05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਪੀ.ਐੱਮ ਸ੍ਰੀ ਸਕੂਲ ਬਹਾਦਰਪੁਰ ਰਜੋਆ ਵਿਖੇ ਅਧਿਆਪਕ ਦਿਵਸ ਮਨਾਇਆ

ਹਰਚੋਵਾਲ, 4 ਅਗਸਤ (ਭਾਮ, ਢਿੱਲੋਂ)-ਪੀ. ਐੱਮ ਸ੍ਰੀ ਸਕੂਲ ਬਹਾਦਰਪੁਰ ਰਜੋਆ ਦੇ ਸਕੂਲ ਕੈਂਪਸ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।

ਅਜੀਤ ਡੈਸਕ 05-09-2026
ਹਰਚੋਵਾਲ, 4 ਅਗਸਤ (ਭਾਮ, ਢਿੱਲੋਂ)-ਪੀ.ਐੱਮ ਸ੍ਰੀ ਸਕੂਲ ਬਹਾਦਰਪੁਰ ਰਜੋਆ ਦੇ ਸਕੂਲ ਕੈਂਪਸ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਉਤਸ਼ਾਹਪੂਰਵਕ ਹਿੱਸਾ ਲਿਆ ਗਿਆ ਤੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਸਕੂਲ ਦੇ ਇੰਚਾਰਜ ਕੁਲਭੂਸ਼ਣ ਸਲੋਤਰਾ ਨੇ ਦੱਸਿਆ ਕਿ ਅਧਿਆਪਕ ਦਿਵਸ ਅਧਿਆਪਕਾਂ ਵਲੋਂ ਵਿਦਿਆਰਥੀਆਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਸਮਾਜ ਦੀ ਨੀਂਹ ਮਜ਼ਬੂਤ ਕਰਨ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਮਾਗਮ ’ਚ ਮੁੱਖ ਮਹਿਮਾਨ ਵਜੋਂ ਪ੍ਰਿੰਸੀਪਲ ਸ੍ਰੀਮਤੀ ਰਜਨੀ ਬਾਲਾ , ਸਟੇਟ ਐਵਾਰਡੀ ਨੇ ਸ਼ਿਰਕਤ ਕੀਤੀ। ਉਨ੍ਹਾਂ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਵਿਦਿਆਰਥੀਆਂ ਵਲੋਂ ਵੱਖ-ਵੱਖ ਸੱਭਿਆਚਾਰਕ ਤੇ ਮਨੋਰੰਜਕ ਪੇਸ਼ਕਾਰੀਆਂ ਦਿੱਤੀਆਂ ਗਈਆਂ, ਜਿਨ੍ਹਾਂ ਨੇ ਸਮਾਗਮ ਨੂੰ ਯਾਦਗਾਰ ਬਣਾ ਦਿੱਤਾ। ਇਸ ਮੌਕੇ ਬਚਿੱਤਰ ਸਿੰਘ ਟੀਚਰ, ਮਨਿੰਰਪਾਲ ਸਿੰਘ, ਪਰਗਟ ਸਿੰਘ, ਮੋਨਿਕਾ ਮੈਡਮ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਨੌਜਵਾਨ ਏਕਤਾ ਪੰਜਾਬ ਵਲੋਂ ਅੱਠ ਘੰਟੇ ਬਿਜਲੀ ਨਾ ਦੇਣ ’ਤੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਹਲਕਾ ਸ੍ਰੀ ਹਰਿਗੋਬਿੰਦਪੁਰ ਸਾਹਿਬ ’ਚ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਮਨਦੀਪ ਸਿੰਘ ਰੰਗੜ ਨੰਗਲ ਵਲੋਂ ਮੀਟਿੰਗਾਂ ਦਾ ਸਿਲਸਿਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।