05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਸੀ.ਐਚ.ਸੀ. ਕਾਹਨੂੰਵਾਨ ਵਲੋਂ ਡੇਂਗੂ ਬੁਖ਼ਾਰ ਦੀ ਰੋਕਥਾਮ ਲਈ ਯਤਨ ਜਾਰੀ

ਕਾਹਨੂੰਵਾਨ, 4 ਸਤੰਬਰ (ਨਿਸ਼ਾਨ ਸਿੰਘ ਚਾਹਲ)-ਸਿਵਲ ਸਰਜਨ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਤੇ ਐਸ. ਐਮ.

ਅਜੀਤ ਡੈਸਕ 05-09-2026
ਕਾਹਨੂੰਵਾਨ, 4 ਸਤੰਬਰ (ਨਿਸ਼ਾਨ ਸਿੰਘ ਚਾਹਲ)-ਸਿਵਲ ਸਰਜਨ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਤੇ ਐਸ.ਐਮ.ਓ. ਡਾਕਟਰ ਅੰਕੁਰ ਕੌਸ਼ਲ ਦੀ ਅਗਵਾਈ ਹੇਠ ਡੇਂਗੂ ਦੀ ਰੋਕਥਾਮ ਲਈ ਸ਼ੁਰੂ ਕੀਤੀ ਗਈ ਮੁਹਿੰਮ ਦੇ ਤਹਿਤ ਸੀ.ਐਚ.ਸੀ. ਕਾਹਨੂੰਵਾਨ ਦੀ ਟੀਮ ਵਲੋਂ ਪਿੰਡਾਂ ਤੇ ਇਲਾਕਿਆਂ ’ਚ ਰੋਜ਼ਾਨਾ ਘਰ-ਘਰ ਜਾ ਕੇ ਡੇਂਗੂ ਦੇ ਲਾਰਵੇ ਬਾਰੇ ਜਾਂਚ ਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਤੇ ਖੇਤਰ ਅੰਦਰ ਹਫ਼ਤੇ ਵਿਚ 3 ਵਾਰ ਫੌਗਿੰਗ ਵੀ ਕਰਵਾਈ ਜਾ ਰਹੀ ਹੈ। ਐਸ.ਐਮ.ਓ. ਡਾ. ਅੰਕੁਰ ਕੌਸ਼ਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਘਰਾਂ ਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ ਤੇ ਕੂਲਰਾਂ, ਗਮਲਿਆਂ, ਟਾਇਰਾਂ ਤੇ ਪਾਣੀ ਦੀਆਂ ਟੈਂਕੀਆਂ ਦੀ ਨਿਯਮਿਤ ਸਫਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹਰ ਸ਼ੁੱਕਰਵਾਰ “ਡਰਾਈ ਡੇ” ਮਨਾਉਣ ਦੇ ਨਾਲ ਰੋਜ਼ਾਨਾ ਵੀ ਮੱਛਰਾਂ ਦੇ ਪੈਦਾ ਹੋਣ ਵਾਲੇ ਸਰੋਤਾਂ ਨੂੰ ਖ਼ਤਮ ਕੀਤਾ ਜਾਵੇ। ਸਿਹਤ ਕਰਮਚਾਰੀਆਂ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਪੈਂਫਲੈਟ ਵੰਡੇ ਜਾ ਰਹੇ ਹਨ ਤੇ ਜਾਗਰੂਕ ਕੀਤਾ ਜਾ ਰਿਹਾ ਹੈ। ਡਾ. ਕੌਸ਼ਲ ਨੇ ਕਿਹਾ ਕਿ ਬੁਖਾਰ ਜਾਂ ਡੇਂਗੂ ਦੇ ਲੱਛਣ ਹੋਣ ’ਤੇ ਖੁਦ ਦਵਾਈ ਲੈਣ ਦੀ ਬਜਾਏ ਤੁਰੰਤ ਨੇੜਲੇ ਸਰਕਾਰੀ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ। ਉਨ੍ਹਾਂ ਜ਼ੋਰ ਦਿੱਤਾ ਕਿ ਡੇਂਗੂ ਦੀ ਰੋਕਥਾਮ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਬਲਾਕ ਐਜੂਕੇਟਰ ਨੀਲਮ ਵਲੋਂ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ ।
ਪਿਛਲੀ ਖ਼ਬਰ ਵਿਧਾਇਕ ਰੰਧਾਵਾ ਨੇ ਧਿਆਨਪੁਰ ਬੱਸ ਯਾਤਰਾ ਕੀਤੀ ਰਵਾਨਾ ਅਗਲੀ ਖ਼ਬਰ ਕਿਸਾਨ ਮਜ਼ਦੂਰ ਨੌਜਵਾਨ ਏਕਤਾ ਪੰਜਾਬ ਵਲੋਂ ਅੱਠ ਘੰਟੇ ਬਿਜਲੀ ਨਾ ਦੇਣ ’ਤੇ ਕੀਤਾ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।