05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਮਾਹਲ ਵਲੋਂ ‘ਸਤਿਕਾਰ ਸਖੀਆਂ’ ਦਾ ਸਨਮਾਨ

ਕਾਦੀਆਂ, 4 ਸਤੰਬਰ (ਹਰਦੀਪ ਸਿੰਘ ਸੰਧੂ)-ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਸਤਿਕਾਰ ਸਖੀਆਂ ਨੂੰ ਰਾਸ਼ੀ ਜਾਰੀ ਕੀਤੇ ਜਾਣ ਦੇ ਮੱਦੇਨਜ਼ਰ ਸਥਾਨਕ ਵਿਕਟੋਰੀਆ ਗਾਰਡਨ ਪੈਲੇਸ ਕਾਦੀਆਂ ਵਿਖੇ ਸਤਿਕਾਰ ਸਖੀਆਂ ਦੇ ਮਾਣ-ਸਨਮਾਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਆਮ ਆਦਮੀ ਪਾਰਟੀ ਦੇ ਹਲਕਾ ਕਾਦੀਆਂ ਤੋਂ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਵਲੋਂ ਸਤਿਕਾਰ ਸਖੀਆਂ ਦਾ ਵਿਸ਼ੇਸ਼ ਤੌਰ ’ਤੇ ਮਾਣ-ਸਨਮਾਨ ਕੀਤਾ ਗਿਆ।

ਅਜੀਤ ਡੈਸਕ 05-09-2026
ਕਾਦੀਆਂ, 4 ਸਤੰਬਰ (ਹਰਦੀਪ ਸਿੰਘ ਸੰਧੂ)-ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਸਤਿਕਾਰ ਸਖੀਆਂ ਨੂੰ ਰਾਸ਼ੀ ਜਾਰੀ ਕੀਤੇ ਜਾਣ ਦੇ ਮੱਦੇਨਜ਼ਰ ਸਥਾਨਕ ਵਿਕਟੋਰੀਆ ਗਾਰਡਨ ਪੈਲੇਸ ਕਾਦੀਆਂ ਵਿਖੇ ਸਤਿਕਾਰ ਸਖੀਆਂ ਦੇ ਮਾਣ-ਸਨਮਾਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਆਮ ਆਦਮੀ ਪਾਰਟੀ ਦੇ ਹਲਕਾ ਕਾਦੀਆਂ ਤੋਂ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਵਲੋਂ ਸਤਿਕਾਰ ਸਖੀਆਂ ਦਾ ਵਿਸ਼ੇਸ਼ ਤੌਰ ’ਤੇ ਮਾਣ-ਸਨਮਾਨ ਕੀਤਾ ਗਿਆ। ਇਸ ਮੌਕੇ ਸ: ਮਾਹਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਾਵਾਂ-ਧੀਆਂ ਤੇ ਔਰਤਾਂ ਦੇ ਸਨਮਾਨ ਤੇ ਸਸ਼ਕਤੀਕਰਨ ਲਈ ਕੀਤੇ ਜਾ ਰਹੇ ਉਪਰਾਲੇ ਸ਼ਾਲਾਘਾਯੋਗ ਹਨ । ਉਨ੍ਹਾਂ ਕਿਹਾ ਕਿ ਸਤਿਕਾਰ ਸਖੀਆਂ ਵਲੋਂ ਸਮਾਜ ’ਚ ਔਰਤਾਂ ਅਤੇ ਪਰਿਵਾਰਾਂ ਨਾਲ ਜੁੜੇ ਮਾਮਲਿਆਂ ਵਿਚ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਉਨ੍ਹਾਂ ਦਾ ਸਨਮਾਨ ਕਰਨਾ ਉਨ੍ਹਾਂ ਦੀ ਸੇਵਾ ਤੇ ਯੋਗਦਾਨ ਨੂੰ ਸਲਾਮ ਕਰਨ ਦੇ ਬਰਾਬਰ ਹੈ। ਇਸ ਮੌਕੇ ਜਤਿੰਦਰ ਕੌਰ ਖੁੰਡੀ ਹਲਕਾ ਕੋਆਡੇਨਟਰ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬਲਾਕ ਸੰਮਤੀ ਚੇਅਰਮੈਨ ਰੁਬਿੰਦਰ ਕੌਰ, ਬਬੀਤਾ ਖੋਸਲਾ ਸੂਬਾ ਸਕੱਤਰ ਮਹਿਲਾ ਵਿੰਗ ਕ੍ਰਿਸ਼ਚਨ ਵੈਲਫੇਅਰ ਬੋਰਡ, ਰੇਖਾ ਸ਼ਰਮਾ ਮਾਝਾ ਜ਼ੋਨ, ਨੀਲਮ ਜ਼ਿਲ੍ਹਾ ਪ੍ਰਧਾਨ, ਅੰਗਰੇਜ਼ ਸਿੰਘ ਬੋਪਾਰਾਏ, ਭੁਪਿੰਦਰ ਸਿੰਘ ਰਿੰਕਾ ਖੁੰਡਾ, ਗੁਰਮੇਜ ਸਿੰਘ ਕਾਦੀਆਂ, ਚਰਨਜੀਤ ਸਿੰਘ ਰਿਆੜ, ਪ੍ਰੇਮ ਸਿੰਘ ਘੁੰਮਣ, ਸਾਗਰ ਮਾਹਲ, ਜਸਪਾਲ ਸਿੰਘ ਪੰਧੇਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਲਾਕ ਕਾਦੀਆਂ ਦੇ ਸਰਪੰਚਾ ਦੀ ਮੀਟਿੰਗ ਦੌਰਾਨ ਅਹਿਮ ਮੁੱਦਿਆਂ ’ਤੇ ਹੋਈ ਚਰਚਾ-ਸਰਪੰਚ ਹਰਚੋਵਾਲ ਅਗਲੀ ਖ਼ਬਰ ਨਸ਼ੇ ਦਾ ਸੇਵਨ ਕਰਨ ਵਾਲਾ ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।