ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਲਾਨੌਰ ’ਚ 14ਵਾਂ ਸਾਲਾਨਾ ਧਾਰਮਿਕ ਸਮਾਗਮ
ਕਲਾਨੌਰ, 4 ਸਤੰਬਰ (ਪੁਰੇਵਾਲ)-ਸਥਾਨਕ ਕਸਬੇ ਦੇ ਮੌਜੋਵਾਲ ’ਚ ਸਥਿਤ ਗੁਰਦੁਆਰਾ ਕਲਗੀਧਰ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾਂ 14ਵਾਂ ਗੁਰਮਤਿ ਸਮਾਗਮ 9 ਸਤੰਬਰ ਨੂੰ ਦਾਣਾ ਮੰਡੀ ਕਲਾਨੌਰ ਵਿਖੇ ਕਰਵਾਇਆ ਜਾ ਰਿਹਾ ਹੈ। ਪ੍ਰਬੰਧਾਂ ਸਬੰਧੀ ਮੀਟਿੰਗ ਕਰਨ ਉਪਰੰਤ ਭਾਈ ਅਨੂਪ ਸਿੰਘ, ਭਾਈ ਪ੍ਰਭਜੀਤ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ਾਮ 7 ਵਜੇ ਤੋਂ 12 ਵਜੇ ਤੱਕ ਕਰਵਾਇਆ ਜਾ ਰਿਹਾ ਹੈ।
ਗ
ਗੁਰਦੁਆਰਾ ਕਲਗੀਧਰ ਸਾਹਿਬ ਮੌਜੋਵਾਲ ਪ੍ਰਬੰਧਕ ਕਮੇਟੀ ਦੇ ਨੁਮਾਇੰਦੇ ਗੁਰਮਤਿ ਸਮਾਗਮ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ । ਤਸਵੀਰ : ਪੁਰੇਵਾਲ
05-09-2026
ਕਲਾਨੌਰ, 4 ਸਤੰਬਰ (ਪੁਰੇਵਾਲ)-ਸਥਾਨਕ ਕਸਬੇ ਦੇ ਮੌਜੋਵਾਲ ’ਚ ਸਥਿਤ ਗੁਰਦੁਆਰਾ ਕਲਗੀਧਰ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾਂ 14ਵਾਂ ਗੁਰਮਤਿ ਸਮਾਗਮ 9 ਸਤੰਬਰ ਨੂੰ ਦਾਣਾ ਮੰਡੀ ਕਲਾਨੌਰ ਵਿਖੇ ਕਰਵਾਇਆ ਜਾ ਰਿਹਾ ਹੈ। ਪ੍ਰਬੰਧਾਂ ਸਬੰਧੀ ਮੀਟਿੰਗ ਕਰਨ ਉਪਰੰਤ ਭਾਈ ਅਨੂਪ ਸਿੰਘ, ਭਾਈ ਪ੍ਰਭਜੀਤ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ਾਮ 7 ਵਜੇ ਤੋਂ 12 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਜਿਸ ’ਚ ਭਾਈ ਲਖਵਿੰਦਰ ਸਿੰਘ ਹਜੂਰੀ ਰਾਗੀ ਗੁ. ਕਲਗੀਧਰ ਸਾਹਿਬ ਮੌਜੋਵਾਲ, ਭਾਈ ਪਰਮਜੀਤ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ, ਭਾਈ ਗੁਰਮੇਲ ਸਿੰਘ ਬੰਬੇ ਵਾਲੇ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਕਥਾ ਵਾਚਕ ਗਿਆਨੀ ਸੁਖਦੇਵ ਸਿੰਘ ਡੱਲਾ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਉਣਗੇ। ਇਸ ਦੌਰਾਨ ਇੰਟਰਨੈਸ਼ਨਲ ਢਾਡੀ ਜਥਾ ਗਿਆਨੀ ਮਿਲਖਾ ਸਿੰਘ ਮੌਜੀ ਇਤਿਹਾਸਕ ਵਾਰਾਂ ਸੰਗਤਾਂ ਨਾਲ ਸਾਂਝੀਆਂ ਕਰਨਗੇ। ਉਨ੍ਹਾਂ ਦੱਸਿਆ ਕਿ ਪ੍ਰਬੰਧਾਂ ਸਬੰਧੀ ਸੇਵਾਦਾਰਾਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ। ਪ੍ਰਬੰਧਕਾਂ ਨੇ ਦੱਸਿਆ ਕਿ ਸਮਾਗਮ ’ਚ ਆਉਣ ਵਾਲੀਆਂ ਸੰਗਤਾਂ ਲਈ ਵੱਖ-ਵੱਖ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਮੌਕੇ ਫ਼ੌਜਾ ਸਿੰਘ, ਭਾਈ ਲਖਵਿੰਦਰ ਸਿੰਘ, ਭਾਈ ਗੁਰਪ੍ਰੀਤ ਸਿੰਘ ਕੋਟੀਆ, ਬਾਜਬਹਾਦਰ ਸਿੰਘ, ਸੂਬਾ ਸਿੰਘ, ਭੁਪਿੰਦਰ ਸਿੰਘ, ਹਰਵਿੰਦਰ ਸਿੰਘ, ਜਸਪਿੰਦਰ ਸਿੰਘ, ਹਰਪ੍ਰੀਤ ਸਿੰਘ, ਸਿਮਰਨ ਸਿੰਘ, ਵਿੱਕੀ ਪਵਾਰ, ਮੰਗਲ ਸਿੰਘ, ਅਨਮੋਲਦੀਪ ਸਿੰਘ, ਪ੍ਰਭ ਚੀਮਾ, ਗੁਰਕਿਰਤ ਸਿੰਘ, ਨਵਪ੍ਰੀਤ ਸਿੰਘ, ਸੁਰਜਨ ਸਿੰਘ, ਨਿਰਮਲ ਸਿੰਘ, ਕਰਨਵੀਰ ਸਿੰਘ, ਮਹਿਕਦੀਪ ਸਿੰਘ, ਰਣਯੋਧ ਸਿੰਘ , ਦਮਨ ਗੋਰਾਇਆ, ਅਭੀ ਬਾਜਵਾ ਵੀ ਹਾਜ਼ਰ ਰਹੇ।