06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਅੱਜ ਨਵਾਂ ਪਿੰਡ ਬਹਾਦਰ ਦੇ ਛਿੰਝ ਮੇਲੇ ’ਚ ਹਰਜੀਤ ਸਿੱਧੂ ਤੇ ਪ੍ਰਵੀਨ ਦਰਦੀ ਕਰਨਗੇ ਮਨੋਰੰਜਨ

ਗੁਰਦਾਸਪੁਰ, 4 ਸਤੰਬਰ (ਅਸ਼ੋਕ ਸ਼ਰਮਾ)-ਸ਼ਹੀਦ ਭਗਤ ਸਿੰਘ ਛਿੰਝ ਮੇਲਾ ਸਪੋਰਟਸ ਕਲੱਬ ਦੇ ਸਹਿਯੋਗ ਨਾਲ ਹਰ ਸਾਲ ਵਾਂਗ ਦੋ ਰੋਜਾ ਛਿੰਝ ਮੇਲਾ ਨਵਾਂ ਪਿੰਡ ਬਹਾਦਰ ਵਿਖੇ ਸ਼ੁਰੂ ਹੋ ਗਿਆ ਹੈ। ਪਿੰਡ ਵਾਸੀਆਂ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਮੇਲੇ ਦੇ ਪਹਿਲੇ ਦਿਨ ਕਬੱਡੀ ਤੇ ਕੁਸ਼ਤੀਆਂ ਕਰਵਾਈਆਂ ਗਈਆਂ, ਜਿਸ ’ਚ ਨਾਮੀ ਪਹਿਲਵਾਨਾਂ ਨੇ ਹਿੱਸਾ ਲਿਆ।

ਮਸ਼ਹੂਰ ਦੋ ਗਾਣਾ ਜੋੜੀ ਹਰਜੀਤ ਸਿੱਧੂ ਅਤੇ ਪ੍ਰਵੀਨ ਦਰਦੀ। 05-09-2026
ਗੁਰਦਾਸਪੁਰ, 4 ਸਤੰਬਰ (ਅਸ਼ੋਕ ਸ਼ਰਮਾ)-ਸ਼ਹੀਦ ਭਗਤ ਸਿੰਘ ਛਿੰਝ ਮੇਲਾ ਸਪੋਰਟਸ ਕਲੱਬ ਦੇ ਸਹਿਯੋਗ ਨਾਲ ਹਰ ਸਾਲ ਵਾਂਗ ਦੋ ਰੋਜਾ ਛਿੰਝ ਮੇਲਾ ਨਵਾਂ ਪਿੰਡ ਬਹਾਦਰ ਵਿਖੇ ਸ਼ੁਰੂ ਹੋ ਗਿਆ ਹੈ। ਪਿੰਡ ਵਾਸੀਆਂ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਮੇਲੇ ਦੇ ਪਹਿਲੇ ਦਿਨ ਕਬੱਡੀ ਤੇ ਕੁਸ਼ਤੀਆਂ ਕਰਵਾਈਆਂ ਗਈਆਂ, ਜਿਸ ’ਚ ਨਾਮੀ ਪਹਿਲਵਾਨਾਂ ਨੇ ਹਿੱਸਾ ਲਿਆ। ਇਸ ਸਬੰਧੀ ਮੇਲਾ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਤੇ ਸਾਥੀਆਂ ਨੇ ਦੱਸਿਆ ਕਿ 5 ਸਤੰਬਰ ਨੂੰ ਪੰਜਾਬ ਦੀ ਪ੍ਰਸਿੱਧ ਦੋ ਗਾਣਾ ਜੋੜੀ ਹਰਜੀਤ ਸਿੱਧੂ ਤੇ ਪ੍ਰਵੀਨ ਦਰਦੀ ਪਹੁੰਚ ਰਹੇ ਹਨ ਜੋ ਲੋਕਾਂ ਦਾ ਖੂਬ ਮਨੋਰੰਜਨ ਕਰਨਗੇ। ਉਨ੍ਹਾਂ ਦੱਸਿਆ ਕਿ ਸੱਭਿਆਚਾਰਕ ਪ੍ਰੋਗਰਾਮ ਨੂੰ ਦੇਖਣ ਲਈ ਲੋਕਾਂ ਵਿਚ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੇਲੇ ਸਬੰਧੀ ਥਾਣਾ ਮੁਖੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਮੇਲੇ ਵਿਚ ਪੁਲਿਸ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ, ਜਿਸ ਨਾਲ ਲੋਕ ਸੱਭਿਆਚਾਰਕ ਪ੍ਰੋਗਰਾਮ ਦਾ ਅਨੰਦ ਮਾਣ ਸਕਅ ।
ਪਿਛਲੀ ਖ਼ਬਰ ਰਾਵੀ ਦਰਿਆ ਦੇ ਆਰ-ਪਾਰ ਦੇ ਸਕੂਲਾਂ ਦਾ ਬੀ.ਪੀ.ਈ.ਓ ਨਰੇਸ਼ ਪਨਿਆੜ ਵਲੋਂ ਦੌਰਾ ਅਗਲੀ ਖ਼ਬਰ ਪੰਜਾਬ ਦਾ ਸਮੂਹ ਮਨਿਸਟਰੀਅਲ ਸਟਾਫ਼ ਸਮੂਹਿਕ ਛੁੱਟੀ ਲੈ ਕੇ ਕੰਮ ਦਾ ਕਰੇਗਾ ਬਾਈਕਾਟ- ਮੁਲਾਜ਼ਮ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।