05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਸ਼ਿਵਾਲਿਕ ਇੰਟਰਨੈਸ਼ਨਲ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਗੁਰਦਾਸਪੁਰ, 4 ਸਤੰਬਰ (ਚੱਕਰਾਜਾ)-ਸ਼ਿਵਾਲਿਕ ਇੰਟਰਨੈਸ਼ਨਲ ਸਕੂਲ ਮੁਸਤਫਾਬਾਦ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਅਸ਼ਟਮੀ ਦਾ ਤਿਉਹਾਰ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਐਮ.

ਅਜੀਤ ਡੈਸਕ 05-09-2026
ਗੁਰਦਾਸਪੁਰ, 4 ਸਤੰਬਰ (ਚੱਕਰਾਜਾ)-ਸ਼ਿਵਾਲਿਕ ਇੰਟਰਨੈਸ਼ਨਲ ਸਕੂਲ ਮੁਸਤਫਾਬਾਦ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਅਸ਼ਟਮੀ ਦਾ ਤਿਉਹਾਰ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਐਮ.ਡੀ ਰਿਸ਼ਬਦੀਪ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ ਤੇ ਸਿੱਖਿਆਵਾਂ ਤੋਂ ਜਾਣੂ ਕਰਵਾਇਆ ਤੇ ਸੱਚ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਕਰਵਾਏ ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਸ੍ਰੀ ਕ੍ਰਿਸ਼ਨ ਤੇ ਰਾਧਾ ਦੇ ਰੂਪ ਵਿਚ ਸੱਜ ਕੇ ਕ੍ਰਿਸ਼ਨ ਲੀਲਾਵਾਂ, ਨਾਚ ਅਤੇ ਰੰਗਾਰੰਗ ਪ੍ਰੋਗਰਾਮ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ। ਸਕੂਲ ਦੇ ਪ੍ਰਿੰਸੀਪਲ ਨੀਲਮ ਕੁਮਾਰੀ ਨੇ ਵਿਦਿਆਰਥੀਆਂ ਨੂੰ ਜਨਮ ਅਸ਼ਟਮੀ ਦੀ ਵਧਾਈ ਦਿੰਦਿਆਂ ਉਨ੍ਹਾਂ ਦੀਆਂ ਸਿਖਿਆਵਾਂ ਨੂੰ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਮੂਹ ਸਟਾਫ ਹਾਜਰ ਸੀ।
ਪਿਛਲੀ ਖ਼ਬਰ ਪਠਾਨਕੋਟ ਦੀ ਹਰਪ੍ਰੀਤ ਕੁਮਾਰੀ ਨੂੰ ਸਟੇਟ ਟੀਚਰ ਐਵਾਰਡ ਸੁਮਨ ਨੂੰ ਸਪੈਸ਼ਲ ਟੀਚਰ ਐਵਾਰਡ ਅਗਲੀ ਖ਼ਬਰ ਚਾਵਾ ਸ਼ਮਸ਼ਾਨਘਾਟ ਨੂੰ ਜਾਣ ਵਾਲੀ ਅੱਧਾ ਕਿੱਲੋਮੀਟਰ ਸੜਕ ਦੀ ਮੁਰੰਮਤ ਕਰਵਾਉਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।