06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਅਧਿਆਪਕ ਦਿਵਸ ਮੌਕੇ ’ਦਾ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਵਿਚ ਸ਼ਾਨਦਾਰ ਸਮਾਰੋਹ

ਬਟਾਲਾ, 5 ਸਤੰਬਰ (ਸਤਿੰਦਰ ਸਿੰਘ)-ਆਈ. ਸੀ.

ਅਜੀਤ ਡੈਸਕ 06-09-2026
ਬਟਾਲਾ, 5 ਸਤੰਬਰ (ਸਤਿੰਦਰ ਸਿੰਘ)-ਆਈ. ਸੀ. ਐਸ. ਈ. ਤੇ ਆਈ. ਐਸ. ਸੀ. ਬੋਰਡ ਤੋਂ ਮਾਨਤਾ ਪ੍ਰਾਪਤ ’ਦਾ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ। ਇਹ ਦਿਨ ਵਿਦਿਆਰਥੀਆਂ ਵਲੋਂ ਆਪਣੇ ਅਧਿਆਪਕਾਂ ਪ੍ਰਤੀ ਸਤਿਕਾਰ ਤੇ ਪਿਆਰ ਪ੍ਰਗਟ ਕਰਨ ਲਈ ਸਮਰਪਿਤ ਰਿਹਾ। ਸਮਾਰੋਹ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਸ: ਬੂਟਾ ਸਿੰਘ ਮੱਲਿਆਂਵਾਲ (ਸਾਬਕਾ ਡਿਪਟੀ ਡੀ. ਈ. ਓ.) ਦੁਅਰਾ ਅਧਿਆਪਕਾਂ ਨੂੰ ਸਨਮਾਨਿਤ ਕਰਨ ਤੇ ਉਨ੍ਹਾਂ ਦੇ ਸਮਾਜ ਤੇ ਵਿਦਿਆਰਥੀਆਂ ਦੇ ਜੀਵਨ ਵਿਚ ਮਹੱਤਵਪੂਰਨ ਯੋਗਦਾਨ ਨੂੰ ਯਾਦ ਕਰਦਿਆਂ ਕੀਤੀ ਗਈ। ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਲਈ ਦਿਲ ਨੂੰ ਛੂਹ ਲੈਣ ਵਾਲੀਆਂ ਪੇਸ਼ਕਾਰੀਆਂ , ਕਵਿਤਾਵਾਂ, ਗੀਤਾਂ ਤੇ ਮਨੋਰੰਜਕ ਗਤੀਵਿਧੀਆਂ ਰਾਹੀਂ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕੀਤਾ। ਵਿਦਿਆਰਥੀਆਂ ਵਲੋਂ ਅਧਿਆਪਕਾਂ ਲਈ ਤਿਆਰ ਕੀਤੇ ਗਏ ਵਿਸ਼ੇਸ਼ ਕਾਰਡਾਂ ਤੇ ਸੰਦੇਸ਼ਾਂ ਨੇ ਸਮਾਰੋਹ ਨੂੰ ਹੋਰ ਵੀ ਭਾਵਪੂਰਨ ਬਣਾ ਦਿੱਤਾ। ਅਧਿਆਪਕਾਂ ਨੇ ਵੀ ਵੱਖ-ਵੱਖ ਮਨੋਰੰਜਕ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ , ਜਿਸ ਨਾਲ ਸਮੁੱਚਾ ਮਾਹੌਲ ਖੁਸ਼ੀਆਂ ਤੇ ਹਾਸੇ-ਮਜ਼ਾਕ ਨਾਲ ਭਰ ਗਿਆ। ਇਸ ਮੌਕੇ ਸਕੂਲ ਪ੍ਰਬੰਧਨ ਵਲੋਂ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਮਿਹਨਤ, ਸਮਰਪਣ ਅਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿਚ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਾਲਾਘਾ ਕੀਤੀ ਗਈ। ਸਮਾਰੋਹ ਨੇ ਇਹ ਸੰਦੇਸ਼ ਦਿੱਤਾ ਕਿ ਅਧਿਆਪਕ ਸਿਰਫ਼ ਗਿਆਨ ਦੇਣ ਵਾਲੇ ਨਹੀਂ, ਸਗੋਂ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੇ ਨਿਰਮਾਤਾ ਵੀ ਹੁੰਦੇ ਹਨ। ਪੂਰਾ ਸਮਾਰੋਹ ਯਾਦਗਾਰ ਪਲਾਂ ਅਤੇ ਅਧਿਆਪਕਾਂ ਪ੍ਰਤੀ ਸਤਿਕਾਰ ਦੀਆਂ ਭਾਵਨਾਵਾਂ ਨਾਲ ਸੰਪੰਨ ਹੋਇਆ। ਇਸ ਮੌਕੇ ਸਕੂਲ ਦੇ ਡਾਇਰੈਕਟਰ ਐਡਵੋਕੇਟ ਬਸ਼ਿੰਦਰਪਾਲ ਸਿੰਘ ( ਸ਼ੈਰੀ ਮੱਲਿਆਂਵਾਲ), ਮਦਰ ਆਫ ਦੀ ਇੰਸਟੀਟਿਊਸ਼ਨ ਮੈਡਮ ਸਤਿੰਦਰਪਾਲ ਕੌਰ, ਉਪ ਚੇਅਰਪਰਸਨ ਡਾ. ਸੰਦੀਪ ਕੌਰ, ਪ੍ਰਿੰਸੀਪਲ ਸਬੀਨਾ ਸਿੰਘ ਅਤੇ ਸਮੂਹ ਸਟਾਫ ਮੌਜੂਦ ਸੀ।
ਪਿਛਲੀ ਖ਼ਬਰ ਸੈਂਟਰਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੁਮਾਣ ’ਚ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਮੈਰੀਟੋਰੀਅਸ ਸਕੂਲ ਦੇ ਅਧਿਆਪਕਾਂ ਨੇ ਅਧਿਆਪਕ ਦਿਵਸ ’ਤੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।