06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਗੁਰੂ ਨਾਨਕ ਪਬਲਿਕ ਸਕੂਲ ਕਾਲਾ ਬਾਲਾ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ

ਬਟਾਲਾ, 5 ਸਤੰਬਰ (ਸਤਿੰਦਰ ਸਿੰਘ)-ਸਥਾਨਕ ਡਾ. ਦੌਲਤ ਰਾਮ ਭੱਲਾ ਡੀ.

ਸੈਨਟੇਨਰੀ ਪਬਲਿਕ ਸਕੂਲ ਬਟਾਲਾ ਵਿਚ ਕਰਵਾਏ ਸਮਾਗਮ ਦੌਰਾਨ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਪ੍ਰਿੰ. ਸ੍ਰੀ ਜੀਵਨ ਸ਼ਰਮਾ ਤੇ ਹੋਰ। ਤਸਵੀਰ : ਜਤਿੰਦਰ ਕੱਦ 06-09-2026
ਬਟਾਲਾ, 5 ਸਤੰਬਰ (ਸਤਿੰਦਰ ਸਿੰਘ)-ਸਥਾਨਕ ਡਾ. ਦੌਲਤ ਰਾਮ ਭੱਲਾ ਡੀ. ਏ. ਵੀ. ਸੈਨਟੇਨਰੀ ਪਬਲਿਕ ਸਕੂਲ ਬਟਾਲਾ ਵਿਚ ਪ੍ਰਿੰਸੀਪਲ ਸ੍ਰੀ ਜੀਵਨ ਸ਼ਰਮਾ ਦੀ ਕੁਸ਼ਲ ਅਗਵਾਈ ਵਿਚ ਅਧਿਆਪਕ ਮਨਾਇਆ। ਮੰਚ ਸੰਚਾਲਨ ਸਾਧਿਆ ਤੇ ਸੁਖਨੂਰ ਨੇ ਕੀਤਾ। ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਪ੍ਰਤੀ ਮਨ ਵਿਚ ਵਸੇ ਸਨਮਾਨ ਅਤੇ ਧੰਨਵਾਦ ਨੂੰ ਭਾਸ਼ਨ, ਕਵਿਤਾ, ਬੋਰਡਕਾਸਟ, ਨਾਚ ਤੇ ਨਾਟਕ ਰਾਹੀਂ ਪ੍ਰਗਟ ਕੀਤਾ। ਉਨ੍ਹਾਂ ਦੀਆਂ ਪੇਸ਼ਕਾਰੀਆਂ ਵਿਚ ਸਿਰਫ਼ ਸ਼ਬਦ ਅਤੇ ਕਲਾ ਹੀ ਨਹੀਂ, ਸਗੋਂ ਅਧਿਆਪਕਾਂ ਪ੍ਰਤੀ ਸੱਚੀ ਸ਼ਰਧਾ ਤੇ ਆਤਮਿਕਤਾ ਸਾਫ਼ ਦਿਖਾਈ ਦਿੱਤੀ। 12ਵੀਂ ਜਮਾਤ ਦੀ ਰਿਧਿਮਾ ਨੇ ਆਪਣੇ ਪ੍ਰਭਾਵਸ਼ਾਲੀ ਭਾਸ਼ਨ ਵਿਚ ਅਧਿਆਪਕਾਂ ਨੂੰ ਜੀਵਨ ਦਾ ਮਾਰਗਦਰਸ਼ਕ ਦੱਸਿਆ। ਇਸ ਤੋਂ ਬਾਅਦ ਛੇਵੀਂ ਜਮਾਤ ਦੀ ਵਿਦਿਆਰਥਣ ਆਕਾਂਕਸ਼ਾ ਸ਼ਰਮਾ ਨੇ ਭਾਵਪੂਰਨ ਕਵਿਤਾ ਪੇਸ਼ ਕੀਤੀ। ਦੂਜੀ ਜਮਾਤ ਦੇ ਵਿਦਿਆਰਥੀ ਕਯਾਨ ਨੇ ਵੀ ਆਪਣੇ ਭਾਸ਼ਣ ਰਾਹੀਂ ਅਧਿਆਪਕਾਂ ਪ੍ਰਤੀ ਸ਼ਰਧਾ ਪ੍ਰਗਟ ਕੀਤੀ। ਸਮਾਗਮ ਦੌਰਾਨ 9ਵੀਂ ਅਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਪੇਸ਼ ਪੌਡਕਾਸਟ ਕੀਤਾ। ਸਕੂਲ ਦੀ ਸਾਬਕਾ ਵਿਦਿਆਰਥਣ ਤੇ ਮੌਜੂਦਾ ਅਧਿਆਪਕਾ ਸ੍ਰੀਮਤੀ ਗਾਰਗੀ, ਕੁਮਾਰੀ ਅਰਾਧਨਾ ਅਤੇ ਸ੍ਰੀਮਤੀ ਨੇਹਾ ਵਰਮਾ ਨੇ ਆਪਣੇ ਵਿਦਿਆਰਥੀ ਜੀਵਨ ਦੀਆਂ ਯਾਦਾਂ ਸਾਂਝੀਆਂ ਕੀਤੀਆਂ। ਸ੍ਰੀਮਤੀ ਨੇਹਾ ਵਰਮਾ ਨੇ ਕਿਹਾ ਕਿ ਅੱਜ ਇਸੇ ਸਕੂਲ ਵਿਚ ਅਧਿਆਪਕਾ ਵਜੋਂ ਖੜ੍ਹਾ ਹੋਣਾ ਉਨ੍ਹਾਂ ਲਈ ਕਿਸੇ ਅਸ਼ੀਰਵਾਦ ਤੋਂ ਘੱਟ ਨਹੀਂ ਹੈ। ਪਹਿਲੀ ਜਮਾਤ ਦੇ ਨੰਨ੍ਹੇ-ਮੁੰਨੇ ਬੱਚਿਆਂ ਵਲੋਂ ਮਨਮੋਹਕ ਨਾਚ ਪੇਸ਼ ਕੀਤਾ। ਦੂਜੀ ਜਮਾਤ ਦੀ ਵਿਦਿਆਰਥਣ ਅਸੀਸ ਕੌਰ ਨੇ ਆਪਣੇ ਭਾਸ਼ਨ ਰਾਹੀਂ ਅਧਿਆਪਕਾਂ ਪ੍ਰਤੀ ਸਤਿਕਾਰ ਪ੍ਰਗਟ ਕੀਤਾ। 8ਵੀਂ, 9ਵੀਂ ਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਲਘੂ ਨਾਟਕ ਪੇਸ਼ ਕੀਤਾ। ਅੰਤ ਵਿਚ ਪ੍ਰਿੰਸੀਪਲ ਸ੍ਰੀ ਜੀਵਨ ਸ਼ਰਮਾ ਨੇ ਸਾਰੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਕੂਲ ਦੇ ਚੇਅਰਮੈਨ ਰਾਜੇਸ਼ ਕਵਾਤਰਾ, ਮੈਨੇਜਰ ਸ੍ਰੀਮਤੀ ਸਵੀਨ ਪੁਰੀ ਅਤੇ ਸਹਾਇਕ ਖੇਤਰੀ ਅਧਿਕਾਰੀ ਡਾ. ਅੰਜਨਾ ਗੁਪਤਾ ਅਤੇ ਸ੍ਰੀਮਤੀ ਰਾਧਾ ਸੈਲੀ ਨੇ ਸਾਰਿਆਂ ਨੂੰ ਅਧਿਆਪਕ ਦਿਵਸ ਦੀਆਂ ਦਿਲੀ ਸ਼ੁਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਚੀਮਾ ਪਬਲਿਕ ਸਕੂਲ ਵਲੋਂ ਅਧਿਆਪਕ ਦਿਵਸ ਸ਼ਾਨਦਾਰ ਢੰਗ ਨਾਲ ਮਨਾਇਆ ਅਗਲੀ ਖ਼ਬਰ ਅਧਿਆਪਕ ਦਿਵਸ ਮੌਕੇ ਅਧਿਆਪਕਾਂ ਨੂੰ ਦਿੱਤੇ ਪ੍ਰਸੰਸਾ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।