07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ

ਧਾਰੀਵਾਲ, 5 ਸਤੰਬਰ (ਸਵਰਨ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ, ਧਾਰੀਵਾਲ ਵਿਖੇ ਡਾਇਰੈਕਟਰ ਸ: ਅਮਰਜੀਤ ਸਿੰਘ ਚਾਹਲ, ਸਕੱਤਰ ਮੈਡਮ ਪਰਮਿੰਦਰ ਕੌਰ ਚਾਹਲ ਅਤੇ ਪ੍ਰਿੰਸੀਪਲ ਹਰਤਾਜ ਸਿੰਘ ਸਿੱਧੂ ਦੀ ਯੋਗ ਅਗਵਾਈ ਅਧਿਆਪਕ ਦਿਵਸ ਉਤਸ਼ਾਹ, ਪਿਆਰ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਆਪਣੇ ਅਧਿਆਪਕਾਂ ਪ੍ਰਤੀ ਸਤਿਕਾਰ ਅਤੇ ਧੰਨਵਾਦ ਪ੍ਰਗਟ ਕਰਦਿਆਂ ਵੱਖ-ਵੱਖ ਮਨੋਰੰਜਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ।

ਅਜੀਤ ਡੈਸਕ 06-09-2026
ਧਾਰੀਵਾਲ, 5 ਸਤੰਬਰ (ਸਵਰਨ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ, ਧਾਰੀਵਾਲ ਵਿਖੇ ਡਾਇਰੈਕਟਰ ਸ: ਅਮਰਜੀਤ ਸਿੰਘ ਚਾਹਲ, ਸਕੱਤਰ ਮੈਡਮ ਪਰਮਿੰਦਰ ਕੌਰ ਚਾਹਲ ਅਤੇ ਪ੍ਰਿੰਸੀਪਲ ਹਰਤਾਜ ਸਿੰਘ ਸਿੱਧੂ ਦੀ ਯੋਗ ਅਗਵਾਈ ਅਧਿਆਪਕ ਦਿਵਸ ਉਤਸ਼ਾਹ, ਪਿਆਰ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਆਪਣੇ ਅਧਿਆਪਕਾਂ ਪ੍ਰਤੀ ਸਤਿਕਾਰ ਅਤੇ ਧੰਨਵਾਦ ਪ੍ਰਗਟ ਕਰਦਿਆਂ ਵੱਖ-ਵੱਖ ਮਨੋਰੰਜਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ। ਵਿਦਿਆਰਥੀਆਂ ਨੇ ਗੀਤ, ਡਾਂਸ, ਭਾਸ਼ਣ ਅਤੇ ਵੱਖ-ਵੱਖ ਮਨੋਰੰਜਕ ਖੇਡਾਂ ਰਾਹੀਂ ਅਧਿਆਪਕਾਂ ਦਾ ਮਨੋਰੰਜਨ ਕੀਤਾ। ਸਮਾਗਮ ਦੌਰਾਨ ਅਧਿਆਪਕਾਂ ਦੀ ਮਿਹਨਤ, ਸਮਰਪਣ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਵਿਚ ਉਨ੍ਹਾਂ ਦੀ ਅਹਿਮ ਭੂਮਿਕਾ ਨੂੰ ਯਾਦ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਹਰਤਾਜ ਸਿੰਘ ਸਿੱਧੂ ਨੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਵਿਦਿਆਰਥੀਆਂ ਵਲੋਂ ਕੀਤੇ ਗਏ ਉਪਰਾਲਿਆਂ ਦੀ ਸ਼ਾਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਧਿਆਪਕ ਸਿਰਫ਼ ਗਿਆਨ ਹੀ ਨਹੀਂ ਦਿੰਦੇ, ਸਗੋਂ ਵਿਦਿਆਰਥੀਆਂ ਨੂੰ ਸਹੀ ਦਿਸ਼ਾ ਦਿਖਾ ਕੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਨੀਂਹ ਰੱਖਦੇ ਹਨ।”
ਪਿਛਲੀ ਖ਼ਬਰ ਸ੍ਰੀ ਦਸਮੇਸ਼ ਸਕੂਲ ਕਾਦੀਆਂ ਵਿਖੇ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਐਸ.ਐਸ. ਬਾਜਵਾ ਸਕੂਲ ’ਚ ਅਧਿਆਪਕ ਦਿਵਸ ਮਨਾਇਆ 5 ਅਧਿਆਪਕਾਂ ਨੂੰ ਐਵਾਰਡ ਦੇ ਕੇ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।