06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਏ.ਐਂਡ.ਐਮ ਇੰਸਟੀਚਿਊਟ ਵਿਖੇ ਅਧਿਆਪਕ ਦਿਵਸ ਮਨਾਇਆ

ਪਠਾਨਕੋਟ, 5 ਸਤੰਬਰ (ਸੰਧੂ)-ਏ. ਐਂਡ.

ਅਜੀਤ ਡੈਸਕ 06-09-2026
ਪਠਾਨਕੋਟ, 5 ਸਤੰਬਰ (ਸੰਧੂ)-ਏ.ਐਂਡ.ਐਮ ਇੰਸਟੀਚਿਊਟ ਵਿਖੇ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸ਼ਮਾ ਜਗਾਉਣ ਅਤੇ ਸਰਸਵਤੀ ਵੰਦਨਾ ਨਾਲ ਹੋਈ। ਇਸ ਮੌਕੇ ਵਿਦਿਆਰਥੀਆਂ ਨੇ ਅਧਿਆਪਕਾਂ ਦੇ ਸਨਮਾਨ ਵਿਚ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ, ਭਾਸ਼ਣ, ਕਵਿਤਾਵਾਂ ਤੇ ਮਨੋਰੰਜਨ ਗਤੀਵਿਧੀਆਂ ਪੇਸ਼ ਕੀਤੀਆਂ। ਇਸ ਮੌਕੇ ਸੰਸਥਾ ਦੇ ਚੇਅਰਮੈਨ ਅਕਸ਼ੈ ਮਹਾਜਨ, ਸਕੱਤਰ ਸੋਨੂੰ ਮਹਾਜਨ, ਉਪ ਪ੍ਰਧਾਨ ਨਮਨ ਮਹਾਜਨ ਅਤੇ ਡਾਇਰੈਕਟਰ ਡਾ: ਸੰਦੀਪ ਸ਼ਰਮਾ ਨੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅਧਿਆਪਕ ਸਮਾਜ ਤੇ ਰਾਸ਼ਟਰ ਦੇ ਨਿਰਮਾਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਪ੍ਰੋਗਰਾਮ ਦੌਰਾਨ ਅਧਿਆਪਕਾਂ ਤੇ ਵਿਦਿਆਰਥੀਆਂ ਲਈ ਕਈ ਤਰ੍ਹਾਂ ਦੀਆਂ ਮਨੋਰੰਜਕ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਅਧਿਆਪਕਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
ਪਿਛਲੀ ਖ਼ਬਰ ਬੱਚਿਆਂ ਨੂੰ ਰਾਸ਼ਟਰੀ ਸੁਰੱਖਿਆ ਪ੍ਰਤੀ ਕੀਤਾ ਜਾਗਰੂਕ ਅਗਲੀ ਖ਼ਬਰ ਅਧਿਆਪਕ ਸਨਮਾਨ ਸਮਾਗਮ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।