08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਅਧਿਆਪਕ ਦਿਵਸ ਮੌਕੇ ਭਾਜਪਾ ਵਲੋਂ ਪੰਜਾਬ ਸਰਕਾਰ ’ਤੇ ਅਧਿਆਪਕਾਂ ਨਾਲ ਵਿਸ਼ਵਾਸਘਾਤ ਦੇ ਦੋਸ਼

ਪਠਾਨਕੋਟ, 6 ਸਤੰਬਰ (ਸੰਧੂ )-ਅਧਿਆਪਕ ਦਿਵਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਅਧਿਆਪਕਾਂ ਨਾਲ ਵਿਸ਼ਵਾਸਘਾਤ ਕਰਨ ਅਤੇ ਸਿੱਖਿਆ ਕ੍ਰਾਂਤੀ ਦੇ ਦਾਅਵਿਆਂ ਨੂੰ ਸਿਰਫ਼ ਸਿਆਸੀ ਨਾਅਰਾ ਬਣਾਉਣ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ 31370 ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਹਨ।

ਭਾਜਪਾ ਜਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ 07-09-2026
ਪਠਾਨਕੋਟ, 6 ਸਤੰਬਰ (ਸੰਧੂ )-ਅਧਿਆਪਕ ਦਿਵਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਅਧਿਆਪਕਾਂ ਨਾਲ ਵਿਸ਼ਵਾਸਘਾਤ ਕਰਨ ਅਤੇ ਸਿੱਖਿਆ ਕ੍ਰਾਂਤੀ ਦੇ ਦਾਅਵਿਆਂ ਨੂੰ ਸਿਰਫ਼ ਸਿਆਸੀ ਨਾਅਰਾ ਬਣਾਉਣ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ 31370 ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਹਨ। ਜਦਕਿ 1100 ਤੋਂ ਵੱਧ ਮਨਜ਼ੂਰਸ਼ੁਦਾ ਪ੍ਰਿੰਸੀਪਲ ਅਸਾਮੀਆਂ ਅਤੇ ਲਗਪਗ ਇਕ-ਤਿਹਾਈ ਡੀ.ਈ.ਓ ਅਸਾਮੀਆਂ ਖਾਲੀ ਹਨ। ਉਨ੍ਹਾਂ ਦੋਸ਼ ਲਾਇਆ ਕਿ 400 ਤੋਂ ਵੱਧ ਏਡਿਡ ਸਕੂਲਾਂ ਵਿਚ 1700 ਤੋਂ ਵੱਧ ਅਧਿਆਪਕ ਤੇ ਗੈਰ-ਅਧਿਆਪਨ ਕਰਮਚਾਰੀ ਕਈ ਮਹੀਨਿਆਂ ਤੋਂ ਤਨਖਾਹਾਂ ਤੋਂ ਵਾਂਝੇ ਹਨ। ਭਾਜਪਾ ਆਗੂ ਨੇ ਸਰਕਾਰ ’ਤੇ ਐੱਸ.ਸੀ ਅਤੇ ਬੀ.ਸੀ ਰਾਖਵੇਂਕਰਨ ਦੇ ਅਧਿਕਾਰਾਂ ਦੀ ਅਣਦੇਖੀ ਕਰਨ ਦਾ ਵੀ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ 1013 ਲੈਕਚਰਾਰ ਅਸਾਮੀਆਂ ਦੀ ਅਧਿਸੂਚਨਾ ਵਿਚ ਐੱਸ.ਸੀ ਅਤੇ ਬੀ.ਸੀ. ਉਮੀਦਵਾਰਾਂ ਲਈ ਲੋੜੀਂਦਾ ਰਾਖਵਾਂਕਰਨ ਨਾ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਇਲਾਵਾ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਮੁਕੰਮਲ ਨਾ ਹੋਣ ’ਤੇ ਵੀ ਉਨ੍ਹਾਂ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਸਰਵੇਖਣ, ਪਰਾਲੀ ਸਾੜਨ ਦੀ ਜਾਂਚ, ਹੈਲਥ ਕਾਰਡ ਬਣਾਉਣ ਅਤੇ ਸਿਆਸੀ ਡਾਟਾ ਇਕੱਠਾ ਕਰਨ ਵਰਗੇ ਗੈਰ-ਵਿਦਿਅਕ ਕੰਮਾਂ ਵਿਚ ਲਗਾਉਣਾ ਸਿੱਖਿਆ ਪ੍ਰਣਾਲੀ ਲਈ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਸਰਵੇਖਣਕਰਤਾ ਜਾਂ ਸਿਆਸੀ ਕਾਰਕੁਨ ਨਹੀਂ, ਸਗੋਂ ਪੰਜਾਬ ਦੇ ਭਵਿੱਖ ਦੇ ਨਿਰਮਾਤਾ ਹਨ। ਸੁਰੇਸ਼ ਸ਼ਰਮਾ ਨੇ ਭਰੋਸਾ ਦਿੱਤਾ ਕਿ ਭਾਜਪਾ ਦੀ ਸਰਕਾਰ ਬ ਣਨ ’ਤੇ ਖਾਲੀ ਅਸਾਮੀਆਂ ਭਰੀਆਂ ਜਾਣਗੀਆਂ, ਗੈਰ-ਵਿਦਿਅਕ ਕੰਮਾਂ ਤੋਂ ਅਧਿਆਪਕਾਂ ਨੂੰ ਮੁਕਤ ਕੀਤਾ ਜਾਵੇਗਾ ਅਤੇ ਉਨ੍ਹਾਂ ਦੀ ਮਾਣ-ਸਨਮਾਨ, ਸੁਰੱਖਿਆ ਤੇ ਹੱਕਾਂ ਦੀ ਪੂਰੀ ਬਹਾਲੀ ਯਕੀਨੀ ਬਣਾਈ ਜਾਵੇਗੀ।
ਪਿਛਲੀ ਖ਼ਬਰ ਆਰੀਆ ਮਹਿਲਾ ਕਾਲਜ ਪਠਾਨਕੋਟ ਦੀਆਂ ਹੋਣਹਾਰ ਵਿਦਿਆਰਥਣਾਂ । ਐਮ.ਏ. ਪੋਲੀਟੀਕਲ ਸਾਇੰਸ ਦੇ ਨਤੀਜੇ ’ਚ ਆਰੀਆ ਮਹਿਲਾ ਮਹਾਂਵ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਨੌਜਵਾਨ ਪਾਰਟੀ ’ਚ ਸ਼ਾਮਿਲ * ਸੁਰਿੰਦਰ ਸਿੰਘ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।