07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਗਗਨ ਇੰਟਰਨੈਸ਼ਨਲ ਸਕੂਲ ਕਲਾਨੌਰ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ

ਬਟਾਲਾ, 6 ਸਤੰਬਰ (ਸਤਿੰਦਰ ਸਿੰੰਘ)-ਬੀ. ਐੱਮ.

ਗੁਰਮਤਿ ਸਮਾਗਮ ਦੀਆਂ ਤਿਆਰੀਆਂ ਮੌਕੇ ਬਾਬਾ ਤਰਨਦੀਪ ਸਿੰਘ ਨਿੱਕੇ ਘੁੰਮਣ, ਬਾਬਾ ਦਮੋਦਰ ਸਿੰਘ ਟਾਹਲੀ ਸਾਹਿਬ ਵਾਲੇ ਤੇ ਸੰਗਤਾਂ। ਤਸਵੀਰ : ਕੁਲਦੀਪ ਸਿੰਘ ਸੋਨੂੰ 07-09-2026
ਬਟਾਲਾ, 6 ਸਤੰਬਰ (ਸਤਿੰਦਰ ਸਿੰੰਘ)-ਬੀ.ਐੱਮ.ਐੱਸ.ਐੱਮ. ਗਰੁੱਪ ਆਫ਼ ਇੰਸਟੀਚਿਊਟ ਦੇ ਕੈਂਪਸ ਗਗਨ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਕਲਾਨੌਰ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਪ੍ਰਿੰਸੀਪਲ ਲੋਕੇਸ਼ ਵਿਮਲ ਸ਼ੁਕਲਾ ਦੀ ਯੋਗ ਅਗਵਾਈ ਹੇਠ ਬੜੀ ਧੂਮ-ਧਾਮ ਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਇੰਜੀਨੀਅਰ ਕੁਲਵਿੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਦੌਰਾਨ ਨਰਸਰੀ ਤੋਂ ਲੈ ਕੇ ਤੀਸਰੀ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰ ਕੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਨਰਸਰੀ ਤੋਂ ਲੈ ਕੇ ਦੂਸਰੀ ਕਲਾਸ ਤੱਕ ਦੇ ਵਿਦਿਆਰਥੀਆਂ ਲਈ ਫੈਂਸੀ ਡਰੈੱਸ ਮੁਕਾਬਲਾ ਵੀ ਕਰਵਾਇਆ ਗਿਆ। ਵਿਦਿਆਰਥੀਆਂ ਨੇ ਰਾਧਾ ਕ੍ਰਿਸ਼ਨ, ਨੰਦ ਬਾਬਾ, ਮੀਰਾ, ਯਸ਼ੋਦਾ ਅਤੇ ਗੋਪੀਆਂ ਦੇ ਰੂਪ ਧਾਰਨ ਕਰ ਕੇ ਸਭ ਦਾ ਮਨ ਮੋਹ ਲਿਆ। ਚੇਅਰਮੈਨ ਇੰਜੀਨੀਅਰ ਕੁਲਵਿੰਦਰ ਸਿੰਘ ਨੇ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਪ੍ਰੋਗਰਾਮ ਦੀ ਭਰਪੂਰ ਪ੍ਰਸ਼ੰਸਾ ਕੀਤੀ ਤੇ ਜਨਮ ਅਸ਼ਟਮੀ ਦੇ ਇਤਿਹਾਸ ਤੇ ਇਸ ਦੀ ਧਾਰਮਿਕ ਮਹੱਤਤਾ ਸਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ। ਇਸ ਮੌਕੇ ਕੋਆਰਡੀਨੇਟਰ ਸ੍ਰੀਮਤੀ ਮਨਦੀਪ ਕੌਰ, ਕੋਆਰਡੀਨੇਟਰ ਅਰੁਣ ਬਲਹੋਤਰਾ, ਕੋਆਰਡੀਨੇਟਰ ਹਰਜੀਤ ਕੌਰ ਤੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਰਿਹਾ। ਇਸ ਦੇ ਨਾਲ ਹੀ ਸਕੂਲ ਵਿਚ ਪਲੇਅਵੇ ਕਲਾਸਾਂ ਲਈ ਦਾਖਲੇ ਸ਼ੁਰੂ ਹਨ, ਜਿਸ ਵਿਚ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਦਾਖਲਿਆਂ ਉੱਤੇ ਵਿਸ਼ੇਸ਼ ਛੋਟ ਦਿੱਤੀ ਜਾ ਰਹੀ ਹੈ ।
ਪਿਛਲੀ ਖ਼ਬਰ ਭਤੀਜੇ ਵਲੋਂ ਚਾਚੇ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਅਗਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਹਾਈ ਸਕੂਲ ’ਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।