08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਵਿਸ਼ਵਾ ਮਿੱਤਰ ਸੇਖੜੀ ਦੀ 100ਵੀਂ ਜਨਮ ਵਰ੍ਹੇਗੰਢ ਮੌਕੇ ਵੀ.ਐਮ.ਐਸ. ਇੰਸਟੀਚਿਊਟ ਵਿਖੇ ਸਮਾਗਮ

ਬਟਾਲਾ, 7 ਸਤੰਬਰ (ਸਤਿੰਦਰ ਸਿੰਘ)-ਵਿਸ਼ਵਾ ਮਿੱਤਰ ਸੇਖੜੀ ਜੀ ਦੀ 100ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ਸ਼੍ਰੀ ਅਸ਼ਵਨੀ ਸੇਖੜੀ, ਸ਼੍ਰੀਮਤੀ ਅਨੂਜਾ ਸੇਖੜੀ, ਮਾਤਾ ਸ਼੍ਰੀਮਤੀ ਜਨਕ ਰਾਣੀ ਸੇਖੜੀ, ਅਭਿਨਵ ਸੇਖੜੀ, ਦੀਪੰਕਾ ਸੇਖੜੀ ਤੇ ਸਮੂਹ ਪਰਿਵਾਰ ਵਲੋਂ ਵੀ. ਐਮ.

ਅਜੀਤ ਡੈਸਕ 08-09-2026
ਬਟਾਲਾ, 7 ਸਤੰਬਰ (ਸਤਿੰਦਰ ਸਿੰਘ)-ਵਿਸ਼ਵਾ ਮਿੱਤਰ ਸੇਖੜੀ ਜੀ ਦੀ 100ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ਸ਼੍ਰੀ ਅਸ਼ਵਨੀ ਸੇਖੜੀ, ਸ਼੍ਰੀਮਤੀ ਅਨੂਜਾ ਸੇਖੜੀ, ਮਾਤਾ ਸ਼੍ਰੀਮਤੀ ਜਨਕ ਰਾਣੀ ਸੇਖੜੀ, ਅਭਿਨਵ ਸੇਖੜੀ, ਦੀਪੰਕਾ ਸੇਖੜੀ ਤੇ ਸਮੂਹ ਪਰਿਵਾਰ ਵਲੋਂ ਵੀ.ਐਮ.ਐਸ. ਇੰਸਟੀਚਿਊਟ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਤੇ ਕੀਰਤਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੰਸਥਾ ਦੇ ਰਜਿਸਟਰਾਰ, ਸਮੂਹ ਪ੍ਰਿੰਸੀਪਲ, ਸਟਾਫ ਤੇ ਵਿਦਿਆਰਥੀਆਂ ਨੇ ਸ਼ਰਧਾ ਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਗੁਰਮਤਿ ਕੀਰਤਨ ਨਾਲ ਪੂਰਾ ਸੰਸਥਾ ਪਰਿਵਾਰ ਅਧਿਆਤਮਿਕ ਮਾਹੌਲ ’ਚ ਰੰਗਿਆ ਗਿਆ। ਉਪਰੰਤ ਸੰਗਤ ਲਈ ਅਤੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਅਸ਼ਵਨੀ ਸੇਖੜੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਮਹਾਨ ਸ਼ਹਾਦਤ ਦੇ ਇਤਿਹਾਸ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਧਰਮ ਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਆਪਣੀ ਸ਼ਹਾਦਤ ਦਿੱਤੀ। ਉਨ੍ਹਾਂ ਦੀ ਮਹਾਨ ਕੁਰਬਾਨੀ ਸਦਕਾ ਹੀ ਅੱਜ ਸਨਾਤਨ ਧਰਮ ਅਤੇ ਭਾਰਤ ਦੀ ਧਾਰਮਿਕ ਆਜ਼ਾਦੀ ਦੀ ਪਰੰਪਰਾ ਕਾਇਮ ਹੈ। ਗੁਰੂ ਸਾਹਿਬ ਜੀ ਦੀ ਸ਼ਹਾਦਤ ਸਾਨੂੰ ਹਮੇਸ਼ਾ ਸੱਚ, ਧਰਮ ਅਤੇ ਮਨੁੱਖਤਾ ਦੀ ਰੱਖਿਆ ਲਈ ਖੜ੍ਹੇ ਹੋਣ ਦੀ ਪ੍ਰੇਰਣਾ ਦਿੰਦੀ ਹੈ। ਇਹ ਸਮਾਗਮ ਪਰਿਵਾਰਕ ਪਿਆਰ, ਸੇਵਾ, ਸ਼ਰਧਾ ਤੇ ਗੁਰਮਤਿ ਪਰੰਪਰਾਵਾਂ ਨੂੰ ਸਮਰਪਿਤ ਰਿਹਾ।
ਪਿਛਲੀ ਖ਼ਬਰ ਐਕਸੈਲਸੀਅਰ ਸੀ. ਸੈਕੰ. ਸਕੂਲ ਬਿਜਲੀਵਾਲ ਵਿਖੇ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਬਲਾਕ ਕਾਦੀਆਂ ਦੀਆਂ ਤਿੰਨ ਰੋਜ਼ਾ ਖੇਡਾਂ ਵਤਨ ਪੰਜਾਬ ਦੀਆਂ ਦਾ ਸ਼ਾਨੋ-ਸ਼ੌਕਤ ਨਾਲ ਉਦਘਾਟਨ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।