08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਦ ਮਿਲੇਨੀਅਮ ਸੀਨੀਅਰ ਸੈਕੰਡਰੀ ਸਕੂਲ ’ਚ ਅਧਿਆਪਕ ਦਿਵਸ ਮਨਾਇਆ

ਬਟਾਲਾ, 7 ਸਤੰਬਰ (ਸਤਿੰਦਰ ਸਿੰਘ)-ਦ ਮਿਲੇਨੀਅਮ ਸੀਨੀਅਰ ਸੈਕੰਡਰੀ ਸਕੂਲ ਬਟਾਲਾ ’ਚ ਅਧਿਆਪਕ ਦਿਵਸ ਬੜੇ ਉਤਸ਼ਾਹ, ਨਾਲ ਮਨਾਇਆ ਗਿਆ। ਇਹ ਵਿਸ਼ੇਸ਼ ਦਿਨ ਉਨ੍ਹਾਂ ਅਧਿਆਪਕਾਂ ਨੂੰ ਸਮਰਪਿਤ ਰਿਹਾ, ਜੋ ਆਪਣੇ ਗਿਆਨ, ਸਨੇਹ, ਧੀਰਜ ਤੇ ਮਾਰਗਦਰਸ਼ਨ ਰਾਹੀਂ ਵਿਦਿਆਰਥੀਆਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਅਜੀਤ ਡੈਸਕ 08-09-2026
ਬਟਾਲਾ, 7 ਸਤੰਬਰ (ਸਤਿੰਦਰ ਸਿੰਘ)-ਦ ਮਿਲੇਨੀਅਮ ਸੀਨੀਅਰ ਸੈਕੰਡਰੀ ਸਕੂਲ ਬਟਾਲਾ ’ਚ ਅਧਿਆਪਕ ਦਿਵਸ ਬੜੇ ਉਤਸ਼ਾਹ, ਨਾਲ ਮਨਾਇਆ ਗਿਆ। ਇਹ ਵਿਸ਼ੇਸ਼ ਦਿਨ ਉਨ੍ਹਾਂ ਅਧਿਆਪਕਾਂ ਨੂੰ ਸਮਰਪਿਤ ਰਿਹਾ, ਜੋ ਆਪਣੇ ਗਿਆਨ, ਸਨੇਹ, ਧੀਰਜ ਤੇ ਮਾਰਗਦਰਸ਼ਨ ਰਾਹੀਂ ਵਿਦਿਆਰਥੀਆਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਅਧਿਆਪਕਾਂ ਦੀ ਮਿਹਨਤ, ਸਮਰਪਣ ਤੇ ਅਮੁੱਲੇ ਯੋਗਦਾਨ ਦੀ ਦਿਲੋਂ ਸ਼ਲਾਘਾ ਕੀਤੀ ਗਈ। ਪ੍ਰੋਗਰਾਮ ਦਾ ਆਰੰਭ ਸਟੂਡੈਂਟ ਕੌਂਸਲ ਵਲੋਂ ਕੀਤਾ ਗਿਆ। ਵਿਦਿਆਰਥੀਆਂ ਨੇ ਅਧਿਆਪਕਾਂ ਲਈ ਭਾਵਪੂਰਨ ਭਾਸ਼ਣਾਂ, ਮਜ਼ੇਦਾਰ ਖੇਡਾਂ, ਮਨੋਰੰਜਕ ਗਤੀਵਿਧੀਆਂ ਤੇ ਵੱਖ-ਵੱਖ ਪ੍ਰੋਗਰਾਮ ਕਰਵਾਏ। ਇਸ ਮੌਕੇ ਸਕੂਲ ਵਲੋਂ ਹਰੇਕ ਅਧਿਆਪਕ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਇਹ ਸੁੰਦਰ ਸੰਦੇਸ਼ ਵੀ ਸਾਂਝਾ ਕੀਤਾ ਗਿਆ ਕਿ ਇਕ ਅਧਿਆਪਕ ਸਿਰਫ਼ ਕਿਤਾਬੀ ਗਿਆਨ ਹੀ ਨਹੀਂ ਦਿੰਦਾ, ਸਗੋਂ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ ਪੈਦਾ ਕਰਦਾ ਹੈ, ਉਨ੍ਹਾਂ ਦੀ ਪ੍ਰਤਿਭਾ ਨੂੰ ਪਛਾਣਦਾ ਹੈ ਤੇ ਉਨ੍ਹਾਂ ਨੂੰ ਜੀਵਨ ਵਿਚ ਅੱਗੇ ਵਧਣ ਦੀ ਰਾਹ ਦਿਖਾਉਂਦਾ ਹੈ। ਇਸ ਮੌਕੇ ਚੇਅਰਮੈਨ ਵਰੁਣ ਖੋਸਲਾ, ਡਾਇਰੈਕਟਰ ਪਾਇਲ ਖੋਸਲਾ ਤੇ ਪ੍ਰਿੰਸੀਪਲ ਗੁਰਮੀਤ ਸਿੰਘ ਨੇ ਸਮੂਹ ਅਧਿਆਪਕਾਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਤੇ ਉਨ੍ਹਾਂ ਦੇ ਸਮਰਪਣ, ਮਿਹਨਤ ਅਤੇ ਵਿਦਿਆਰਥੀਆਂ ਪ੍ਰਤੀ ਪਿਆਰ ਦੀ ਸ਼ਾਲਾਘਾ ਕੀਤੀ। ਸਕੂਲ ਪ੍ਰਬੰਧਨ ਨੇ ਸਮੂਹ ਅਧਿਆਪਕਾਂ ਪ੍ਰਤੀ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਲਈ ਸਿਰਫ਼ ਮਾਰਗਦਰਸ਼ਕ ਹੀ ਨਹੀਂ, ਸਗੋਂ ਉਨ੍ਹਾਂ ਦੇ ਵਿਸ਼ਵਾਸ, ਪ੍ਰੇਰਣਾ ਤੇ ਸਫ਼ਲਤਾ ਦੀ ਮਜ਼ਬੂਤ ਨੀਂਹ ਹੁੰਦੇ ਹਨ। ਅਧਿਆਪਕਾਂ ਤੇ ਵਿਦਿਆਰਥੀਆਂ ਨੇ ਇਸ ਦਿਨ ਦੇ ਪਿਆਰੇ ਪਲਾਂ ਦਾ ਖੂਬ ਆਨੰਦ ਮਾਇਆਂ। ਇਸ ਮੌਕੇ ਸਕੂਲ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਚੋਣ ਦੇ ਉਮੀਦਵਾਰ ਡਾ. ਸਿਰਸਾ ਦੀ ਹਮਾਇਤ ’ਚ ਆਏ ਬਟਾਲਾ ਦੇ ਬੁੱਧੀਜੀਵੀ 20 ਸਤੰਬਰ ਨੂੰ ਵ... ਅਗਲੀ ਖ਼ਬਰ ਜੇ.ਯੂ.ਐੱਸ. ਇੰਟਰਨੈਸ਼ਨਲ ਸਕੂਲ ਸੇਖਵਾਂ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।