08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਕਮਲਜੀਤ ਚਾਵਲਾ ਤੇ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ ਸੇਖਵਾਂ ਨੇ ਕੀਤੀਆਂ ਨਿਯੁਕਤੀਆਂ * ਗੁਰਬਚਨ ਸਿੰਘ ਸਾਹੋਵਾਲ ਦਾ ਸਨਮਾਨ

ਗੁਰਦਾਸਪੁਰ, 7 ਸਤੰਬਰ (ਅਸ਼ੋਕ ਸ਼ਰਮਾ)-ਪੰਡੋਰੀ ਮਹੰਤਾਂ ਅੰਦਰ ਪੈਂਦੇ ਪਿੰਡ ਸਾਹੋਵਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਬੀ. ਸੀ ਵਿੰਗ ਦੀ ਮੀਟਿੰਗ ਹਲਕਾ ਇੰਚਾਰਜ ਕਮਲਜੀਤ ਚਾਵਲਾ ਦੀ ਰਹਿਨੁਮਾਈ ਹੇਠ ਹੋਈ।

ਸਾਹੋਵਾਲ ਵਿਖੇ ਮੀਟਿੰਗ ਦੌਰਾਨ ਗੁਰਬਚਨ ਸਿੰਘ ਸਾਹੋਵਾਲ ਨੂੰ ਦੀਨਾਨਗਰ ਬੀ.ਸੀ.ਵਿੰਗ ਦਾ ਪ੍ਰਧਾਨ ਨਿਯੁਕਤ ਕਰਨ ਮੌਕੇ ਸਨਮਾਨਿਤ ਕਰਦੇ ਹੋਏ ਕਮਲਜੀਤ ਚਾਵਲਾ, ਨਾਲ ਜ਼ਿਲ੍ਹਾ ਪ੍ਰਧਾਨ ਜਥੇ. ਨਰਿੰਦਰ ਸਿੰਘ ਸੇਖਵਾਂ ਅਤੇ ਹੇਠਾਂ ਹਾਜਰ ਪਾਰਟੀ ਵਰਕਰ। ਤਸਵੀਰਾਂ: ਅਸ਼ੋਕ ਸ਼ਰਮਾ 08-09-2026
ਗੁਰਦਾਸਪੁਰ, 7 ਸਤੰਬਰ (ਅਸ਼ੋਕ ਸ਼ਰਮਾ)-ਪੰਡੋਰੀ ਮਹੰਤਾਂ ਅੰਦਰ ਪੈਂਦੇ ਪਿੰਡ ਸਾਹੋਵਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਬੀ.ਸੀ ਵਿੰਗ ਦੀ ਮੀਟਿੰਗ ਹਲਕਾ ਇੰਚਾਰਜ ਕਮਲਜੀਤ ਚਾਵਲਾ ਦੀ ਰਹਿਨੁਮਾਈ ਹੇਠ ਹੋਈ। ਜਿਸ ’ਚ ਉਚੇਚੇ ਤੌਰ ’ਤੇ ਜ਼ਿਲ੍ਹਾ ਪ੍ਰਧਾਨ ਬੀ.ਸੀ ਵਿੰਗ ਜਥੇ. ਨਰਿੰਦਰ ਸਿੰਘ ਸੇਖਵਾਂ ਸ਼ਾਮਿਲ ਹੋਏ। ਇਸ ਮੌਕੇ ਦੋਵਾਂ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਥਿਤੀ ਦਿਨੋਂ ਦਿਨ ਮਜਬੂਤ ਹੋ ਰਹੀ ਹੈ ਅਤੇ ਲੋਕ ਪਾਰਟੀ ਦੀ ਚੰਗੀ ਕਾਰਗੁਜਾਰੀ ਨੂੰ ਦੇਖਦੇ ਹੋਏ ਪਾਰਟੀ ਨਾਲ ਧੜਾਧੜ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਪਾਰਟੀ ਲੋਕਾਂ ਨੂੰ ਬਿਹਤਰ ਸੇਵਾਵਾਂ ਦੇ ਸਕਦੀ ਹੈ ਤੇ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖ ਸਕਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਦੀ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ, ਉਦੋਂ ਤੋਂ ਹੀ ਪੰਜਾਬ ਅੰਦਰ ਗੁੰਡਾਗਰਦੀ ਵਧੀ ਹੈ ਅਤੇ ਕੋਈ ਵੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰਦਾ, ਜਿਸ ਨਾਲ ਕਾਨੂਨ ਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਚੁੱਕੀ ਹੈ। ਜਿਸ ਕਰਕੇ ਲੋਕ ਦੁਬਾਰਾ ਰਵਾਇਤੀ ਪਾਰਟੀ ਸ੍ਰੋਮਣੀ ਅਕਾਲੀ ਦਲ ਨੂੰ ਸਰਕਾਰ ਬਣਾਉਣ ਲਈ ਉਤਾਵਲੇ ਹਨ ਅਤੇ 2027 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨਾ ਲਗਪਗ ਤੈਅ ਹੈ।ਇਸ ਮੌਕੇ ਦੋਨਾਂ ਆਗੂਆਂ ਵਲੋਂ ਪਾਰਟੀ ਦੀ ਮਜਬੂਤੀ ਲਈ ਕੀਤੀਆਂ ਨਿਯੁਕਤੀਆਂ ਤਹਿਤ ਗੁਰਬਚਨ ਸਿੰਘ ਸਾਹੋਵਾਲ ਦੀਆਂ ਵਧੀਆਂ ਸੇਵਾਵਾਂ ਨੂੰ ਦੇਖਦਿਆਂ ਦੀਨਾਨਗਰ ਬੀ.ਸੀ.ਵਿੰਗ ਦਾ ਪ੍ਰਧਾਨ ਬਣਾਇਆ ਗਿਆ ਹੈ, ਜਿਨ੍ਹਾਂ ਨੂੰ ਹਲਕੇ ਦੀ ਸਮੂਹ ਲੀਡਰਸ਼ਿਪ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰਕਲ ਪ੍ਰਧਾਨ ਅਤੇ ਜਿਲ੍ਹਾ ਬਾਡੀ ਦੇ ਨਾਵਾਂ ਦੀਆਂ ਨਿਯੁਕਤੀਆਂ ਵੀ ਕੀਤੀਆਂ, ਜਿਨ੍ਹਾਂ ਵਿਚ ਸਰਕਲ ਸਾਹੋਵਾਲ ਅਵਤਾਰ ਸਿੰਘ, ਸਰਕਲ ਦੀਨਾਨਗਰ ਸੰਜੀਵ ਸੈਣੀ, ਸਰਕਲ ਬਹਿਰਾਮਪੁਰ ਕੁਲਦੀਪ ਰਾਜ ਲੱਕੀ, ਮਕੌੜਾ ਸਰਕਲ ਤੋਂ ਤਰਲੋਕ ਚੰਦ ਅਤੇ ਸਰਕਾਲ ਦੋਰਾਂਗਲਾ ਤੋਂ ਕੈਪ. ਕ੍ਰਿਪਾਲ ਸਿੰਘ ਸ਼ਾਮਿਲ ਹਨ। ਇਸ ਮੌਕੇ ਬਾਬਾ ਜੋਗਰਾਜ ਸਿੰਘ ਪੁਰਾਣਾ ਸ਼ਾਲਾ ਤੇ ਲਖਵਿੰਦਰ ਸਿੰਘ ਦੀਨਾਨਗਰ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਨਾਮ ਸਿੰਘ ਡੁਗਰੀ ਤੇ ਜਸਬੀਰ ਸਿੰਘ ਲਾਡੀ ਨੂੰ ਮੀਤ ਪ੍ਰਧਾਨ, ਮੰਗਲ ਸਿੰਘ ਬਹਿਰਾਮਪੁਰ, ਸੰਦੀਪ ਸਿੰਘ ਨੌਸ਼ਹਿਰਾ, ਰਣਜੀਤ ਸਿੰਘ ਰਾਣਾ ਤੇ ਬੋਧਾ ਸਿੰਘ (ਸਾਰੇ ਜਨਰਲ ਸਕੱਤਰ) ਤੋਂ ਇਲਾਵਾ ਸੁੱਚਾ ਸਿੰਘ ਅਲੀਆਚੱਕ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਅੰਤ ’ਚ ਜ਼ਿਲ੍ਹਾ ਪ੍ਰਧਾਨ ਬੀ.ਸੀ ਵਿੰਗ ਜਥੇ. ਨਰਿੰਦਰ ਸਿੰਘ ਸੇਖਵਾਂ ਤੇ ਹਲਕਾ ਇੰਚਾਰਜ ਕਮਲਜੀਤ ਚਾਵਲਾ ਨੂੰ ਸਨਮਾਨਿਤ ਕੀਤਾ ।
ਪਿਛਲੀ ਖ਼ਬਰ ਵਿਧਾਇਕ ਰੰਧਾਵਾ ਨੇ ਪਿੰਡ ਧਾਰੋਵਾਲੀ ਵਿਚ ਚੇਅਰਮੈਨ ਗੁਰਮਨਜੀਤ ਸਿੰਘ ਦੇ ਘਰ ਵਿਰੋਧੀਆਂ ’ਤੇ ਸਾਧੇ ਤਿੱਖੇ ਨਿਸ਼ਾਨੇ ਅਗਲੀ ਖ਼ਬਰ ਗਗਨ ਇੰਟਰਨੈਸ਼ਨਲ ਸਕੂਲ ਪੁਰਾਣਾ ਸ਼ਾਲਾ ਵਿਖੇ ਜਨਮ ਅਸ਼ਟਮੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।