ਮਿਸ਼ਨ 2027 ਲਈ ਕਾਂਗਰਸ ਨੇ ਤੇਜ਼ ਕੀਤੀ ਜ਼ਮੀਨੀ ਤਿਆਰੀ
ਘਰੋਟਾ, 9 ਸਤੰਬਰ (ਸੰਜੀਵ ਗੁਪਤਾ)-ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਆਪਣੀਆਂ ਸੰਗਠਨਾਤਮਿਕ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ । ਇਸੇ ਕੜੀ ਤਹਿਤ ਬਲਾਕ ਘਰੋਟਾ ਅਧੀਨ ਪੈਂਦੇ ਪਿੰਡ ਵਡਾਲਾ ਵਿਖੇ ਯੂਥ ਕਾਂਗਰਸ ਬਲਾਕ ਪ੍ਰਧਾਨ ਸ਼ੇਖਰ ਕੁਮਾਰ ਦੀ ਅਗਵਾਈ ਹੇਠ ਮੀਟਿੰਗ ਕਰਵਾਈ ਗਈ ।
ਪਿੰਡ ਵਡਾਲਾ ’ਚ ਮੀਟਿੰਗ ਦੌਰਾਨ ਕਾਂਗਰਸੀ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕਰਦੇ ਹੋਏ ਬਲਾਕ ਪ੍ਰਧਾਨ ਗੁਰਨਾਮ ਸਿੰਘ ਛੀਨਾ । ਤਸਵੀਰ: ਸੰਜੀਵ ਗੁਪਤਾ
10-09-2026