11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

12 ਸਤੰਬਰ ਨੂੰ ਮਨਾਇਆ ਜਾਵੇਗਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਵਸ

ਪਠਾਨਕੋਟ, 9 ਸਤੰਬਰ (ਸੰਧੂ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਦਾ ਪਹਿਲਾ ਪ੍ਰਕਾਸ਼ ਪੁਰਬ 12 ਸਤੰਬਰ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ ਜਿਸ ਸਬੰਧੀ 10 ਸਤੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, ਜਿਨਾਂ ਦੇ ਭੋਗ 12 ਸਤੰਬਰ ਨੂੰ ਪਾਏ ਜਾਣਗੇ, ਉਪਰੰਤ ਕੀਰਤਨ ਸਮਾਗਮ ਕੀਤਾ ਜਾਵੇਗਾ ।

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ । 10-09-2026
ਪਠਾਨਕੋਟ, 9 ਸਤੰਬਰ (ਸੰਧੂ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਦਾ ਪਹਿਲਾ ਪ੍ਰਕਾਸ਼ ਪੁਰਬ 12 ਸਤੰਬਰ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ ਜਿਸ ਸਬੰਧੀ 10 ਸਤੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, ਜਿਨਾਂ ਦੇ ਭੋਗ 12 ਸਤੰਬਰ ਨੂੰ ਪਾਏ ਜਾਣਗੇ, ਉਪਰੰਤ ਕੀਰਤਨ ਸਮਾਗਮ ਕੀਤਾ ਜਾਵੇਗਾ । ਜਿਸ ਵਿਚ ਭਾਈ ਹਰਪ੍ਰੀਤ ਸਿੰਘ ਚੋਹਾਲਾ ਜੰਮੂ ਵਾਲਿਆਂ ਦਾ ਰਾਗੀ ਜਥਾ ਤੇ ਭਾਈ ਨਵਪ੍ਰੀਤ ਸਿੰਘ ਦਾ ਰਾਗੀ ਜਥਾ ਸੰਗਤਾਂ ਨੂੰ ਰਸਭਿੰਨੇ ਕੀਰਤਨ ਨਾਲ ਗੁਰੂ ਚਰਨਾਂ ਨਾਲ ਜੋੜਨਗੇ ਤੇ ਭਾਈ ਰਛਪਾਲ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਮਾਡਲ ਟਾਊਨ ਸੰਗਤਾਂ ਨੂੰ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ । ਉਨ੍ਹਾਂ ਦੱਸਿਆ ਕਿ ਸਾਰੇ ਸਮਾਗਮ ਦੀ ਸਮਾਪਤੀ ਸਵੇਰੇ 10:30 ਵਜੇ ਹੋਵੇਗੀ । ਅੰਤ ’ਚ ਗੁਰੂ ਸਾਹਿਬ ਦੇ ਲੰਗਰ ਅਤੁੱਟ ਵਰਤਾਏ ਜਾਣਗੇ । ਇਸ ਮੌਕੇ ਖਜ਼ਾਨਚੀ ਸੰਦੀਪ ਸਿੰਘ ਸ਼ਿੰਗਾਰੀ, ਸਕੱਤਰ ਗੁਰਵਿੰਦਰ ਸਿੰਘ ਡਿੱਕੀ, ਗਿਆਨੀ ਰਸ਼ਪਾਲ ਸਿੰਘ, ਤਰੁਣਪਾਲ ਸਿੰਘ ਸ਼ੰਟੀ, ਰਣਬੀਰ ਸਿੰਘ, ਰਵਨੀਤ ਸਿੰਘ ਗਢ, ਜਸਪਾਲ ਸਿੰਘ ਰਾਜੂ, ਮੈਨੇਜਰ ਜਸਮੀਤ ਸਿੰਘ, ਦੇਸਾ ਸਿੰਘ, ਦਵਿੰਦਰ ਸਿੰਘ ਮਿੰਟੂ, ਜਸਪਾਲ ਸਿੰਘ ਰਾਜੂ, ਪੂਰਨ ਸਿੰਘ ਬਾਜਵਾ, ਹਰਵਿੰਦਰ ਸਿੰਘ ਬੱਬੂ, ਧਨਵੀਰ ਸਿੰਘ ਬੱਤਰਾ, ਮਨਜੀਤ ਸਿੰਘ ਅਤੇ ਪਰਮਿੰਦਰ ਸਿੰਘ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਥਰਿਆਲ ਦੇ ਵਰਿੰਦਰ ਸਿੰਘ ਜੱਗੀ ਬਣੇ ਫ਼ੌਜ ਵਿਚ ਲੈਫ਼ਟੀਨੈਂਟ ਅਗਲੀ ਖ਼ਬਰ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਬਣਾਈ ਸੋਲਰ ਸਿਸਟਮ ਨਾਲ ਚੱਲਣ ਵਾਲੀ ਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।