12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਪਿੰਡ ਭੰਬੋਈ ਵਿਖੇ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ

ਬਟਾਲਾ, 10 ਸਤੰਬਰ (ਸਤਿੰਦਰ ਸਿੰਘ)-ਨਜ਼ਦੀਕੀ ਪਿੰਡ ਭੰਬੋਈ ਵਿਖੇ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਨ ਮਨਾਇਆ ਗਿਆ, ਜਿਸ ਵਿਚ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਨਜ਼ਦੀਕੀ ਸਾਥੀ ਪ੍ਰਿੰ. ਸੁਲੱਖਣ ਸਿੰਘ ਭੇਟ ਪੱਤਣ ਨੇ ਸੰਗਤਾਂ ਸਮੇਤ ਹਾਜ਼ਰੀ ਭਰੀ।

ਅਜੀਤ ਡੈਸਕ 11-09-2026
ਬਟਾਲਾ, 10 ਸਤੰਬਰ (ਸਤਿੰਦਰ ਸਿੰਘ)-ਨਜ਼ਦੀਕੀ ਪਿੰਡ ਭੰਬੋਈ ਵਿਖੇ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਨ ਮਨਾਇਆ ਗਿਆ, ਜਿਸ ਵਿਚ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਨਜ਼ਦੀਕੀ ਸਾਥੀ ਪ੍ਰਿੰ. ਸੁਲੱਖਣ ਸਿੰਘ ਭੇਟ ਪੱਤਣ ਨੇ ਸੰਗਤਾਂ ਸਮੇਤ ਹਾਜ਼ਰੀ ਭਰੀ। ਉਨ੍ਹਾਂ ਬਾਬਾ ਜੀਵਨ ਸਿੰਘ ਜੀ ਦੀ ਜੀਵਨੀ ਸਬੰਧੀ ਲੋਕਾਂ ਨੂੰ ਚਾਨਣਾ ਪਾਇਆ। ਉਨ੍ਹਾਂ ਭਾਈ ਜੈਤਾ ਦੀ ਸੂਰਬੀਰਤਾ ਦੀ ਵਿਥਿਆ ਦੱਸੀ ਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਵਗ ਰਹੇ ਛੇਵੇਂ ਦਰਿਆ ਤੋਂ ਦੂਰ ਰਹਿਣ ਲਈ ਕਿਹਾ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਗਰੀਬ ਲੋਕਾਂ, ਖਾਸ ਕਰ ਕੇ ਨੌਜਵਾਨਾਂ (12 ਤੋਂ 25 ਸਾਲ ਦੀ ਉਮਰ ਦੇ ਬੱਚੇ) ਨੂੰ ਨਸ਼ੇ ਦੀ ਲੱਤ ਲੱਗ ਚੁੱਕੀ ਹੈ, ਜੋ ਕਿ ਬਹੁਤ ਮਾੜਾ ਹੈ। ਇਸ ਮੌਕੇ ਐਨ.ਆਰ.ਆਈ. ਗੱਜਣ ਸਿੰਘ ਵਲੋਂ ਬਣਾਈ ਗਈ ਕਮੇਟੀ ਤੇ ਉਨ੍ਹਾਂ ਦੇ ਮਾਤਾ ਬਚਨ ਕੌਰ ਵੀ ਪਹੁੰਚੇ, ਜਿਨ੍ਹਾਂ ਵਿਚ ਲਖਵਿੰਦਰ ਸਿੰਘ, ਸਤਨਾਮ ਸਿੰਘ, ਜਸਪਾਲ ਸਿੰਘ, ਪੋਰਸ ਪੰਜਾਬ ਸਿੰਘ, ਸੁਖਦੇਵ ਸਿੰਘ, ਚਰਨਜੀਤ ਸਿੰਘ, ਸੁਖਪਾਲ ਸਿੰਘ, ਸੁਖਵਿੰਦਰ ਸਿੰਘ, ਜਸਵਿੰਦਰ ਸਿੰਘ, ਸੁਖਵਿੰਦਰ ਸਿੰਘ ਸੁੱਖਾ, ਨਿਰਵੈਰ ਸਿੰਘ, ਚਰਨਜੀਤ ਸਿੰਘ ਕਮੇਟੀ ਮੈਂਬਰ, ਪਰਮਜੀਤ ਸਿੰਘ, ਡਾ. ਸੁਰਿੰਦਰ ਸਿੰਘ, ਮੁਖਤਾਰ ਸਿੰਘ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਸੰਤ ਫਰਾਂਸਿਸ ਸਕੂਲ ਵਲੋਂ ਨੰਨ੍ਹੇ-ਮੁੰਨਿਆਂ ਲਈ ਪਿਕਨਿਕ ਆਯੋਜਿਤ ਅਗਲੀ ਖ਼ਬਰ ਗੁਰਇਕਬਾਲ ਸਿੰਘ ਮਾਹਲ ਤੇ ਸਰਬਜੀਤ ਜਾਗੋਵਾਲ ਨੇ ਆਂਗਣਵਾੜੀ ਵਰਕਰਾਂ ਨੂੰ ਵੰਡੇ ਨਿਯੁਕਤੀ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।