11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

2027 ’ ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ’ਚ ਔਰਤਾਂ ਅਤੇ ਨੌਜਵਾਨਾਂ ਦਾ ਅਹਿਮ ਯੋਗਦਾਨ ਹੋਵੇਗਾ-ਮਾਹਲ

ਕਾਦੀਆਂ, 10 ਸਤੰਬਰ (ਹਰਦੀਪ ਸਿੰਘ ਸੰਧੂ)- ਹਲਕਾ ਕਾਦੀਆਂ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਮੁੜ ਸੱਤਾ ਵਿੱਚ ਲਿਆਉਣ ਲਈ ਔਰਤਾਂ ਅਤੇ ਨੌਜਵਾਨਾਂ ਦੀ ਭੂਮਿਕਾ ਬੇਹੱਦ ਅਹਿਮ ਰਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ, ਰੁਜ਼ਗਾਰ, ਖੇਡਾਂ, ਮਹਿਲਾ ਸਸ਼ਕਤੀਕਰਨ ਅਤੇ ਪਿੰਡਾਂ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਨਾਲ ਲੋਕਾਂ ਵਿਚ ਸਰਕਾਰ ਪ੍ਰਤੀ ਭਰੋਸਾ ਵਧਿਆ ਹੈ।

ਅਜੀਤ ਡੈਸਕ 11-09-2026
ਕਾਦੀਆਂ, 10 ਸਤੰਬਰ (ਹਰਦੀਪ ਸਿੰਘ ਸੰਧੂ)- ਹਲਕਾ ਕਾਦੀਆਂ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਮੁੜ ਸੱਤਾ ਵਿੱਚ ਲਿਆਉਣ ਲਈ ਔਰਤਾਂ ਅਤੇ ਨੌਜਵਾਨਾਂ ਦੀ ਭੂਮਿਕਾ ਬੇਹੱਦ ਅਹਿਮ ਰਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ, ਰੁਜ਼ਗਾਰ, ਖੇਡਾਂ, ਮਹਿਲਾ ਸਸ਼ਕਤੀਕਰਨ ਅਤੇ ਪਿੰਡਾਂ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਨਾਲ ਲੋਕਾਂ ਵਿਚ ਸਰਕਾਰ ਪ੍ਰਤੀ ਭਰੋਸਾ ਵਧਿਆ ਹੈ। ਮਾਹਲ ਨੇ ਕਿਹਾ ਕਿ ਨੌਜਵਾਨ ਪੰਜਾਬ ਦੀ ਤਰੱਕੀ ਦੀ ਰੀੜ੍ਹ ਦੀ ਹੱਡੀ ਹਨ ਤੇ ਉਨ੍ਹਾਂ ਨੂੰ ਸਹੂਲਤਾਂ, ਰੁਜ਼ਗਾਰ ਦੇ ਮੌਕੇ ਤੇ ਖੇਡਾਂ ਨਾਲ ਜੋੜਨ ਲਈ ਸਰਕਾਰ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ’ਚ ਆਮ ਆਦਮੀ ਪਾਰਟੀ ਦੇ ਵਰਕਰ ਘਰ-ਘਰ ਜਾ ਕੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣਗੇ। ਮਾਹਲ ਨੇ ਕਿਹਾ ਕਿ 2027 ’ਚ ਪੰਜਾਬ ਦੇ ਲੋਕ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਫਤਵਾ ਦੇਣਗੇ ਅਤੇ ਸੂਬੇ ਵਿੱਚ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਜਤਿੰਦਰ ਕੌਰ ਖੁੰਡੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ ,ਚੈਅਰਮੈਨ ਬਲਾਕ ਸੰਮਤੀ ਕਾਦੀਆ ਰੁਬਿੰਦਰ ਕੌਰ, ਬਬੀਤਾ ਖੋਸਲਾ ਸਟੇਟ ਸਕੱਤਰ ਮਹਿਲਾ ਵਿੰਗ ,ਜਸਪਾਲ ਸਿੰਘ ਪੰਧੇਰ ਸੰਗਠਨ ਇੰਚਾਰਜ ਹਲਕਾ ਕਾਦੀਆ ਆਦਿ ਹਾਜਰ ਸਨ।
ਪਿਛਲੀ ਖ਼ਬਰ ਸਰਕਾਰ ਟਕਰਾਅ ਵਾਲੀ ਨੀਤੀ ਛੱਡ ਕੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਨਿਪਟਾਰਾ ਕਰੇ-ਉਦੀਪੁਰ ਅਗਲੀ ਖ਼ਬਰ ਪੰਡਿਤ ਮੋਹਨ ਲਾਲ ਐਸ.ਡੀ ਕਾਲਜ ਫ਼ਾਰ ਵੁਮੈਨ ਵਿਖੇ ਅਧਿਆਪਕਾਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।