12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਸ਼ਰਾਬ ਦੇ ਠੇਕੇਦਾਰਾਂ ਨੇ ਪੰਜਾਬ ਸਰਕਾਰ ਪਾਸੋਂ ਨਾਜਾਇਜ਼ ਸ਼ਰਾਬ ਬੰਦ ਕਰਵਾਉਣ ਦੀ ਕੀਤੀ ਮੰਗ

ਗੁਰਦਾਸਪੁਰ, 11 ਸਤੰਬਰ (ਅਸ਼ੋਕ ਸ਼ਰਮਾ)-ਐਕਸਾਇਜ਼ ਵਿਭਾਗ ਗੁਰਦਾਸਪੁਰ ਦੇ ਠੇਕੇਦਾਰਾਂ ਵਲੋਂ ਗੁਰਦਾਸਪੁਰ ਸ਼ਹਿਰ ’ਚ ਵਿਕ ਰਹੀ ਨਾਜਾਇਜ ਸ਼ਰਾਬ ਨੂੰ ਬੰਦ ਕਰਵਾਉਣ ਦੀ ਮੰਗ ਕੀਤੀ ਗਈ ਹੈ, ਕਿਉਂਕਿ ਇਸ ਨਾਲ ਠੇਕੇਦਾਰਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਇਸ ਪਾਸੇ ਪੰਜਾਬ ਸਰਕਾਰ ਨੂੰ ਧਿਆਨ ਦੇਣ ’ਤੇ ਜੋਰ ਦਿੱਤਾ ਹੈ ।

ਅਜੀਤ ਡੈਸਕ 12-09-2026
ਗੁਰਦਾਸਪੁਰ, 11 ਸਤੰਬਰ (ਅਸ਼ੋਕ ਸ਼ਰਮਾ)-ਐਕਸਾਇਜ਼ ਵਿਭਾਗ ਗੁਰਦਾਸਪੁਰ ਦੇ ਠੇਕੇਦਾਰਾਂ ਵਲੋਂ ਗੁਰਦਾਸਪੁਰ ਸ਼ਹਿਰ ’ਚ ਵਿਕ ਰਹੀ ਨਾਜਾਇਜ ਸ਼ਰਾਬ ਨੂੰ ਬੰਦ ਕਰਵਾਉਣ ਦੀ ਮੰਗ ਕੀਤੀ ਗਈ ਹੈ, ਕਿਉਂਕਿ ਇਸ ਨਾਲ ਠੇਕੇਦਾਰਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਇਸ ਪਾਸੇ ਪੰਜਾਬ ਸਰਕਾਰ ਨੂੰ ਧਿਆਨ ਦੇਣ ’ਤੇ ਜੋਰ ਦਿੱਤਾ ਹੈ । ਗੁਰਦਾਸਪੁਰ ਸ਼ਹਿਰ ਤੇ ਆਸ ਪਾਸ ਸਰਕਲਾਂ ਦੇ ਆਗੂ ਸੱਜਣ ਸਿੰਘ ਨੇ ਦੱਸਿਆ ਕਿ ਗੁਰਦਾਸਪੁਰ ਸ਼ਹਿਰ ਅੰਦਰ ਵੱਡੇ ਹੋਟਲਾਂ ਤੇ ਛੋਟੇ ਹੋਟਲਾਂ ’ਚ ਕਥਿਤ ਮਿਲੀਭੁਗਤ ਨਾਲ ਸਸਤੀ ਸ਼ਰਾਬ ਦੀ ਵਿਕਰੀ ਜੋਰਾਂ ’ਤੇ ਚੱਲ ਰਹੀ ਹੈ, ਇਸ ਨਾਲ ਐਕਸਾਈਜ਼ ਵਿਭਾਗ ਦੇ ਠੇਕੇਦਾਰਾਂ ਦਾ ਮਾਲੀ ਤੌਰ ’ਤੇ ਭਾਰੀ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਧੰਦਾ ਸਿਆਸੀ ਸ਼ਹਿ ’ਤੇ ਚੱਲ ਰਿਹਾ ਹੈ ਤੇ ਇਸ ਨੂੰ ਰੋਕਣ ਲਈ ਪੁਲਿਸ ਅਤੇ ਐਕਸਾਈਜ ਵਿਭਾਗ ਨੂੰ ਸ਼ਰਾਬ ਦੇ ਠੇਕੇਦਾਰਾਂ ਦਾ ਸਾਥ ਦੇਣਾ ਚਾਹੀਦਾ ਹੈ, ਜਿਸ ਨਾਲ ਉਹ ਆਰਥਿਕ ਸੰਕਟ ਤੋਂ ਬਾਹਰ ਆ ਸਕਣ। ਉਨ੍ਹਾਂ ਦੱਸਿਆ ਕਿ ਐਕਸਾਈਜ ਵਿਭਾਗ ਤੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਸ਼ਰਾਬ ਮਾਫੀਆ ਪਾਸੋਂ 324 ਬੋਤਲਾਂ ਵੱਖ-ਵੱਖ ਬਰਾਂਡਾਂ ਦੀ ਸ਼ਰਾਬ ਬਰਾਮਦ ਹੋਈ ਹੈ। ਉਨ੍ਹਾਂ ਨੇ ਜ਼ਿਲ੍ਹਾ ਪੁਲਿਸ ਮੁਖੀ ਪਾਸੋਂ ਮੰਗ ਕੀਤੀ ਕਿ ਸ਼ਰਾਬ ਮਾਫੀਆ ਖਿਲਾਫ ਤੁਰੰਤ ਲੋੜੀਂਦੀ ਕਾਰਵਾਈ ਕਰਕੇ ਸਾਨੂੰ ਇਨਸਾਫ ਦਿੱਤਾ ਜਾਵੇ ।
ਪਿਛਲੀ ਖ਼ਬਰ ਰਮਨ ਦੁਰਗਾ ਦਾਸ ਸੇਠ ਜਿਊਲਰਜ਼ ਵਲੋਂ ਨਵੇਂ ਸ਼ੋਅ ਰੂਮ ਦਾ ਉਦਘਾਟਨ 14 ਨੂੰ ਅਗਲੀ ਖ਼ਬਰ ਹੰਡਿਆਇਆ ਵਿਖੇ ਦੇਸ਼ ਵਿਆਪੀ ਹੜਤਾਲ ਕਾਰਨ ਬੈਂਕਾਂ ਰਹੀਆਂ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।