12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਚੋਰੀ ਤੇ ਗੁੰਮ ਹੋਏ ਮੋਬਾਈਲ ਫੋਨ ਮਾਲਕਾਂ ਨੂੰ ਵਾਪਸ ਸੌਂਪੇ

ਪਠਾਨਕੋਟ, 11 ਸਤੰਬਰ (ਸੁਮਿਤ)-ਪਠਾਨਕੋਟ ਪੁਲਿਸ ਵਲੋਂ ਚੋਰੀ ਤੇ ਗੁੰਮ ਹੋਏ ਮੋਬਾਈਲ ਫੋਨ ਬਰਾਮਦ ਕਰਕੇ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਵਾਪਸ ਸੌਂਪੇ ਗਏ । ਇਸ ਸਬੰਧੀ ਐਸ.

ਪ੍ਰੈੱਸ ਵਾਰਤਾ ਦੌਰਾਨ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ. ਪਠਾਨਕੋਟ ਮਨਪ੍ਰੀਤ ਸਿੰਘ ਤੇ ਬਰਾਮਦ ਕੀਤੇ ਚੋਰੀ ਹੋਏ ਫੋਨ । ਤਸਵੀਰਾਂ: ਸੁਮਿਤ 12-09-2026
ਪਠਾਨਕੋਟ, 11 ਸਤੰਬਰ (ਸੁਮਿਤ)-ਪਠਾਨਕੋਟ ਪੁਲਿਸ ਵਲੋਂ ਚੋਰੀ ਤੇ ਗੁੰਮ ਹੋਏ ਮੋਬਾਈਲ ਫੋਨ ਬਰਾਮਦ ਕਰਕੇ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਵਾਪਸ ਸੌਂਪੇ ਗਏ । ਇਸ ਸਬੰਧੀ ਐਸ.ਐਸ.ਪੀ. ਪਠਾਨਕੋਟ ਮਨਪ੍ਰੀਤ ਸਿੰਘ ਦੀ ਮੌਜੂਦਗੀ ’ਚ ਡੀ.ਸੀ. ਕੰਪਲੈਕਸ ਵਿਖੇ ਪ੍ਰੈਸ ਕਾਨਫਰੰਸ ਕਰਵਾਈ ਗਈ, ਜਿਸ ਦੌਰਾਨ ਪੁਲਿਸ ਵਲੋਂ ਕੀਤੀ ਗਈ ਕਾਰਵਾਈ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ । ਪੁਲਿਸ ਵਲੋਂ ਤਕਨੀਕੀ ਢੰਗ ਨਾਲ ਕੀਤੇ ਗਏ ਯਤਨਾਂ ਤੇ ਲਗਾਤਾਰ ਕੀਤੀ ਗਈ ਕਾਰਵਾਈ ਦੇ ਚੱਲਦਿਆਂ ਵੱਖ-ਵੱਖ ਮਾਮਲਿਆਂ ’ਚ ਗੁੰਮ ਤੇ ਚੋਰੀ ਹੋਏ ਮੋਬਾਈਲ ਫੋਨ ਬਰਾਮਦ ਕੀਤੇ ਗਏ । ਲੋੜੀਂਦੀ ਕਾਨੂੰਨੀ ਪ੍ਰਕਿਰਿਆ ਪੂਰੀ ਕਰਨ ਉਪਰੰਤ ਇਹ ਮੋਬਾਈਲ ਫੋਨ ਉਨ੍ਹਾਂ ਦੇ ਮਾਲਕਾਂ ਨੂੰ ਵਾਪਸ ਸੌਂਪ ਦਿੱਤੇ ਗਏ । ਮੋਬਾਈਲ ਫੋਨ ਵਾਪਸ ਮਿਲਣ ’ਤੇ ਮਾਲਕਾਂ ਨੇ ਪਠਾਨਕੋਟ ਪੁਲਿਸ ਦਾ ਧੰਨਵਾਦ ਕੀਤਾ । ਇਸ ਮੌਕੇ ਐਸ.ਐਸ.ਪੀ. ਮਨਪ੍ਰੀਤ ਸਿੰਘ ਨੇ ਕਿਹਾ ਕਿ ਪੁਲਿਸ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਚੋਰੀ ਤੇ ਗੁੰਮ ਹੋਏ ਸਮਾਨ ਦੀ ਬਰਾਮਦਗੀ ਲਈ ਲਗਾਤਾਰ ਯਤਨ ਕਰ ਰਹੀ ਹੈ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਚੋਰੀ ਜਾਂ ਮੋਬਾਈਲ ਗੁੰਮ ਹੋਣ ਦੀ ਘਟਨਾ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ । ਇਸ ਮੌਕੇ ਪੁਲਿਸ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ ।
ਪਿਛਲੀ ਖ਼ਬਰ ਹਰਪਾਲ ਚੀਮਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਯੂਥ ਕਾਂਗਰਸ ਵਲੋਂ ਪੁਤਲਾ ਫੂਕ ਪ੍ਰਦਰਸ਼ਨ ਅਗਲੀ ਖ਼ਬਰ ਬਾਬਾ ਸਾਹਿਬ ਦੀ ਪ੍ਰਤਿਮਾ ਨਾਲ ਛੇੜਛਾੜ ਨਿੰਦਣਯੋਗ-ਦਰਸ਼ਨ ਕੁਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।