14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਧੀ ਦੇ ਵਿਛੋੜੇ ਦਾ ਦਰਦ ਨਾ ਸਹਾਰਦਿਆਂ ਪਿਓ ਨੇ ਨਿਗਲੀ ਜ਼ਹਿਰੀਲੀ ਵਸਤੂ ਮ੍ਰਿਤਕ ਦਰਸ਼ਨ ਸਿੰਘ ਪੰਜਾਬ ਤੇ ਸਿੱਖ ਇਤਿਹਾਸ ਨੂੰ ਪੰਜਾਬ ਯੂਨੀਵਰਸਿਟੀ ਵਲੋਂ ਸਿਲੇਬਸ ’ਚੋਂ ਮਨਫ਼ੀ ਕਰਨਾ ਮੰਦਭਾਗਾ- ਰਮਨਦੀਪ ਸਿੰਘ ਸੰਧੂ

ਨੌਸ਼ਹਿਰਾ ਮੱਝਾ ਸਿੰਘ, 13 ਸਤੰਬਰ (ਰਵੀ ਭਗਤ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐੱਮ. ਏ.

ਮ੍ਰਿਤਕ ਦਰਸ਼ਨ ਸਿੰਘ 14-09-2026
ਨੌਸ਼ਹਿਰਾ ਮੱਝਾ ਸਿੰਘ, 13 ਸਤੰਬਰ (ਰਵੀ ਭਗਤ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐੱਮ.ਏ. ਇਤਿਹਾਸ ਦੇ ਪੋਸਟ-ਗਰੈਜੂਏਟ ਸਿਲੇਬਸ ’ਚੋਂ ਪੰਜਾਬ ਤੇ ਸਿੱਖ ਇਤਿਹਾਸ ਨਾਲ ਸਬੰਧਤ 4 ਅਹਿਮ ਪੇਪਰ ਹਟਾਏ ਜਾਣ ’ਤੇ ਸੀਨੀਅਰ ਅਕਾਲੀ ਆਗੂ ਰਮਨਦੀਪ ਸਿੰਘ ਸੰਧੂ ਨੇ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਜਿਹੀ ਸੰਸਥਾ ਵਲੋਂ ਪੰਜਾਬ ਦੇ ਇਤਿਹਾਸ ਨੂੰ ਉੱਚ ਸਿੱਖਿਆ ਦੇ ਸਿਲੇਬਸ ’ਚੋਂ ਪਿੱਛੇ ਕਰਨਾ ਬੇਹੱਦ ਮੰਦਭਾਗਾ ਤੇ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਤਿਹਾਸ ਕਿਸੇ ਇਕ ਖਿੱਤੇ ਦਾ ਸੀਮਤ ਇਤਿਹਾਸ ਨਹੀਂ, ਸਗੋਂ ਭਾਰਤ ਦੇ ਸਮੁੱਚੇ ਇਤਿਹਾਸ ਦਾ ਅਟੁੱਟ ਤੇ ਅਹਿਮ ਹਿੱਸਾ ਹੈ। ਸ: ਸੰਧੂ ਨੇ ਕਿਹਾ ਕਿ ਪੰਜਾਬ ਦੀ ਧਰਤੀ ਨੇ ਗੁਰੂ ਸਾਹਿਬਾਨ ਦੀਆਂ ਮਹਾਨ ਜੀਵਨ-ਯਾਤਰਾਵਾਂ, ਖ਼ਾਲਸਾ ਪੰਥ ਦੀ ਸਾਜਨਾ, ਸਿੱਖ ਸੰਘਰਸ਼, ਸਿੱਖ ਰਾਜ ਤੇ ਅਨੇਕਾਂ ਇਤਿਹਾਸਕ ਘਟਨਾਵਾਂ ਰਾਹੀਂ ਭਾਰਤੀ ਇਤਿਹਾਸ ਦੀ ਦਿਸ਼ਾ ਨੂੰ ਪ੍ਰਭਾਵਿਤ ਕੀਤਾ ਹੈ। ਅਜਿਹੇ ਇਤਿਹਾਸ ਨੂੰ ਐੱਮ.ਏ. ਪੱਧਰ ’ਤੇ ਪੜ੍ਹਾਈ ਤੋਂ ਦੂਰ ਕਰਨਾ ਵਿਦਿਆਰਥੀਆਂ ਨੂੰ ਆਪਣੇ ਵਿਰਸੇ ਅਤੇ ਇਤਿਹਾਸਕ ਚੇਤਨਾ ਤੋਂ ਸੱਖਣਾ ਕਰਨਾ ਹੈ। ਸ: ਸੰਧੂ ਨੇ ਕਿਹਾ ਕਿ ਯੂਨੀਵਰਸਿਟੀਆਂ ਦਾ ਕੰਮ ਸਿਰਫ਼ ਨਵੇਂ ਵਿਸ਼ਿਆਂ ਨੂੰ ਸ਼ਾਮਲ ਕਰਨਾ ਨਹੀਂ, ਸਗੋਂ ਇਤਿਹਾਸਕ ਵਿਰਾਸਤ ਨੂੰ ਤੱਥਾਂ ਅਤੇ ਖੋਜ ਦੇ ਆਧਾਰ ’ਤੇ ਅਗਲੀ ਪੀੜ੍ਹੀ ਤੱਕ ਪਹੁੰਚਾਉਣਾ ਵੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਦਾ ਪੰਜਾਬ ਦੇ ਇਤਿਹਾਸ, ਭਾਸ਼ਾ, ਸੱਭਿਆਚਾਰ ਅਤੇ ਵਿਰਾਸਤ ਨਾਲ ਡੂੰਘਾ ਇਤਿਹਾਸਕ ਸਬੰਧ ਹੈ। ਇਸ ਲਈ ਯੂਨੀਵਰਸਿਟੀ ਪ੍ਰਸ਼ਾਸਨ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ ਵਿਰਾਸਤ ਨੂੰ ਸਿਲੇਬਸ ਵਿਚ ਯੋਗ ਸਥਾਨ ਦੇਵੇ ਤੇ ਪੰਜਾਬ ਯੂਨੀਵਰਸਿਟੀ ਦੇ ਉਪ ਕੁਲਪਤੀ ਅਤੇ ਸਬੰਧਤ ਅਕਾਦਮਿਕ ਦੇ ਅਧਿਕਾਰੀਆਂ ਵਲੋਂ ਇਸ ਫ਼ੈਸਲੇ ’ਤੇ ਮੁੜ ਵਿਚਾਰ ਕੀਤਾ ਜਾਵੇ।
ਪਿਛਲੀ ਖ਼ਬਰ ਪੰਜਾਬ ਸਰਕਾਰ ਕਿਸਾਨਾਂ ਨੂੰ ਬਿਜਲੀ ਤੇ ਮੁਲਾਜ਼ਮਾਂ ਨੂੰ ਡੀ.ਏ. ਦੇਣ ’ਚ ਨਾਕਾਮ ਸਾਬਿਤ ਹੋਈ- ਰਮਨਦੀਪ ਸਿੰਘ ਸੰਧੂ ਅਗਲੀ ਖ਼ਬਰ ਪ੍ਰਸਿੱਧ ਫੋਟੋਗ੍ਰਾਫਰ ਤੇ ਲੇਖਕ ਹਰਭਜਨ ਸਿੰਘ ਬਾਜਵਾ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਪੰਜਾਬ ਦੇ ਪ੍ਰਸਿੱਧ ਫੋਟੋਗ੍ਰਾਫਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।