14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਵਿਆਹ ਪੁਰਬ ’ਤੇ ਸੰਗਤਾਂ ਸਾਫ ਸਫਾਈ ਦਾ ਖਾਸ ਧਿਆਨ ਰੱਖਣ- ਐਸ.ਈ. ਬਾਜਵਾ, ਐਡਵੋਕੇਟ ਪੰਨਵਾਂ

ਬਟਾਲਾ, 13 ਸਤੰਬਰ (ਸਤਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਧਾਰਮਿਕ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਪਵਿੱਤਰ ਦਿਨ ’ਤੇ ਸੰਗਤਾਂ ਵਲੋਂ ਲੰਗਰਾਂ ਦੀ ਸੇਵਾ ਕੀਤੀ ਜਾਂਦੀ ਹੈ।

ਐਸ.ਈ. ਬਲਦੇਵ ਸਿੰਘ ਬਾਜਵਾ ਤੇ ਵਕੀਲ ਸੁਖਬੀਰ ਸਿੰਘ ਪੰਨਵਾਂ 14-09-2026
ਬਟਾਲਾ, 13 ਸਤੰਬਰ (ਸਤਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਧਾਰਮਿਕ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਪਵਿੱਤਰ ਦਿਨ ’ਤੇ ਸੰਗਤਾਂ ਵਲੋਂ ਲੰਗਰਾਂ ਦੀ ਸੇਵਾ ਕੀਤੀ ਜਾਂਦੀ ਹੈ। ਇਸ ਦੌਰਾਨ ਲੰਗਰਾਂ ਦੀ ਰਹਿੰਦ ਖੁਹੰਦ ਤੇ ਡਿਸਪੋਜ਼ਲ ਥਾਂ - ਥਾਂ ਖਿਲਾਰੇ ਜਾਂਦੇ ਹਨ। ਵਿਆਹ ਪੁਰਬ ’ਤੇ ਸਾਫ ਸਫਾਈ ਦੀ ਸੇਵਾ ਨਿਭਾਉਣ ਵਾਲੇ ਮੰਡੀਬੋਰਡ ਦੇ ਐਸ.ਈ. ਬਲਦੇਵ ਸਿੰਘ ਬਾਜਵਾ ਤੇ ਵਕੀਲ ਸੁਖਬੀਰ ਸਿੰਘ ਪੰਨਵਾਂ ਨੇ ਵਿਆਹ ਪੁਰਬ ’ਤੇ ਆਉਣ ਵਾਲੀਆਂ ਸੰਗਤਾਂ, ਲੰਗਰ ਲਗਾਉਣ ਵਾਲੀਆਂ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਵਿਆਹ ਪੁਰਬ ’ਤੇ ਸਾਫ ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇ। ਉਨ੍ਹਾਂ ਦੁਕਾਨਦਾਰ ਭਰਾਵਾਂ, ਰੇਹੜੀ ਲਾਉਣ ਵਾਲੇ ਤੇ ਹੋਰ ਸਾਮਾਨ ਵੇਚਣ ਵਾਲਿਆਂ ਨੂੰ ਅਪੀਲ ਕੀਤੀ ਕਿ ਕੂੜੇਦਾਨ ਦੀ ਵਰਤੋਂ ਕੀਤੀ ਜਾਵੇ ਤਾਂ ਜੋ ਇਸ ਪਵਿੱਤਰ ਦਿਹਾੜੇ ’ਤੇ ਸ਼ਹਿਰ ਨੂੰ ਸਾਫ-ਸੁਥਰਾ ਰੱਖਿਆ ਜਾਵ। ਉਨ੍ਹਾਂ ਕਿਹਾ ਕਿ ਜਦੋਂ ਆਮ ਸਾਡੇ ਘਰਾਂ ’ਚ ਦੁਨਿਆਵੀ ਬਾਰਾਤ ਆਉਂਦੀ ਹੈ ਤਾਂ ਅਸੀ ਘਰ ਨੂੰ ਸਾਫ ਸੁਥਰਾ ਕਰਨ ਦੇ ਨਾਲ ਨਾਲ ਸਜਾਉਣ ਲਈ ਪੱਬਾਂ ਭਾਰ ਹੋਏ ਰਹਿੰਦੇ ਹਾਂ। ਇਸੇ ਤਰ੍ਹਾਂ ਸਾਡਾ ਫਰਜ਼ ਬਣਦਾ ਹੈ ਕਿ ਗੁਰੂ ਸਾਹਿਬ ਦੇ ਵਿਆਹ ਪੁਰਬ ’ਤੇ ਵੀ ਸ਼ਹਿਰ ਨੂੰ ਸਾਫ ਸੁਥਰਾ ਰੱਖੀਏ। ਉਨ੍ਹਾਂ ਸ਼ਹਿਰ ਵਿਚ ਚਲਾਈ ਜਾ ਰਹੀ ਸਫਾਈ ਮੁਹਿੰਮ ਵਿੱਚ ਵੀ ਸੇਵਾਦਾਰਾਂ ਨੂੰ ਵੱਧ ਤੋਂ ਵੱਧ ਸਹਿਯੋਗ ਕਰਨ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਗੁਰਦਿਆਲ ਸਿੰਘ ਨੰਬਰਦਾਰ ਜਨਰਲ ਕੌਂਸਲ ਮੈਂਬਰ ਬਣਨ ’ਤੇ ਹਰਚੋਵਾਲ ਵਰਕਰਾਂ ’ਚ ਖੁਸ਼ੀ ਦੀ ਲਹਿਰ ਅਗਲੀ ਖ਼ਬਰ ਬਲਾਕ ਪ੍ਰਧਾਨ ਹਰਦੀਪ ਸਿੰਘ ਮੰਜਿਆਂਵਾਲੀ ਦਰਜਨਾਂ ਪਰਿਵਾਰਾਂ ਸਮੇਤ ਭਾਜਪਾ ’ਚ ਸ਼ਾਮਿਲ ਰਵੀਕਰਨ ਸਿੰਘ ਕਾਹਲੋਂ ਵਲੋਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।