ਸੁਲਤਾਨਪੁਰ ਲੋਧੀ ਤੋਂ 17 ਨੂੰ ਆ ਰਹੇ ਨਗਰ ਕੀਰਤਨ ਦਾ ਅੱਚਲ ਸਾਹਿਬ ਪਹੁੰਚਣ ’ਤੇ ਹੋਵੇਗਾ ਭਰਵਾਂ ਸਵਾਗਤ - ਮੈਨੇਜਰ ਬਸਰਾਵਾਂ
ਬਟਾਲਾ, 13 ਸਤੰਬਰ (ਸਤਿੰਦਰ ਸਿੰਘ)-ਸੁਲਤਾਨਪੁਰ ਲੋਧੀ ਤੋਂ 17 ਸਤੰਬਰ ਨੂੰ ਆ ਰਹੇ ਨਗਰ ਕੀਰਤਨ ਦਾ ਅੱਚਲ ਸਾਹਿਬ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਲਕੀਅਤ ਸਿੰਘ ਬਸਰਾਵਾਂ ਮੈਨੇਜਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਨੇ ਦੱਸਿਆ ਕਿ 16 ਸਤੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਰੰਭ ਹੋਵੇਗਾ, ਜੋ 17 ਸਤੰਬਰ ਨੂੰ ਗੁਰਦੁਆਰਾ ਸ੍ਰੀ ਗੁਰੂੁ ਤੇਗ ਬਹਾਦਰ ਸਾਹਿਬ ਬਾਬਾ ਬਕਾਲਾ ਸਾਹਿਬ ਤੋਂ ਸਵੇਰੇ 8:00 ਵਜੇ ਆਰੰਭ ਹੋ ਕੇ ਦੁਪਹਿਰ 1:00 ਵਜੇ ਅੱਡਾ ਅੱਚਲ ਸਾਹਿਬ ਵਿਖੇ ਪਹੁੰਚੇਗਾ, ਜਿਥੇ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ।
ਮੈਨੇਜਰ ਮਲਕੀਅਤ ਸਿੰਘ ਬਸਰਾਵਾਂ
14-09-2026