16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਗੈਰ-ਵਿੱਦਿਅਕ ਕੰਮਾਂ ਦਾ ਅਧਿਆਪਕ ਕਰਨਗੇ ਬਾਈਕਾਟ - ਵਿਦਿਆਰਥੀਆਂ ਦੀ ਪੜ੍ਹਾਈ ਨੂੰ ਦੇਖਦਿਆਂ ਲਿਆ ਸਖ਼ਤ ਫ਼ੈਸਲਾ

ਬਟਾਲਾ, 15 ਸਤੰਬਰ (ਸਤਿੰਦਰ ਸਿੰਘ)-ਸਮੂਹ ਅਧਿਆਪਕ ਜਥੇਬੰਦੀਆਂ ਪੰਜਾਬ ਦੇ ਦਿੱਤੇ ਪ੍ਰੋਗਰਾਮ ਦੇ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਵਲੋਂ ਗੈਰ ਵਿੱਦਿਅਕ ਕੰਮਾਂ ਕਰਕੇ ਸਕੂਲਾਂ ਦੇ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਹੋਣ ਕਾਰਨ ਸਖ਼ਤ ਫ਼ੈਸਲਾ ਲੈਂਦਿਆਂ ਸਾਰੇ ਹੀ ਗੈਰ ਵਿੱਦਿਅਕ ਕੰਮਾਂ ਦਾ ਅਗਲੇ ਹਫ਼ਤੇ ਤੋਂ ਬਾਈਕਾਟ ਕਰਨ ਦਾ ਫ਼ੈਸਲਾ ਲਿਆ। ਇਸ ਸਬੰਧੀ ਅੱਜ ਅਧਿਆਪਕ ਆਗੂਆਂ ਗੁਰਿੰਦਰ ਸਿੱਧੂ, ਕੁਲਦੀਪ ਪੂਰੋਵਾਲ, ਸੋਮ ਸਿੰਘ, ਹਰਜਿੰਦਰ ਸਿੰਘ ਵਡਾਲਾ ਬਾਂਗਰ, ਪਲਵਿੰਦਰ ਸਿੰਘ, ਰਾਜ ਸੁਖਵਿੰਦਰ ਸਿੰਘ, ਹਰਪ੍ਰੀਤ ਸਿੰਘ, ਦਲਜੀਤ ਸਿੰਘ ਖਾਲਸਾ ਦੀ ਅਗਵਾਈ ’ਚ ਮੁੱਖ ਮੰਤਰੀ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਸ਼ਰਮਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੀ ਸੁਪਰਡੈਂਟ ਅਮਨਦੀਪ ਕੌਰ ਰਾਹੀਂ ਮੰਗ ਪੱਤਰ ਸੌਂਪਿਆ।

ਅਜੀਤ ਡੈਸਕ 16-09-2026
ਬਟਾਲਾ, 15 ਸਤੰਬਰ (ਸਤਿੰਦਰ ਸਿੰਘ)-ਸਮੂਹ ਅਧਿਆਪਕ ਜਥੇਬੰਦੀਆਂ ਪੰਜਾਬ ਦੇ ਦਿੱਤੇ ਪ੍ਰੋਗਰਾਮ ਦੇ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਵਲੋਂ ਗੈਰ ਵਿੱਦਿਅਕ ਕੰਮਾਂ ਕਰਕੇ ਸਕੂਲਾਂ ਦੇ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਹੋਣ ਕਾਰਨ ਸਖ਼ਤ ਫ਼ੈਸਲਾ ਲੈਂਦਿਆਂ ਸਾਰੇ ਹੀ ਗੈਰ ਵਿੱਦਿਅਕ ਕੰਮਾਂ ਦਾ ਅਗਲੇ ਹਫ਼ਤੇ ਤੋਂ ਬਾਈਕਾਟ ਕਰਨ ਦਾ ਫ਼ੈਸਲਾ ਲਿਆ। ਇਸ ਸਬੰਧੀ ਅੱਜ ਅਧਿਆਪਕ ਆਗੂਆਂ ਗੁਰਿੰਦਰ ਸਿੱਧੂ, ਕੁਲਦੀਪ ਪੂਰੋਵਾਲ, ਸੋਮ ਸਿੰਘ, ਹਰਜਿੰਦਰ ਸਿੰਘ ਵਡਾਲਾ ਬਾਂਗਰ, ਪਲਵਿੰਦਰ ਸਿੰਘ, ਰਾਜ ਸੁਖਵਿੰਦਰ ਸਿੰਘ, ਹਰਪ੍ਰੀਤ ਸਿੰਘ, ਦਲਜੀਤ ਸਿੰਘ ਖਾਲਸਾ ਦੀ ਅਗਵਾਈ ’ਚ ਮੁੱਖ ਮੰਤਰੀ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਸ਼ਰਮਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੀ ਸੁਪਰਡੈਂਟ ਅਮਨਦੀਪ ਕੌਰ ਰਾਹੀਂ ਮੰਗ ਪੱਤਰ ਸੌਂਪਿਆ। ਆਗੂਆਂ ਨੇ ਦੱਸਿਆ ਕਿ ਪੰਜਾਬ ਦੇ ਸਿੱਖਿਆ ਵਿਭਾਗ ਦੇ ਅਧਿਆਪਕਾਂ ਨੂੰ ਬੂਥ ਲੈਵਲ ਅਫ਼ਸਰ, ਐੱਸ.ਡੀ.ਐੱਮ. ਅਤੇ ਹੋਰ ਦਫ਼ਤਰਾਂ ਵਿਚ, ਮਰਦਮਸ਼ੁਮਾਰੀ, ਡਰੱਗ ਅਤੇ ਆਰਥਿਕ ਸਰਵੇ, ਰਾਸ਼ਨ ਕਾਰਡ, ਪਰਾਲੀ ਸਾੜਨ ਤੋਂ ਰੋਕਣ, ਐੱਸ.ਆਈ. ਆਰ. ਦੇ ਕੰਮਾਂ ਤੋਂ ਇਲਾਵਾ ਕਈ ਕੰਮ ਕਰਨ ਲਈ ਦਿੱਤੇ ਗਏ ਹਨ, ਜਿਸ ਨਾਲ ਗ਼ਰੀਬ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ। ਇਸ ਤੋਂ ਇਲਾਵਾ ਸੈਂਕੜੇ ਅਧਿਆਪਕਾਂ ਨੂੰ ਸਕੂਲਾਂ ਵਿਚੋਂ ਪ੍ਰੋਜੈਕਟਾਂ ਦੇ ਨਾਂਅ ’ਤੇ ਬਾਹਰ ਰੱਖਿਆ ਗਿਆ ਹੈ। ਆਗੂਆਂ ਨੇ ਦੱਸਿਆ ਕਿ ਹਜ਼ਾਰਾਂ ਆਸਾਮੀਆਂ ਪਹਿਲਾਂ ਹੀ ਖ਼ਾਲੀ ਹਨ ਅਤੇ ਗੈਰ ਵਿੱਦਿਅਕ ਡਿਊਟੀਆਂ ਨਾਲ ਸਕੂਲ ਅਧਿਆਪਕਾਂ ਤੋਂ ਵਿਰਵੇ ਹੋ ਗਏ ਹਨ। ਇਸ ਮੌਕੇ ਰਮਨ ਕੁਮਾਰ, ਕਪਿਲ ਸ਼ਰਮਾ, ਜਗਦੀਸ਼ ਸ਼ਰਮਾ, ਸੁਰਜੀਤ ਮਸੀਹ, ਜਤਿੰਦਰ ਕੁਮਾਰ, ਸੰਜੀਵ ਕੁਮਾਰ, ਨਵੀਨ ਸ਼ਰਮਾ, ਹਰਮੀਤ ਸਿੰਘ, ਅਨਿਲ ਕੁਮਾਰ, ਰਵੀ ਕੁਮਾਰ, ਜੋਤ ਪਰਕਾਸ਼ ਸਿੰਘ, ਬਲਕਾਰ ਸਿੰਘ, ਰਾਜਿੰਦਰ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸੁਲਤਾਨਪੁਰ ਲੋਧੀ ਤੋਂ ਆ ਰਹੇ ਨਗਰ ਕੀਰਤਨ ਦਾ ਕਰੇਗੀ ਭਰਵਾਂ ਸਵਾਗਤ- ਪ੍ਰਧਾਨ ਪੱਦਮ ਅਗਲੀ ਖ਼ਬਰ ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।