16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਵਿਆਹ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਤੋਂ ਨਗਰ ਕੀਰਤਨ ਅੱਜ ਹੋਵੇਗਾ ਆਰੰਭ

ਬਟਾਲਾ, 15 ਸਤੰਬਰ (ਸਤਿੰਦਰ ਸਿੰਘ)-ਵਿਆਹ ਪੁਰਬ ਨੂੰ ਸਮਰਪਿਤ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਇਤਿਹਾਸਿਕ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ, ਗੁਰਦੁਆਰਾ ਡੇਹਰਾ ਸਾਹਿਬ ਤੇ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਵਿਖੇ ਬਹੁਤ ਸ਼ਰਧਾ ਸਤਿਕਾਰ ਨਾਲ ਮਨਾਇਆ ਜਾਵੇਗਾ। ਇਸ ਸੰਬੰਧੀ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਤੋਂ 16 ਸਤੰਬਰ ਨੂੰ ਨਗਰ ਕੀਰਤਨ ਸਵੇਰੇ 9 ਵਜੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਰੰਭ ਹੋਵੇਗਾ ਜੋ ਸ਼ਾਮ ਨੂੰ ਬਾਬਾ ਬਾਬਾ ਬਕਾਲਾ ਸਾਹਿਬ ਵਿਖੇ ਪਹੁੰਚੇਗਾ ਜੋ ਰਾਤ ਦਾ ਵਿਸ਼ਰਾਮ ਕਰਨ ਉਪਰੰਤ 17 ਸਤੰਬਰ ਨੂੰ ਬਟਾਲਾ ਲਈ ਰਵਾਨਾ ਹੋਵੇਗਾ।

ਸਮਾਗਮਾਂ ਦੀ ਜਾਣਕਾਰੀ ਦਿੰਦੇ ਹੋਏ ਜਥੇ. ਗੁਰਿੰਦਰਪਾਲ ਸਿੰਘ ਗੋਰਾ, ਮੈਨੇਜਰ ਭਾਟੀਆ, ਸ. ਚੀਮਾ, ਗੁਰਖੇਲ ਸਿੰਘ ਆਦਿ। ਅਜੀਤ ਤਸਵੀਰ 16-09-2026
ਬਟਾਲਾ, 15 ਸਤੰਬਰ (ਸਤਿੰਦਰ ਸਿੰਘ)-ਵਿਆਹ ਪੁਰਬ ਨੂੰ ਸਮਰਪਿਤ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਇਤਿਹਾਸਿਕ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ, ਗੁਰਦੁਆਰਾ ਡੇਹਰਾ ਸਾਹਿਬ ਤੇ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਵਿਖੇ ਬਹੁਤ ਸ਼ਰਧਾ ਸਤਿਕਾਰ ਨਾਲ ਮਨਾਇਆ ਜਾਵੇਗਾ। ਇਸ ਸੰਬੰਧੀ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਤੋਂ 16 ਸਤੰਬਰ ਨੂੰ ਨਗਰ ਕੀਰਤਨ ਸਵੇਰੇ 9 ਵਜੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਰੰਭ ਹੋਵੇਗਾ ਜੋ ਸ਼ਾਮ ਨੂੰ ਬਾਬਾ ਬਾਬਾ ਬਕਾਲਾ ਸਾਹਿਬ ਵਿਖੇ ਪਹੁੰਚੇਗਾ ਜੋ ਰਾਤ ਦਾ ਵਿਸ਼ਰਾਮ ਕਰਨ ਉਪਰੰਤ 17 ਸਤੰਬਰ ਨੂੰ ਬਟਾਲਾ ਲਈ ਰਵਾਨਾ ਹੋਵੇਗਾ। ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਵਿਖੇ ਨਗਰ ਕੀਰਤਨ ਦੀ ਸੰਪੂਰਨਤਾ ਹੋਵੇਗੀ। ਜਥੇਦਾਰ ਗੋਰਾ ਨੇ ਦੱਸਿਆ ਕਿ ਵਿਆਹ ਪੁਰਬ ਦੇ ਸੰਬੰਧ ਵਿਚ 16 ਸਤੰਬਰ ਨੂੰ ਗੁਰਦੁਆਰਾ ਸ੍ਰੀ ਕੰਧ ਸਾਹਿਬ, ਡੇਹਰਾ ਸਾਹਿਬ ਅਤੇ ਸਤਿਕਰਤਾਰੀਆਂ ਸਾਹਿਬ ਬਟਾਲਾ ਵਿਖੇ ਸ੍ਰੀ ਅਖੰਡ ਪਾਠ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ ਵਿਆਹ ਪੁਰਬ ਵਾਲੇ ਦਿਨ 18 ਸਤੰਬਰ ਨੂੰ ਪੈੇਣਗੇ। ਇਸ ਮੌਕੇ ’ਤੇ ਗੁਰਤਿੰਦਰਪਾਲ ਸਿੰਘ ਭਾਟੀਆ ਐਡੀਸ਼ਨਲ ਮੈਨੇਜਰ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਸ਼ਮਸ਼ੇਰ ਸਿੰਘ ਚੀਮਾ ਜਥੇਬੰਦਕ ਸਕੱਤਰ ਸ਼੍ਰੋਮਣੀ ਅਕਾਲੀ ਦਲ, ਜਗਦੀਪ ਸਿੰਘ ਧਾਰੋਵਾਲੀ ਮੈਨੇਜਰ, ਦਵਿੰਦਰ ਸਿੰਘ ਲਾਲੀ ਬਾਜਵਾ ਮੈਨੇਜਰ, ਗੁਰਖੇਲ ਸਿੰਘ ਘੁੰਮਣ ਗੁਰਦੁਆਰਾ ਇੰਸਪੈਕਟਰ, ਸਮਾਜ ਸੇਵੀ ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ, ਐਡਵੋਕੇਟ ਰਜਿੰਦਰ ਸਿੰਘ ਪਦਮ ਪ੍ਰਧਾਨ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਕੁਲਵੰਤ ਸਿੰਘ ਐੱਮ.ਸੀ., ਮਾ. ਪ੍ਰਵੀਨ ਸਿੰਘ, ਗਿਆਨੀ ਹਰਬੰਸ ਸਿੰਘ ਹੰਸਪਾਲ, ਪਲਵਿੰਦਰ ਸਿੰਘ ਲੰਬੜਦਾਰ ਐੱਮ.ਸੀ., ਰਣਜੀਤ ਸਿੰਘ ਸਾਗਰਪੁਰ, ਮਾ. ਜਗਜੀਤ ਸਿੰਘ ਕਾਹਲੋਂ, ਅਸ਼ੀਸ਼ਪਾਲ ਸਿੰਘ ਲੱਕੀ, ਲਖਬੀਰ ਸਿੰਘ ਚੀਫ਼ ਗੁਰਦੁਆਰਾ ਇੰਸਪੈਕਟਰ, ਗੁਰਵਿੰਦਰ ਸਿੰਘ ਐਡੀਸ਼ਨਲ ਚੀਫ਼, ਸੁਖਜਿੰਦਰ ਸਿੰਘ ਭਾਮ ਆਈ.ਏ. ਸ਼੍ਰੋਮਣੀ ਕਮੇਟੀ, ਜਗਜੀਵਨ ਸਿੰਘ ਗੁਰਦੁਆਰਾ ਇੰਸਪੈਕਟਰ, ਚੇਤਨ ਸਿੰਘ ਜੰਡੂ, ਗੁਰਮੁੱਖ ਸਿੰਘ ਖਾਲਸਾ, ਕੰਵਲਜੀਤ ਸਿੰਘ ਬਾਜਵਾ ਇੰਚਾਰਜ, ਅਮਨਦੀਪ ਸਿੰਘ ਕਾਦੀਆਂ, ਕੁਲਦੀਪ ਸਿੰਘ ਸੰਗਰਾਵਾਂ, ਹਰਪ੍ਰੀਤ ਸਿੰਘ, ਸਤਿੰਦਰ ਸਿੰਘ ਗਿੱਲ ਮੰਝ, ਗੁਰਮੁੱਖ ਸਿੰਘ ਕਾਦੀਆਂ, ਗੁਰਜੋਤ ਸਿੰਘ ਪਦਮ, ਸਿਮਰਤਪਾਲ ਸਿੰਘ ਭਾਟੀਆ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਆਯੂਸ਼ ਤੇ ਅੰਕਿਤਾ ਨੇ ਨੇਤਰਦਾਨ ਕਰਨ ਦਾ ਪ੍ਰਣ ਲਿਆ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲਣ ਲਈ ਸੰਗਤਾਂ ਨੇ ਕੀਤੀ ਸਰਹੱਦ ’ਤੇ ਖਲੋ ਕੇ ਅਰਦਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।