16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਨਵੀਂ ਟੀਮ ਦਾ ਗਠਨ

ਬਟਾਲਾ, 15 ਸਤੰਬਰ (ਸਤਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਵਾਲੀਆ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਯੁਵਾ ਮੋਰਚਾ ਬਟਾਲਾ ਦੀ ਨਵੀਂ ਟੀਮ ਦਾ ਗਠਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਯੁਵਾ ਮੋਰਚਾ ਦੇ ਪ੍ਰਧਾਨ ਅਰੁਣ ਕੁਮਾਰ ਵਲੋਂ ਨਵੀਂ ਟੀਮ ਦੀ ਸੂਚੀ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਵਾਲੀਆ ਨੂੰ ਸੌਂਪੀ ਗਈ ਤੇ ਪਾਰਟੀ ਦੇ ਸੀਨੀਅਰ ਆਗੂਆਂ ਦੀ ਹਾਜ਼ਰੀ ’ਚ ਟੀਮ ਦਾ ਐਲਾਨ ਕੀਤਾ ਗਿਆ।

ਅਜੀਤ ਡੈਸਕ 16-09-2026
ਬਟਾਲਾ, 15 ਸਤੰਬਰ (ਸਤਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਵਾਲੀਆ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਯੁਵਾ ਮੋਰਚਾ ਬਟਾਲਾ ਦੀ ਨਵੀਂ ਟੀਮ ਦਾ ਗਠਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਯੁਵਾ ਮੋਰਚਾ ਦੇ ਪ੍ਰਧਾਨ ਅਰੁਣ ਕੁਮਾਰ ਵਲੋਂ ਨਵੀਂ ਟੀਮ ਦੀ ਸੂਚੀ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਵਾਲੀਆ ਨੂੰ ਸੌਂਪੀ ਗਈ ਤੇ ਪਾਰਟੀ ਦੇ ਸੀਨੀਅਰ ਆਗੂਆਂ ਦੀ ਹਾਜ਼ਰੀ ’ਚ ਟੀਮ ਦਾ ਐਲਾਨ ਕੀਤਾ ਗਿਆ। ਨਵੀਂ ਟੀਮ ’ਚ ਹਰਜੀਤ ਸਿੰਘ, ਮਹਿਕਪ੍ਰੀਤ ਸਿੰਘ, ਗੁਰਦੀਪ ਸਿੰਘ, ਦਵਿੰਦਰ ਕੁਮਾਰ, ਗਗਨਦੀਪ ਸਿੰਘ, ਸੰਨੀ ਕੁਮਾਰ ਤੇ ਰਾਘਵ ਸ਼ਰਮਾ ਨੂੰ ਉਪ ਪ੍ਰਧਾਨ ਬਣਾਇਆ ਗਿਆ। ਇਸੇ ਤਰ੍ਹਾਂ ਯੁਵਰਾਜ ਸਿੰਘ, ਵਿਸ਼ਾਲ ਸ਼ਰਮਾ ਅਤੇ ਕਰਨ ਸਲਹੋਤਰਾ ਨੂੰ ਜਨਰਲ ਸਕੱਤਰ, ਜਦਕਿ ਸੁਮਿਤ ਲੂਫਾ, ਅਮਿਤ ਕੁਮਾਰ, ਅਜੈ ਕੁਮਾਰ, ਅਮਰਜੀਤ ਸਿੰਘ ਤੇ ਰੋਹਿਨ ਜਬਾਲੀਆ ਨੂੰ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ। ਜਸਬੀਰ ਸਿੰਘ ਨੂੰ ਖ਼ਜ਼ਾਨਚੀ, ਅਭੀ ਬਾਵਾ ਨੂੰ ਦਫ਼ਤਰ ਸਕੱਤਰ, ਜਤਿਨ ਮਹਾਜਨ ਨੂੰ ਸੋਸ਼ਲ ਮੀਡੀਆ ਇੰਚਾਰਜ, ਮਨਿੰਦਰ ਸਿੰਘ ਨੂੰ ਕਮਲ ਸੁਨੇਹਾ, ਸਾਗਰ ਧਵਨ ਨੂੰ ਮਨ ਕੀ ਬਾਤ ਇੰਚਾਰਜ ਤੇ ਜਸਵਿੰਦਰ ਸਿੰਘ ਨੂੰ ਸੂਚਨਾ ਤਕਨਾਲੋਜੀ ਇੰਚਾਰਜ ਨਿਯੁਕਤ ਕੀਤਾ ਗਿਆ। ਇਸ ਤੋਂ ਇਲਾਵਾ ਅਜੈ ਕੁਮਾਰ, ਅਨਮੋਲ ਜਬਾਲੀਆ, ਨਮਨ ਕੁਮਾਰ ਕਾਲੀਆ, ਸਾਹਿਲ ਕੁਮਾਰ, ਨਰਿੰਦਰ ਕੁਮਾਰ, ਮਾਧਵ ਜੋੜ੍ਹ, ਪਰਸਨਜੀਤ, ਅਸ਼ਵਨੀ, ਸੁਮਿਤ ਕੁਮਾਰ, ਗੋਪਾਲ ਸਿੰਘ ਤੇ ਜਤਿਨ ਜਬਾਲੀਆ ਨੂੰ ਮੈਂਬਰ ਵਜੋਂ ਟੀਮ ਵਿਚ ਸ਼ਾਮਲ ਕੀਤਾ ਗਿਆ। ਇਸ ਮੌਕੇ ਸ: ਵਾਲੀਆ ਨੇ ਨਵੀਂ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਯੁਵਾ ਮੋਰਚਾ ਪਾਰਟੀ ਦੀਆਂ ਗਤੀਵਿਧੀਆਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ’ਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਨਵ-ਨਿਯੁਕਤ ਅਹੁਦੇਦਾਰਾਂ ਨੂੰ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸਰਗਰਮੀ ਨਾਲ ਕੰਮ ਕਰਨ ਦੀ ਅਪੀਲ ਕੀਤੀ। ਇਸ ਮੌਕੇ ਪਾਰਟੀ ਦੇ ਆਗੂ ਤੇ ਵਰਕਰ ਹਾਜ਼ਰ ਸਨ ।
ਪਿਛਲੀ ਖ਼ਬਰ ਨਵਾਂਸ਼ਹਿਰ ਵਿਖੇ 17 ਸਤੰਬਰ ਨੂੰ ਪਹੁੰਚੇਗਾ ਮੀਰੀ-ਪੀਰੀ ਖਾਲਸਾ ਮਾਰਚ -ਜਥੇਦਾਰ ਸ਼ੁਕਾਰ ਅਗਲੀ ਖ਼ਬਰ ਪ੍ਰਿੰਸੀਪਲ ਬਲਬੀਰ ਸਿੰਘ ਦੇ ਬੇਵਕਤ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।