17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਕਰਿਆਨਾ ਐਸੋਸੀਏਸ਼ਨ ਦੀ ਚੋਣ ਹੋਈ

ਪਠਾਨਕੋਟ, 16 ਸਤੰਬਰ (ਸੁਮਿਤ)- ਕਰਿਆਨਾ ਐਸੋਸੀਏਸ਼ਨ ਪਠਾਨਕੋਟ ਦੀ ਚੋਣ ਸਰਵਸੰਮਤੀ ਨਾਲ ਸੰਪੰਨ ਹੀ। ਇਸ ਮੌਕੇ ਪ੍ਰਦੀਪ ਅਗਰਵਾਲ ਨੂੰ ਸਰਵਸੰਮਤੀ ਨਾਲ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ ।

ਅਜੀਤ ਡੈਸਕ 17-09-2026
ਪਠਾਨਕੋਟ, 16 ਸਤੰਬਰ (ਸੁਮਿਤ)- ਕਰਿਆਨਾ ਐਸੋਸੀਏਸ਼ਨ ਪਠਾਨਕੋਟ ਦੀ ਚੋਣ ਸਰਵਸੰਮਤੀ ਨਾਲ ਸੰਪੰਨ ਹੀ। ਇਸ ਮੌਕੇ ਪ੍ਰਦੀਪ ਅਗਰਵਾਲ ਨੂੰ ਸਰਵਸੰਮਤੀ ਨਾਲ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ । ਪ੍ਰਧਾਨ ਚੁਣੇ ਜਾਣ ਉਪਰੰਤ ਐਸੋਸੀਏਸ਼ਨ ਦੇ ਮੈਂਬਰਾਂ ਅਤੇ ਅਹੁਦੇਦਾਰਾਂ ਵਲੋਂ ਪ੍ਰਦੀਪ ਅਗਰਵਾਲ ਨੂੰ ਵਧਾਈ ਦਿੱਤੀ ਗਈ । ਇਸ ਸਮਾਗਮ ਵਿਚ ਵਪਾਰ ਮੰਡਲ ਦੇ ਪ੍ਰਧਾਨ ਦਪਿੰਦਰ ਅਰੋੜਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ । ਉਨ੍ਹਾਂ ਨਵੇਂ ਚੁਣੇ ਪ੍ਰਧਾਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਪਾਰੀਆਂ ਦੀ ਏਕਤਾ ਤੇ ਆਪਸੀ ਸਹਿਯੋਗ ਨਾਲ ਹੀ ਵਪਾਰ ਨਾਲ ਜੁੜੇ ਮਸਲਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾ ਸਕਦਾ ਹੈ । ਨਵ-ਨਿਯੁਕਤ ਪ੍ਰਧਾਨ ਪ੍ਰਦੀਪ ਅਗਰਵਾਲ ਨੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜਿਹੜੀ ਜ਼ਿੰਮੇਵਾਰੀ ਸੌਂਪੀ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ । ਉਨ੍ਹਾਂ ਕਿਹਾ ਕਿ ਕਰਿਆਨਾ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਸਬੰਧਿਤ ਵਿਭਾਗਾਂ ਅਤੇ ਪ੍ਰਸ਼ਾਸਨ ਦੇ ਸਾਹਮਣੇ ਰੱਖ ਕੇ ਉਨ੍ਹਾਂ ਦੇ ਹੱਲ ਲਈ ਯਤਨ ਕੀਤੇ ਜਾਣਗੇ । ਸਮਾਗਮ ਦੌਰਾਨ ਐਸੋਸੀਏਸ਼ਨ ਦੇ ਅਹੁਦੇਦਾਰਾਂ, ਮੈਂਬਰਾਂ ਤੇ ਵਪਾਰੀ ਵਰਗ ਨਾਲ ਸਬੰਧਿਤ ਹੋਰ ਪਤਵੰਤੇ ਹਾਜ਼ਰ ਸਨ ।
ਪਿਛਲੀ ਖ਼ਬਰ ਸੈਣੀ ਭਵਨ ਨੂੰ ਲੈ ਕੇ ਵਿਵਾਦ ਗਰਮਾਇਆ, ਮਹਾਂਸਭਾ ਨੇ ਸੁਪਰੀਮ ਕੋਰਟ ਜਾਣ ਦਾ ਕੀਤਾ ਐਲਾਨ ਅਗਲੀ ਖ਼ਬਰ ਮੁਫ਼ਤ ਕਾਨੂੰਨੀ ਸਹਾਇਤਾ ਸੰਬੰਧੀ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।