19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਗਰ ਕੀਰਤਨ ਦਾ ਐੱਸ.ਐੱਸ.ਪੀ. ਦਫ਼ਤਰ ਬਟਾਲਾ ਵਿਖੇ ਭਰਵਾਂ ਸਵਾਗਤ

ਬਟਾਲਾ, 18 ਸਤੰਬਰ (ਸਤਿੰਦਰ ਸਿੰਘ)-ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ ਦਾ ਦੇਰ ਸ਼ਾਮ ਨੇੜੇ ਦਫਤਰ ਐਸ. ਐਸ.

ਅਜੀਤ ਡੈਸਕ 19-09-2026
ਬਟਾਲਾ, 18 ਸਤੰਬਰ (ਸਤਿੰਦਰ ਸਿੰਘ)-ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ ਦਾ ਦੇਰ ਸ਼ਾਮ ਨੇੜੇ ਦਫਤਰ ਐਸ.ਐਸ.ਪੀ. ਬਟਾਲਾ ਪਹੁੰਚਣ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਤੇ ਗੁਰੂ ਜੀ ਦਾ ਆਸ਼ੀਰਵਾਦ ਲਿਆ। ਇਸ ਮੌਕੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ, ਆਦਿਤਿਆ ਉੱਪਲ ਡਿਪਟੀ ਕਮਿਸ਼ਨਰ ਗੁਰਦਾਸਪੁਰ, ਡਾ. ਮਹਿਤਾਬ ਸਿੰਘ ਐਸ.ਐਸ.ਪੀ ਬਟਾਲਾ, ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ, ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਗਿੱਲ, ਐੱਸ.ਪੀ. ਨਵਜੋਤ ਸਿੰਘ, ਮੈਡਮ ਖੁਸ਼ਬੀਰ ਕੌਰ ਐਸ.ਪੀ. (ਐਚ) ਤੇ ਸਾਰੰਗਪ੍ਰੀਤ ਸਿੰਘ ਔਜਲਾ ਐੱਸ.ਡੀ.ਐਮ ਬਟਾਲਾ ਮੌਜੂਦ ਸਨ। ਇਸ ਮੌਕੇ ਉਨ੍ਹਾਂ ਵਿਆਹ ਪੁਰਬ ਦੇ ਕਾਰਜ ਸਫ਼ਲਤਾ ਪੂਰਵਕ ਸਮਾਪਕ ਹੋਣ ‘ਤੇ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਸਮੁੱਚੇ ਕਾਰਜ ਸੁਚਾਰੂ ਢੰਗ ਨਾਲ ਨੇਪਰੇ ਚੜ੍ਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੰਗਤਾਂ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਪ੍ਰਬੰਧ ਕੀਤੇ ਗਏ ਸਨ ਤੇ ਬਟਾਲਾ ਸ਼ਹਿਰ ਨੂੰ ਖੂਬਸੂਰਤ ਢੰਗ ਨਾਲ ਸਜਾਇਆ ਗਿਆ ਸੀ। ਸ਼ਰਧਾਲੂਆਂ ਦੀ ਆਮਦ ਦੇ ਮੱਦੇਨਜ਼ਰ ਆਵਾਜਾਈ ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ। ਇਸ ਮੌਕੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਸਲਾਮੀ ਦੇ ਕੇ ਆਪਣੀ ਸ਼ਰਧਾ ਅਰਪਿਤ ਕੀਤੀ ਗਈ। ਇਸ ਮੌਕੇ ਤੇਜਿੰਦਰਪਾਲ ਸਿੰਘ ਡੀ ਐੱਸ ਪੀ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ, ਗੁਰਨਾਮ ਸਿੰਘ ਜੱਸਲ, ਗੁਰਤਿੰਦਰਪਾਲ ਸਿੰਘ ਮਾਂਟੂ ਅਤੇ ਪ੍ਰਬੰਧਕ ਕਮੇਟੀ ਦੇ ਮੈਂਬਰ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਕਾਂਗਰਸ ਦੀ ਸਰਕਾਰ ਆਉਣ ’ਤੇ ਗੁੰਡਾਗਰਦੀ ਤੇ ਨਸ਼ਿਆਂ ਨੂੰ ਠੱਲ੍ਹ ਪਾ ਕੇ ਲੋਕਾਂ ਨੂੰ ਅਮਨ-ਸ਼ਾਂਤੀ ਦਾ ਰਾਜ ਦਿਆਂਗੇ -ਸੁਖਜਿੰ... ਅਗਲੀ ਖ਼ਬਰ ਚੋਰਾਂ ਵਲੋਂ ਗਰਿੱਲ ਪੁੱਟ ਕੇ ਚੋਰੀ ਕਰਨ ਦੀ ਕੋਸ਼ਿਸ਼, ਰੌਲਾ ਪੈਣ ’ਤੇ ਚੋਰ ਭੱਜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।