19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮਨਗਰ ਵਿਖੇ ਕੈਰੀਅਰ ਗਾਈਡੈਂਸ ਕੈਂਪ

ਗੁਰਦਾਸਪੁਰ, 18 ਸਤੰਬਰ (ਚੱਕਰਾਜਾ)-ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮਨਗਰ ਵਿਖੇ ਸਤਿਨਾਮ ਸਰਬ ਕਲਿਆਣ ਟਰੱਸਟ ਵਲੋਂ ਸੀਨੀਅਰ ਮੈਨੇਜਰ ਰਜਿੰਦਰ ਸਿੰਘ ਦੀ ਅਗਵਾਈ ਹੇਠ ਕੈਰੀਅਰ ਗਾਈਡੈਂਸ ਕੈਂਪ ਲਗਾਇਆ ਗਿਆ, ਜਿਨਾਂ ਵਲੋਂ ਵਿਦਿਆਰਥੀਆਂ ਦਾ ਸਹੀ ਮਾਰਗ ਦਰਸ਼ਨ ਕਰਦਿਆਂ ਦਸਵੀਂ ਅਤੇ ਬਾਰਵੀਂ ਤੋਂ ਬਾਅਦ ਦੀ ਪੜਾਈ ਕਿਸ ਸਟਰੀਮ ਵਿਚ ਵਧੀਆ ਰਹੇਗੀ ਦੇ ਬਾਰੇ ਜਾਗਰੂਕ ਕੀਤਾ ਗਿਆ ਤੇ ਭਵਿੱਖ ’ਚ ਕਿਹੜੇ ਕਿੱਤੇ ਚੁਣਨੇ ਹਨ, ਉਸ ਬਾਰੇ ਵੀ ਦੱਸਿਆ। ਵਿਦਿਆਰਥੀਆਂ ਨੇ ਇਸ ਕੈਂਪ ਵਿਚ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਸਿੱਖਿਆ ਦੀ ਸਹੀ ਸੇਧ ਲਈ।

ਅਜੀਤ ਡੈਸਕ 19-09-2026
ਗੁਰਦਾਸਪੁਰ, 18 ਸਤੰਬਰ (ਚੱਕਰਾਜਾ)-ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮਨਗਰ ਵਿਖੇ ਸਤਿਨਾਮ ਸਰਬ ਕਲਿਆਣ ਟਰੱਸਟ ਵਲੋਂ ਸੀਨੀਅਰ ਮੈਨੇਜਰ ਰਜਿੰਦਰ ਸਿੰਘ ਦੀ ਅਗਵਾਈ ਹੇਠ ਕੈਰੀਅਰ ਗਾਈਡੈਂਸ ਕੈਂਪ ਲਗਾਇਆ ਗਿਆ, ਜਿਨਾਂ ਵਲੋਂ ਵਿਦਿਆਰਥੀਆਂ ਦਾ ਸਹੀ ਮਾਰਗ ਦਰਸ਼ਨ ਕਰਦਿਆਂ ਦਸਵੀਂ ਅਤੇ ਬਾਰਵੀਂ ਤੋਂ ਬਾਅਦ ਦੀ ਪੜਾਈ ਕਿਸ ਸਟਰੀਮ ਵਿਚ ਵਧੀਆ ਰਹੇਗੀ ਦੇ ਬਾਰੇ ਜਾਗਰੂਕ ਕੀਤਾ ਗਿਆ ਤੇ ਭਵਿੱਖ ’ਚ ਕਿਹੜੇ ਕਿੱਤੇ ਚੁਣਨੇ ਹਨ, ਉਸ ਬਾਰੇ ਵੀ ਦੱਸਿਆ। ਵਿਦਿਆਰਥੀਆਂ ਨੇ ਇਸ ਕੈਂਪ ਵਿਚ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਸਿੱਖਿਆ ਦੀ ਸਹੀ ਸੇਧ ਲਈ। ਸਕੂਲ ਦੇ ਚੇਅਰਮੈਨ ਸਰਵਨ ਸਿੰਘ ਛੀਨਾ ਨੇ ਸਤਿਨਾਮ ਸਰਬ ਕਲਿਆਣ ਟਰੱਸਟ ਦਾ ਇਸ ਕੈਂਪ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਕੂਲ ਵਲੋਂ ਬੱਚਿਆਂ ਨੂੰ ਭਵਿੱਖ ਤੇ ਸਹੀ ਕਿੱਤੇ ਚੁਣਨ ਲਈ ਅਜਿਹੇ ਉਪਰਾਲੇ ਜਾਰੀ ਰਹਿਣਗੇ। ਇਸ ਮੌਕੇ ਸਮੂਹ ਸਟਾਫ ਹਾਜਰ ਸੀ।
ਪਿਛਲੀ ਖ਼ਬਰ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਅਗਲੀ ਖ਼ਬਰ ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਗੁਰਦਾਸਪੁਰ ਤੇ ਪਠਾਨਕੋਟ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।