19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਖੇਡਾਂ ਵਤਨ ਪੰਜਾਬ ਦੀਆਂ ਵਿਚ ਜੀ.ਜੀ.ਬੀ ਰਾਇਲ ਇੰਟਰਨੈਸ਼ਨਲ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਕੋਟਲੀ ਸੂਰਤ ਮੱਲ੍ਹੀ, 18 ਸਤੰਬਰ (ਕੁਲਦੀਪ ਸਿੰਘ ਨਾਗਰਾ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਹੋਏ ਬਲਾਕ ਪੱਧਰੀ ਵਾਲੀਬਾਲ ਮੁਕਾਬਲਿਆਂ ਵਿਚ ਜੀ. ਜੀ.

ਅਜੀਤ ਡੈਸਕ 19-09-2026
ਕੋਟਲੀ ਸੂਰਤ ਮੱਲ੍ਹੀ, 18 ਸਤੰਬਰ (ਕੁਲਦੀਪ ਸਿੰਘ ਨਾਗਰਾ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਹੋਏ ਬਲਾਕ ਪੱਧਰੀ ਵਾਲੀਬਾਲ ਮੁਕਾਬਲਿਆਂ ਵਿਚ ਜੀ.ਜੀ.ਬੀ ਰਾਇਲ ਇੰਟਰਨੈਸ਼ਨਲ ਸਕੂਲ ਢਿੱਲਵਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਪ੍ਰਿੰਸੀਪਲ ਸ਼ਰਨਜੀਤ ਕੌਰ ਨੇ ਦੱਸਿਆਂ ਕਿ ਇਹ ਵਾਲੀਬਾਲ ਮੁਕਾਬਲੇ ਸ਼ਹੀਦ ਭਗਤ ਸਿੰਘ ਸਟੇਡੀਅਮ, ਡੇਰਾ ਬਾਬਾ ਨਾਨਕ ਵਿਖੇ ਕਰਵਾਏ ਗਏ। ਜੀ.ਜੀ.ਬੀ ਰਾਇਲ ਇੰਟਰਨੈਸ਼ਨਲ ਸਕੂਲ ਦੀ ਵਾਲੀਬਾਲ ਟੀਮ ਨੇ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਦਿਆਂ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਉਨਾ ਦੱਸਿਆਂ ਕਿ ਉਨਾਂ ਦੇ ਵਿਦਿਆਰਥੀ ਪਵਦੀਪ ਸਿੰਘ, ਜਸਕਰਨ ਸਿੰਘ, ਗੁਰਪ੍ਰਤਾਪ ਸਿੰਘ, ਸਹਿਜਪ੍ਰੀਤ ਸਿੰਘ, ਗੁਰਸ਼ਾਨਪ੍ਰੀਤ ਸਿੰਘ, ਸਹਿਜਦੀਪ ਸਿੰਘ, ਕਰਮਵੀਰ ਸਿੰਘ, ਅਨਮੋਲ ਭੱਟੀ, ਅਭੀ ਸਿੰਘ, ਯੁਵਰਾਜ ਸਿੰਘ, ਪੰਥਪ੍ਰੀਤ ਸਿੰਘ ਅਤੇ ਸੁਖਮਨਪ੍ਰੀਤ ਸਿੰਘ ਨੇ ਪੂਰੇ ਜੋਸ਼ ਅਤੇ ਜਜ਼ਬੇ ਨਾਲ ਖੇਡਦਿਆਂ ਆਪਣੀ ਟੀਮ ਨੂੰ ਜਿੱਤ ਦਿਵਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੀ ਪ੍ਰਿੰਸੀਪਲ ਸ਼ਰਨਜੀਤ ਕੌਰ ਨੇ ਸਮੂਹ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਪ੍ਰਿੰਸੀਪਲ ਮੈਡਮ ਸ਼ਰਨਜੀਤ ਕੌਰ ਨੇ ਟੀਮ ਦੇ ਕੋਚ ਕਰਨੈਲ ਸਿੰਘ ਨੂੰ ਵੀ ਵਿਸ਼ੇਸ਼ ਵਧਾਈ ਦਿੱਤੀ।
ਪਿਛਲੀ ਖ਼ਬਰ ਬਾਬਾ ਸ੍ਰੀਚੰਦ ਜੀ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਪੰਜਾਬ ’ਚ ਭਾਜਪਾ ਦੀ ਸਰਕਾਰ ਆਉਣ ’ਤੇ ਨਸ਼ਿਆਂ ਤੇ ਗੁੰਡਾਗਰਦੀ ’ਤੇ ਪਵੇਗੀ ਨਕੇਲ - ਵਿਜੇ ਸੋਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।