ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਚਰਨ ਕਮਲ ਸਾਹਿਬ ਘੁਮਾਣ ਵਿਖੇ ਕਰਵਾਏ ਸਮਾਗਮ
ਘੁਮਾਣ, 18 ਸਤੰਬਰ (ਬੰਮਰਾਹ)-ਸ਼੍ਰੋਮਣੀ ਭਗਤ ਨਾਮਦੇਵ ਜੀ ਚਰਨ ਸ਼ੋਹ ਪ੍ਰਾਪਤ ਗੁਰਦੁਆਰਾ ਚਰਨ ਕਮਲ ਸਾਹਿਬ ਘੁਮਾਣ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖੁੱਲੇ ਦੀਵਾਨ ਸਜਾਏ ਗਏ, ਜਿਸ ’ਚ ਭਾਈ ਰਣਜੀਤ ਸਿੰਘ ਭੋਮੇ ਵਾਲਿਆਂ ਦੇ ਕੀਰਤਨੀ ਜਥੇ ਨੇ ਰਸ ਭਿੰਨਾਂ ਕੀਰਤਨ ਕੀਤਾ।
ਘੁਮਾਣ, 18 ਸਤੰਬਰ (ਬੰਮਰਾਹ)-ਸ਼੍ਰੋਮਣੀ ਭਗਤ ਨਾਮਦੇਵ ਜੀ ਚਰਨ ਸ਼ੋਹ ਪ੍ਰਾਪਤ ਗੁਰਦੁਆਰਾ ਚਰਨ ਕਮਲ ਸਾਹਿਬ ਘੁਮਾਣ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖੁੱਲੇ ਦੀਵਾਨ ਸਜਾਏ ਗਏ, ਜਿਸ ’ਚ ਭਾਈ ਰਣਜੀਤ ਸਿੰਘ ਭੋਮੇ ਵਾਲਿਆਂ ਦੇ ਕੀਰਤਨੀ ਜਥੇ ਨੇ ਰਸ ਭਿੰਨਾਂ ਕੀਰਤਨ ਕੀਤਾ। ਇਸ ਦੇ ਨਾਲ ਹੀ ਪੰਥ ਦੇ ਪ੍ਰਸਿੱਧ ਪ੍ਰਚਾਰਕਾਂ ਨੇ ਵੀ ਹਾਜ਼ਰੀ ਲਵਾਈ। ਇਸ ਮੌਕੇ ਵੱਖ-ਵੱਖ ਪਦਾਰਥਾਂ ਦੇ ਲੰਗਰ ਲਗਾਏ ਗਏ। ਇਨ੍ਹਾਂ ਸਮਾਗਮਾਂ ’ਚ ਗੁਰਦੁਆਰਾ ਚਰਨ ਕਮਲ ਸਾਹਿਬ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਨਰਿੰਦਰ ਸਿੰਘ ਬੇਦੀ ਸਕੱਤਰ ਅਮਰਜੀਤ ਸਿੰਘ ਪੁਰਬਾ, ਸਾ. ਚੇਅਰਮੈਨ ਤਰਲੋਕ ਸਿੰਘ ਬਾਠ, ਸਾ. ਚੇਅਰਮੈਨ ਕੁਲਵੰਤ ਸਿੰਘ ਚੀਮਾ, ਬਾਬਾ ਸਤਨਾਮ ਸਿੰਘ ਭੋਮਾ, ਹਰਬੰਸ ਸਿੰਘ ਘੁਮਾਣ, ਮਾ. ਬਲਵੰਤ ਸਿੰਘ ਬੇਦੀ, ਸਾਹਿਬ ਸਿੰਘ ਮੰਡ, ਮਾ. ਜਗਜੀਤ ਸਿੰਘ ਬੇਦੀ, ਰਤਨ ਸਿੰਘ ਜੱਸਲ, ਮਨਜੀਤ ਸਿੰਘ ਫ਼ੌਜੀ, ਜੋਗਾ ਸਿੰਘ ਬੇਦੀ, ਸੁਖਜੀਤ ਸਿੰਘ ਮਿੰਟਾ, ਸਤਨਾਮ ਸਿੰਘ ਬੇਦੀ, ਬਿਕਰਮਜੀਤ ਸਿੰਘ ਜੱਸਲ, ਮਹਿੰਦਰ ਸਿੰਘ ਬੇਦੀ, ਸਰਬਜੀਤ ਸਿੰਘ ਮਸਕੀਨ, ਕੁਲਵੰਤ ਸਿੰਘ, ਚਰਨਜੀਤ ਸਿੰਘ ਮਸਕੀਨ, ਹੈੱਡ ਗ੍ਰੰਥੀ ਬਾਬਾ ਗੁਰਮੀਤ ਸਿੰਘ, ਕੁਲਵਿੰਦਰ ਸਿੰਘ ਬਾਊ, ਬਾਬਾ ਬੇਅੰਤ ਸਿੰਘ ਅਚਿੰਤ, ਵਿਸ਼ਾਲ ਸਿੰਘ ਬੇਦੀ, ਨਵਜੋਤ ਸਿੰਘ ਬੇਦੀ, ਪਲਵਿੰਦਰ ਸਿੰਘ ਮੁਨੀਮ, ਗੁਰਦੇਵ ਸਿੰਘ ਫ਼ੌਜੀ, ਗੁਰਪ੍ਰਤਾਪ ਸਿੰਘ ਬੇਦੀ, ਕਸ਼ਮੀਰ ਸਿੰਘ ਲੰਘਿਆਂਵਾਲੀ, ਲਖਬੀਰ ਸਿੰਘ ਕਲਸੀ, ਗੁਰਪ੍ਰਤਾਪ ਸਿੰਘ ਬੇਦੀ, ਡਾ. ਖਜਾਨ ਸਿੰਘ, ਅਮਨਦੀਪ ਸਿੰਘ ਮਸਕੀਨ, ਮਨਦੀਪ ਸਿੰਘ ਪੁਰਬਾ, ਜਪਨੂਰ ਸਿੰਘ ਬੇਦੀ, ਬਲਦੇਵ ਸਿੰਘ ਫਗਵਾੜਾ, ਪ੍ਰਭਜੋਤ ਸਿੰਘ ਅੰਮ੍ਰਿਤਸਰ, ਅਮਨਦੀਪ ਸਿੰਘ ਫਗਵਾੜਾ ਆਦਿ ਹਾਜ਼ਰ ਸਨ ।