20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਨਸ਼ਾ ਮੁਕਤੀ ਯਾਤਰਾ ਦੌਰਾਨ ਲਾਲਪੁਰਾ ਸਮੇਤ ਸੀਨੀਅਰ ਭਾਜਪਾ ਆਗੂਆਂ ਨੇ ਸੱਤਾਧਾਰੀ ਧਿਰ ’ਤੇ ਸਾਧੇ ਨਿਸ਼ਾਨੇ

ਦੀਨਾਨਗਰ, 19 ਸਤੰਬਰ (ਸ਼ਾਮ ਸਿੰਘ ਘੁੰਮਣ, ਸੋਢੀ, ਸ਼ਰਮਾ)-ਭਾਰਤੀ ਜਨਤਾ ਪਾਰਟੀ ਵਲੋਂ ਕੱਢੀ ਜਾ ਰਹੀ ‘ਨਸ਼ਾ ਮੁਕਤੀ ਯਾਤਰਾ’ ਜਦੋਂ ਅੱਜ ਪਠਾਨਕੋਟ ਤੋਂ ਹੁੰਦੀ ਹੋਈ ਦੀਨਾਨਗਰ ਪਹੁੰਚੀ ਤਾਂ ਭਾਜਪਾ ਵਰਕਰਾਂ ਵਲੋਂ ਯਾਤਰਾ ਨਿੱਘਾ ਸਵਾਗਤ ਕੀਤਾ। ਇਸ ਦੌਰਾਨ ਪਾਰਟੀ ਵਲੋਂ ਦੀਨਾਨਗਰ ਦੇ ਮਹਾਰਾਜਾ ਰਣਜੀਤ ਸਿੰਘ ਯਾਦਗਾਰੀ ਪਾਰਕ ਵਿਖੇ ਰੈਲੀ ਦਾ ਆਯੋਜਨ ਕੀਤਾ।

ਦੀਨਾਨਗਰ ਵਿਖੇ ਨਸ਼ਾ ਮੁਕਤੀ ਯਾਤਰਾ ਦੌਰਾਨ ਇਕਬਾਲ ਸਿੰਘ ਲਾਲਪੁਰਾ ਤੇ ਹੋਰਨਾਂ ਆਗੂਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ। 20-09-2026
ਦੀਨਾਨਗਰ, 19 ਸਤੰਬਰ (ਸ਼ਾਮ ਸਿੰਘ ਘੁੰਮਣ, ਸੋਢੀ, ਸ਼ਰਮਾ)-ਭਾਰਤੀ ਜਨਤਾ ਪਾਰਟੀ ਵਲੋਂ ਕੱਢੀ ਜਾ ਰਹੀ ‘ਨਸ਼ਾ ਮੁਕਤੀ ਯਾਤਰਾ’ ਜਦੋਂ ਅੱਜ ਪਠਾਨਕੋਟ ਤੋਂ ਹੁੰਦੀ ਹੋਈ ਦੀਨਾਨਗਰ ਪਹੁੰਚੀ ਤਾਂ ਭਾਜਪਾ ਵਰਕਰਾਂ ਵਲੋਂ ਯਾਤਰਾ ਨਿੱਘਾ ਸਵਾਗਤ ਕੀਤਾ। ਇਸ ਦੌਰਾਨ ਪਾਰਟੀ ਵਲੋਂ ਦੀਨਾਨਗਰ ਦੇ ਮਹਾਰਾਜਾ ਰਣਜੀਤ ਸਿੰਘ ਯਾਦਗਾਰੀ ਪਾਰਕ ਵਿਖੇ ਰੈਲੀ ਦਾ ਆਯੋਜਨ ਕੀਤਾ। ਰੈਲੀ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਰਾਸ਼ਟਰੀ ਤੇ ਸੂਬਾਈ ਲੀਡਰਸ਼ਿਪ ਨੇ ਪੰਜਾਬ ਵਿਚ ਵਧ ਰਹੇ ਨਸ਼ਿਆਂ ਦੇ ਪ੍ਰਕੋਪ ਅਤੇ ਸੂਬਾ ਸਰਕਾਰ ਦੀਆਂ ਨਾਕਾਮੀਆਂ ‘ਤੇ ਤਿੱਖੇ ਸਿਆਸੀ ਹਮਲੇ ਕੀਤੇ। ਰੈਲੀ ਨੂੰ ਮੁੱਖ ਤੌਰ ‘ਤੇ ਸੰਬੋਧਨ ਕਰਦਿਆਂ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਅਤੇ ਭਾਜਪਾ ਦੇ ਸੰਸਦੀ ਬੋਰਡ ਤੇ ਕੇਂਦਰੀ ਚੋਣ ਕਮੇਟੀ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣਾ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ, ਜਿਸ ਕਾਰਨ ਅੱਜ ਘਰ ਘਰ ਸੱਥਰ ਵਿਛ ਰਹੇ ਹਨ। ਲਾਲਪੁਰਾ ਨੇ ਕਿਹਾ ਕਿ ਭਾਜਪਾ ਸੂਬੇ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਸੜਕਾਂ ‘ਤੇ ਉੱਤਰੀ ਹੈ ਤੇ ਜਦੋਂ ਤੱਕ ਪੰਜਾਬ ਨਸ਼ਾ ਮੁਕਤ ਨਹੀਂ ਹੋ ਜਾਂਦਾ, ਇਹ ਸੰਘਰਸ਼ ਜਾਰੀ ਰਹੇਗਾ। ਸਾਬਕਾ ਮੰਤਰੀ ਤੇ ਸੀਨੀਅਰ ਭਾਜਪਾ ਆਗੂ ਮਨੋਰੰਜਨ ਕਾਲੀਆ ਨੇ ਕਿਹਾ ਕਿ ਦੀਨਾਨਗਰ ਵਿਖੇ ਯਾਤਰਾ ਦਾ ਵਿਰੋਧ ਕਰਨ ਵਾਲੇ ਅਸਲ ਵਿਚ ਨਸ਼ਾ ਖ਼ਤਮ ਕਰਨ ਦੇ ਹੱਕ ਵਿਚ ਨਹੀਂ ਹਨ। ਵਿਰੋਧੀ ਧਿਰਾਂ ਬੌਖਲਾਹਟ ਵਿਚ ਆ ਕੇ ਅਜਿਹੇ ਹੱਥਕੰਡੇ ਅਪਣਾ ਰਹੀਆਂ ਹਨ। ਰਵੀਕਰਨ ਸਿੰਘ ਕਾਹਲੋਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦਾ ਤਿਆਗ ਕਰਕੇ ਖੇਡਾਂ ਅਤੇ ਦੇਸ਼ ਸੇਵਾ ਵੱਲ ਅੱਗੇ ਵਧਣ। ਰੈਲੀ ਦੇ ਅੰਤ ਵਿਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਬਾਹੀਆਂ ਨੇ ਪਹੁੰਚੇ ਹੋਏ ਸਾਰੇ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਦੀਨਾਨਗਰ ਦੇ ਮਹਾਰਾਜਾ ਰਣਜੀਤ ਸਿੰਘ ਪਾਰਕ ਵਿਚ ਇਕੱਠੇ ਹੋਏ ਲੋਕਾਂ ਦੇ ਉਤਸ਼ਾਹ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਜਨਤਾ ਹੁਣ ਬਦਲਾਅ ਚਾਹੁੰਦੀ ਹੈ ਤੇ ਨਸ਼ਿਆਂ ਦੇ ਖ਼ਿਲਾਫ਼ ਇਸ ਲੜਾਈ ਵਿਚ ਭਾਜਪਾ ਦੇ ਨਾਲ ਖੜ੍ਹੀ ਹੈ। ਇਸ ਮੌਕੇ ਸਥਾਨਕ ਭਾਜਪਾ ਆਗੂ ਵੀ ਮੌਜੂਦ ਰਹੇ। ਰੈਲੀ ਤੋਂ ਬਾਅਦ ਇਹ ਯਾਤਰਾ ਦੇਸ਼ ਭਗਤੀ ਦੇ ਨਾਅਰਿਆਂ ਗੂੰਜ ਵਿਚ ਜ਼ਿਲ੍ਹੇ ਦੇ ਅਗਲੇ ਪੜਾਅ ਵੱਲ ਰਵਾਨਾ ਹੋ ਗਈ।
ਪਿਛਲੀ ਖ਼ਬਰ ਸੁਲਤਾਨਪੁਰ ਲੋਧੀ ਤੋਂ ਬਟਾਲਾ ਪਹੁੰਚੀ ਸ੍ਰੀ ਪਾਲਕੀ ਸਾਹਿਬ ਦਾ ਐਡਵੋਕੇਟ ਅਮਨਦੀਪ ਜੈਂਤੀਪੁਰ ਵਲੋਂ ਨਿੱਘਾ ਸਵਾਗਤ ਅਗਲੀ ਖ਼ਬਰ ਦੀਨਾਨਗਰ ਵਿਚ ਭਾਜਪਾ ਦੀ ‘ਨਸ਼ਾ ਮੁਕਤੀ ਯਾਤਰਾ’ ਦਾ ‘ਆਪ’ ਸਮਰਥਕਾਂ ਵਲੋਂ ਵਿਰੋਧ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।