20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਨਸ਼ਾ ਮੁਕਤ ਪੰਜਾਬ ਯਾਤਰਾ ਦਾ 22 ਨੂੰ ਡੇਰਾ ਬਾਬਾ ਨਾਨਕ ਪੁੱਜਣ ’ਤੇ ਕੀਤਾ ਜਾਵੇਗਾ ਭਰਵਾਂ ਸਵਾਗਤ-ਭਾਜਪਾ ਆਗੂ

ਡੇਰਾ ਬਾਬਾ ਨਾਨਕ, 19 ਸਤੰਬਰ (ਹੀਰਾ ਸਿੰਘ ਮਾਂਗਟ)-ਭਾਜਪਾ ਦੀ ਨਸ਼ਾ ਮੁਕਤ ਯਾਤਰਾ ਨੂੰ ਲੈ ਕੇ ਅੱਜ ਭਾਜਪਾ ਆਗੂਆਂ ਵਲੋਂ ਇਕ ਅਹਿਮ ਮੀਟਿੰਗ ਡੇਰਾ ਬਾਬਾ ਨਾਨਕ ਵਿਖੇ ਭਾਜਪਾ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤੇ ਮਾਰਕਫੈੱਡ ਪੰਜਾਬ ਦੇ ਉਪ ਚੇਅਰਮੈਨ ਜਸਦੀਪ ਸਿੰਘ ਠੇਠਰਕੇ ਦੀ ਅਗਵਾਈ ਹੇਠ ਕੀਤੀ ਗਈ। ਇਸ ਮੌਕੇ ਚੇਅਰਮੈਨ ਜਸਦੀਪ ਸਿੰਘ ਠੇਠਰਕੇ, ਪਰਵਿੰਦਰ ਸਿੰਘ ਘਣੀਆਂ ਤੇ ਭਾਜਪਾ ਆਗੂ ਰਾਜੂ ਪੰਡਤ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਵਲੋਂ ਜੋ ਨਸ਼ਾ ਮੁਕਤ ਪੰਜਾਬ ਮੁਹਿੰਮ ਮਾਧੋਪੁਰ ਤੋਂ ਸ਼ੁਰੂ ਗਈ ਹੈ ਤੇ ਉਹ 21 ਸਤੰਬਰ ਨੂੰ ਹਲਕਾ ਡੇਰਾ ਬਾਬਾ ਨਾਨਕ ਵਿਖੇ ਸ਼ਾਮ ਨੂੰ ਪਹੁੰਚੇਗੀ, ਜਿਸ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ।

ਬੀਜੇਪੀ ਦੀ ਸਰਕਾਰ ਆਉਣ ’ਤੇ ਗੈਂਗਸਟਰਵਾਦ ਤੇ ਨਸ਼ਿਆਂ ਨੂੰ ਠੱਲ ਪਾਈ ਜਾਵੇਗੀ 20-09-2026
ਡੇਰਾ ਬਾਬਾ ਨਾਨਕ, 19 ਸਤੰਬਰ (ਹੀਰਾ ਸਿੰਘ ਮਾਂਗਟ)-ਭਾਜਪਾ ਦੀ ਨਸ਼ਾ ਮੁਕਤ ਯਾਤਰਾ ਨੂੰ ਲੈ ਕੇ ਅੱਜ ਭਾਜਪਾ ਆਗੂਆਂ ਵਲੋਂ ਇਕ ਅਹਿਮ ਮੀਟਿੰਗ ਡੇਰਾ ਬਾਬਾ ਨਾਨਕ ਵਿਖੇ ਭਾਜਪਾ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤੇ ਮਾਰਕਫੈੱਡ ਪੰਜਾਬ ਦੇ ਉਪ ਚੇਅਰਮੈਨ ਜਸਦੀਪ ਸਿੰਘ ਠੇਠਰਕੇ ਦੀ ਅਗਵਾਈ ਹੇਠ ਕੀਤੀ ਗਈ। ਇਸ ਮੌਕੇ ਚੇਅਰਮੈਨ ਜਸਦੀਪ ਸਿੰਘ ਠੇਠਰਕੇ, ਪਰਵਿੰਦਰ ਸਿੰਘ ਘਣੀਆਂ ਤੇ ਭਾਜਪਾ ਆਗੂ ਰਾਜੂ ਪੰਡਤ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਵਲੋਂ ਜੋ ਨਸ਼ਾ ਮੁਕਤ ਪੰਜਾਬ ਮੁਹਿੰਮ ਮਾਧੋਪੁਰ ਤੋਂ ਸ਼ੁਰੂ ਗਈ ਹੈ ਤੇ ਉਹ 21 ਸਤੰਬਰ ਨੂੰ ਹਲਕਾ ਡੇਰਾ ਬਾਬਾ ਨਾਨਕ ਵਿਖੇ ਸ਼ਾਮ ਨੂੰ ਪਹੁੰਚੇਗੀ, ਜਿਸ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੌਰਾਨ 22 ਸਤੰਬਰ ਨੂੰ ਸਵੇਰੇ ਡੇਰਾ ਬਾਬਾ ਨਾਨਕ ਦੇ ਯੁਵਰਾਜ ਗਾਰਡਨ ਪੈਲੇਸ ਵਿਖੇ ਲੋਕਾਂ ਨੂੰ ਜਾਗਰੂਕ ਕਰਨ ਲਈ ਇਕ ਵਿਸ਼ਾਲ ਸਮਾਗਮ ਰੱਖਿਆ ਗਿਆ ਹੈ, ਜਿਸ ਵਿਚ ਨੈਸ਼ਨਲ ਅਤੇ ਪੰਜਾਬ ਪੱਧਰ ਦੇ ਲੀਡਰਾਂ ਵਲੋਂ ਨਸ਼ਾ ਮੁਕਤ ਪੰਜਾਬ ਕਰਨ ਸਬੰਧੀ ਲੋਕਾਂ ਨਾਲ ਵਿਚਾਰ ਚਰਚਾ ਕੀਤੀ ਜਾਵੇਗੀ । ਇਸ ਮੌਕੇ ਭਾਜਪਾ ਆਗੂਆਂ ਵਲੋਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਉੱਪਰ ਹੋਏ ਹਮਲੇ ਨੂੰ ਲੈ ਕੇ ਜੰਮ ਕੇ ਨਿੰਦਾ ਵੀ ਕੀਤੀ ਗਈ। ਗੈਂਗਸਟਰਾਂ ਦੇ ਮੁੱਦੇ ’ਤੇ ਬੋਲਦਿਆਂ ਭਾਜਪਾ ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਗੈਂਗਸਟਰਵਾਦ ਕਾਂਗਰਸ ਦੀ ਦੇਣ ਹੈ। ਉਨ੍ਹਾਂ ਕਿਹਾ ਕਿ ਹੁਣ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਆਉਣ ’ਤੇ ਹੀ ਇਸ ਗੈਂਗਸਟਰਵਾਦ ਨੂੰ ਠਲ ਪਾਈ ਜਾ ਸਕਦੀ ਹੈ। ਇਸ ਮੌਕੇ ਭਾਜਪਾ ਆਗੂ ਤੇ ਆੜ੍ਹਤੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਘਣੀਆਂ, ਭਾਜਪਾ ਆਗੂ ਰਾਜੂ ਪੰਡਤ, ਕਰਮਜੀਤ ਸਿੰਘ ਸਾ. ਸਰਪੰਚ ਠੇਠਰਕੇ, ਭਗਵਾਨ ਸਿੰਘ ਠੇਠਰਕੇ, ਐਡਵੋਕੇਟ ਰਛਪਾਲ ਸਿੰਘ, ਸੰਤੋਖ ਸਿੰਘ ਠੇਠਰਕੇ, ਬਾਬਾ ਸੁੱਚਾ ਸਿੰਘ ਠੇਠਰਕੇ, ਹਰਪਾਲ ਸਿੰਘ ਫੱਤੂਪੁਰ ਤੇ ਹਰਦੀਪ ਸਿੰਘ ਗੱਜੂ ਗਾਜੀ ਆਦਿ ਭਾਜਪਾ ਆਗੂ ਹਾਜ਼ਰ ਸਨ ।
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਫਲਾਹੀ ਸਾਹਿਬ ਵਿਖੇ ਜੋੜ ਮੇਲੇ ਵਿਚ ਹਜ਼ਾਰਾਂ ਸੰਗਤਾਂ ਨਤਮਸਤਕ ਹੋਈਆਂ ਅਗਲੀ ਖ਼ਬਰ ਲਿਟਲ ਫਲਾਵਰ ਕਾਨਵੈਂਟ ਸੀ.ਸੈਕੰ. ਸਕੂਲ ਧਾਰੀਵਾਲ ਵਿਖੇ ਪੋਸਕੋ ਵਿਸ਼ੇ ’ਤੇ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।