21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਵਾਲੀਬਾਲ ਵਿਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨਾਸਰਕੇ ਦੀਆਂ ਦੋਵੇਂ ਟੀਮਾਂ ਨੇ ਗੱਡੇ ਜਿੱਤ ਦੇ ਝੰਡੇ

ਅਲੀਵਾਲ, 19 ਸਤੰਬਰ (ਸੁੱਚਾ ਸਿੰਘ ਬੁੱਲੋਵਾਲ)-‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਬਲਾਕ ਪੱਧਰ ’ਤੇ ਕਰਵਾਏ ਗਏ ਵਾਲੀਬਾਲ ਮੁਕਾਬਲਿਆਂ ਵਿਚ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਚੀਫ਼ ਖਾਲਸਾ ਦੀਵਾਨ, ਨਾਸਰਕੇ ਦੀਆਂ ਅੰਡਰ-14 ਅਤੇ ਅੰਡਰ-17 ਲੜਕਿਆਂ ਦੀਆਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਚੈਂਪੀਅਨ ਬਣਨ ਦਾ ਮਾਣ ਪ੍ਰਾਪਤ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਦੇ ਨਾਲ ਹੀ ਦੋਵੇਂ ਟੀਮਾਂ ਦੀ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਚੋਣ ਹੋ ਗਈ ਹੈ।

ਅਜੀਤ ਡੈਸਕ 20-09-2026
ਅਲੀਵਾਲ, 19 ਸਤੰਬਰ (ਸੁੱਚਾ ਸਿੰਘ ਬੁੱਲੋਵਾਲ)-‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਬਲਾਕ ਪੱਧਰ ’ਤੇ ਕਰਵਾਏ ਗਏ ਵਾਲੀਬਾਲ ਮੁਕਾਬਲਿਆਂ ਵਿਚ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਚੀਫ਼ ਖਾਲਸਾ ਦੀਵਾਨ, ਨਾਸਰਕੇ ਦੀਆਂ ਅੰਡਰ-14 ਅਤੇ ਅੰਡਰ-17 ਲੜਕਿਆਂ ਦੀਆਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਚੈਂਪੀਅਨ ਬਣਨ ਦਾ ਮਾਣ ਪ੍ਰਾਪਤ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਦੇ ਨਾਲ ਹੀ ਦੋਵੇਂ ਟੀਮਾਂ ਦੀ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਚੋਣ ਹੋ ਗਈ ਹੈ। ਦੋਵੇਂ ਉਮਰ ਵਰਗਾਂ ਵਿਚ ਮਿਲੀ ਇਸ ਜਿੱਤ ਨਾਲ ਸਕੂਲ ਦੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਹੋਇਆ ਹੈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸੁੱਖਪ੍ਰੀਤ ਕੌਰ ਨੇ ਕਿਹਾ ਕਿ ਸਕੂਲ ਦੇ ਖਿਡਾਰੀਆਂ ਨੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਉਂਦਿਆਂ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਉਨ੍ਹਾਂ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਅੱਗੇ ਵਧਣ ਲਈ ਹਰ ਸੰਭਵ ਸਹੂਲਤ ਅਤੇ ਉਤਸ਼ਾਹ ਦਿੱਤਾ ਜਾ ਰਿਹਾ ਹੈ। ਡੀ.ਪੀ. ਅਧਿਆਪਕ ਮਨਜੀਤ ਸਿੰਘ ਨੇ ਕਿਹਾ ਕਿ ਇਹ ਉਨ੍ਹਾਂ ਲਈ ਬੇਹੱਦ ਖੁਸ਼ੀ ਦੀ ਗੱਲ ਹੈ ਕਿ ਸਕੂਲ ਦੀਆਂ ਵਾਲੀਬਾਲ ਟੀਮਾਂ ਪਹਿਲਾਂ ਹੀ ਸੂਬਾ ਪੱਧਰੀ ਮੁਕਾਬਲਿਆਂ ਲਈ ਚੁਣੀਆਂ ਜਾ ਚੁੱਕੀਆਂ ਹਨ ਅਤੇ ਹੁਣ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਵੀ ਦੋਵੇਂ ਟੀਮਾਂ ਨੇ ਜ਼ਿਲ੍ਹਾ ਪੱਧਰ ਲਈ ਆਪਣੀ ਜਗ੍ਹਾ ਪੱਕੀ ਕੀਤੀ ਹੈ।
ਪਿਛਲੀ ਖ਼ਬਰ ਗੱਡੀ ਵਿਚੋਂ ਡਿਗਣ ਕਾਰਨ ਯਾਤਰੀ ਗੰਭੀਰ ਜ਼ਖਮੀ ਅਗਲੀ ਖ਼ਬਰ ਕੋਆਪਰੇਟਿਵ ਸੁਸਾਇਟੀ ਭਾਮ ਦੇ ਮੈਂਬਰਾਂ ਦੀ ਹੋਈ ਅਹਿਮ ਇਕੱਤਰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।