24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਜ਼ਿਲ੍ਹਾ ਕਾਂਗਰਸ ਵਲੋਂ ਐਸ.ਐਸ.ਪੀ. ਦਫ਼ਤਰ ਅੱਗੇ ਪ੍ਰਦਰਸ਼ਨ

ਪਠਾਨਕੋਟ, 22 ਸਤੰਬਰ (ਸੰਧੂ)-ਸੰਗਰੂਰ ਦੇ ਪਿੰਡ ਤੂਰ ਵਣਜਾਰਾ ਦੇ ਵਸਨੀਕ ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ’ਚ ਇੰਨਸਾਫ਼ ਦੀ ਮੰਗ ਨੂੰ ਲੈ ਕੇ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਐਸ. ਐਸ.

ਅਜੀਤ ਡੈਸਕ 23-09-2026
ਪਠਾਨਕੋਟ, 22 ਸਤੰਬਰ (ਸੰਧੂ)-ਸੰਗਰੂਰ ਦੇ ਪਿੰਡ ਤੂਰ ਵਣਜਾਰਾ ਦੇ ਵਸਨੀਕ ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ’ਚ ਇੰਨਸਾਫ਼ ਦੀ ਮੰਗ ਨੂੰ ਲੈ ਕੇ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਐਸ.ਐਸ.ਪੀ. ਦਫ਼ਤਰ ਪਠਾਨਕੋਟ ਦੇ ਬਾਹਰ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ । ਇਸ ਪ੍ਰਦਰਸ਼ਨ ਦੀ ਅਗਵਾਈ ਜ਼ਿਲ੍ਹਾ ਕਾਂਗਰਸ ਪ੍ਰਧਾਨ ਤੇ ਸਾਬਕਾ ਮੇਅਰ ਪੰਨਾ ਲਾਲ ਭਾਟੀਆ ਨੇ ਕੀਤੀ । ਇਸ ਮੌਕੇ ਵੱਡੀ ਗਿਣਤੀ ਵਿਚ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਇੰਨਸਾਫ਼ ਦਿਵਾਉਣ ਤੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ । ਪ੍ਰਦਰਸ਼ਨ ਦੌਰਾਨ ਜ਼ਿਲ੍ਹਾ ਪ੍ਰਧਾਨ ਪੰਨਾ ਲਾਲ ਭਾਟੀਆ ਅਤੇ ਸੀਨੀਅਰ ਕਾਂਗਰਸੀ ਆਗੂ ਆਸ਼ੀਸ਼ ਵਿਜ ਸਮੇਤ ਕਾਂਗਰਸੀ ਆਗੂਆਂ ਨੇ ਕਿਹਾ ਕਿ ਪੰਜਾਬ ’ਚ ਨਸ਼ਿਆਂ ਦਾ ਮਸਲਾ ਬਹੁਤ ਗੰਭੀਰ ਬਣ ਚੁੱਕਾ ਹੈ ਅਤੇ ਇਸ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਲੋਕਾਂ ਨੂੰ ਸੁਰੱਖਿਆ ਮਿਲਣੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਗੁਲਜ਼ਾਰ ਸਿੰਘ ਵਲੋਂ ਨਸ਼ਿਆਂ ਦੇ ਮੁੱਦੇ ਨੂੰ ਜਨਤਕ ਤੌਰ ’ਤੇ ਉਠਾਇਆ ਗਿਆ ਸੀ ਤੇ ਬਾਅਦ ’ਚ ਜਾਰੀ ਕੀਤੀਆਂ ਵੀਡੀਓਜ਼ ਵਿਚ ਉਨ੍ਹਾਂ ਕੁਝ ਵਿਅਕਤੀਆਂ ’ਤੇ ਗੰਭੀਰ ਦੋਸ਼ ਲਗਾਏ ਸਨ । ਕਾਂਗਰਸ ਆਗੂਆਂ ਨੇ ਕਿਹਾ ਕਿ ਇਨ੍ਹਾਂ ਦੋਸ਼ਾਂ ਦੀ ਨਿਰਪੱਖ, ਪਾਰਦਰਸ਼ੀ ਤੇ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ, ਤਾਂ ਜੋ ਸੱਚਾਈ ਲੋਕਾਂ ਸਾਹਮਣੇ ਆ ਸਕੇ। ਆਗੂਆਂ ਨੇ ਕਿਹਾ ਕਿ ਗੁਲਜ਼ਾਰ ਸਿੰਘ ਦੀ ਮੌਤ ਨੇ ਸਾਰੇ ਪੰਜਾਬ ਨੂੰ ਝੰਝੋੜ ਕੇ ਰੱਖ ਦਿੱਤਾ ਹੈ ਅਤੇ ਲੋਕਾਂ ਦੇ ਮਨਾਂ ਵਿਚ ਕਈ ਸਵਾਲ ਖੜ੍ਹੇ ਹੋਏ ਹਨ । ਪ੍ਰਦਰਸ਼ਨ ਤੋਂ ਬਾਅਦ ਜ਼ਿਲ੍ਹਾ ਕਾਂਗਰਸ ਆਗੂਆਂ ਵਲੋਂ ਐਸ.ਐਸ.ਪੀ. ਪਠਾਨਕੋਟ ਨੂੰ ਇਕ ਮੰਗ ਪੱਤਰ ਵੀ ਸੌਂਪਿਆ ਗਿਆ । ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਆਸ਼ੀਸ਼ ਵਿੱਜ, ਰਾਕੇਸ਼ ਬੱਬਲੀ, ਸੰਜੀਵ ਬੈਂਸ, ਪ੍ਰਿੰਸ ਸਾਥੀ, ਵਿਜੇ ਭਗਤ, ਰਜਨੀ ਮਿਨਹਾਸ, ਉਪਦੇਸ਼ ਗੱਬਰ, ਵਿਨੋਦ ਕੁਮਾਰ, ਵਿਨੋਦ ਰਾਮਗੜ੍ਹੀਆ ਸਮੇਤ ਪਠਾਨਕੋਟ, ਭੋਆ ਤੇ ਸੁਜਾਨਪੁਰ ਦੇ ਸਮੂਹ ਵਰਕਰ ਹਾਜ਼ਰ ਸਨ ।
ਪਿਛਲੀ ਖ਼ਬਰ ਵਿੱਕੀ ਜਨਮ ਤੋਂ ਗੂੰਗਾ ਬਹਿਰਾ ਹੋਣ ਦੇ ਬਾਵਜੂਦ ਵੀ ਇਕ ਆਮ ਵਿਅਕਤੀ ਦੀ ਤਰ੍ਹਾਂ ਜੀ ਰਿਹਾ ਆਪਣੀ ਜ਼ਿੰਦਗੀ ਆਪਣੇ ਬਜ਼ੁਰਗ... ਅਗਲੀ ਖ਼ਬਰ ਵਿਆਹ ਸਮਾਗਮ ਤੋਂ ਵਾਪਸ ਆਉਂਦੇ ਸਮੇਂ ਦੋ ਧੜਿਆਂ ਵਿਚਕਾਰ ਖੂਨੀ ਝੜਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।