23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਤਿਉਹਾਰਾਂ ਤੋਂ ਪਹਿਲਾਂ ਫੂਡ ਸੇਫਟੀ ਟੀਮ ਦੀ ਵੱਡੀ ਕਾਰਵਾਈ ਮਠਿਆਈ ਬਣਾਉਣ ਵਾਲੀਆਂ ਥਾਵਾਂ ਦੀ ਅਚਾਨਕ ਜਾਂਚ

ਪਠਾਨਕੋਟ, 22 ਸਤੰਬਰ (ਸੁਮਿਤ)-ਤਿਉਹਾਰੀ ਸੀਜ਼ਨ ਤੋਂ ਪਹਿਲਾਂ ਪਠਾਨਕੋਟ ’ਚ ਫੂਡ ਸੇਫਟੀ ਵਿਭਾਗ ਨੇ ਖਾਣ-ਪੀਣ ਵਾਲੀਆਂ ਵਸਤੂਆਂ ਦੀ ਗੁਣਵੱਤਾ ਤੇ ਸਫਾਈ ਨੂੰ ਲੈ ਕੇ ਕਾਰਵਾਈ ਤੇਜ਼ ਕਰ ਦਿੱਤੀ ਹੈ । ਇਸੇ ਕੜੀ ਤਹਿਤ ਫੂਡ ਸੇਫਟੀ ਟੀਮ ਵਲੋਂ ਸ਼ਹਿਰ ਦੀਆਂ ਵੱਖ-ਵੱਖ ਮਠਿਆਈ ਬਣਾਉਣ ਵਾਲੀਆਂ ਥਾਵਾਂ ਦੀ ਅਚਾਨਕ ਜਾਂਚ ਕੀਤੀ ਗਈ ।

ਸ਼ਹਿਰ ਦੀਆਂ ਵੱਖ-ਵੱਖ ਮਠਿਆਈ ਬਣਾਉਣ ਵਾਲੀਆਂ ਥਾਵਾਂ ਦੀ ਜਾਂਚ ਕਰਦੇ ਹੋਏ ਜ਼ਿਲ੍ਹਾ ਫੂਡ ਸੇਫਟੀ ਅਫਸਰ ਡਾ: ਪੁਨੀਤ ਜਮਵਾਲ ਅਤੇ ਡਾ: ਸਿਮਰਤ ਕੌਰ । ਤਸਵੀਰ: ਸੁਮਿਤ 23-09-2026
ਪਠਾਨਕੋਟ, 22 ਸਤੰਬਰ (ਸੁਮਿਤ)-ਤਿਉਹਾਰੀ ਸੀਜ਼ਨ ਤੋਂ ਪਹਿਲਾਂ ਪਠਾਨਕੋਟ ’ਚ ਫੂਡ ਸੇਫਟੀ ਵਿਭਾਗ ਨੇ ਖਾਣ-ਪੀਣ ਵਾਲੀਆਂ ਵਸਤੂਆਂ ਦੀ ਗੁਣਵੱਤਾ ਤੇ ਸਫਾਈ ਨੂੰ ਲੈ ਕੇ ਕਾਰਵਾਈ ਤੇਜ਼ ਕਰ ਦਿੱਤੀ ਹੈ । ਇਸੇ ਕੜੀ ਤਹਿਤ ਫੂਡ ਸੇਫਟੀ ਟੀਮ ਵਲੋਂ ਸ਼ਹਿਰ ਦੀਆਂ ਵੱਖ-ਵੱਖ ਮਠਿਆਈ ਬਣਾਉਣ ਵਾਲੀਆਂ ਥਾਵਾਂ ਦੀ ਅਚਾਨਕ ਜਾਂਚ ਕੀਤੀ ਗਈ । ਟੀਮ ਨੇ ਮਠਿਆਈਆਂ ਦੀ ਤਿਆਰੀ ਵਿਚ ਵਰਤੀ ਜਾਣ ਵਾਲੀ ਸਮੱਗਰੀ, ਤਿਆਰ ਖਾਣ-ਪੀਣ ਵਾਲੀਆਂ ਵਸਤੂਆਂ, ਸਫਾਈ ਤੇ ਹਾਈਜੀਨ ਪ੍ਰਬੰਧਾਂ ਦਾ ਜਾਇਜ਼ਾ ਲਿਆ । ਇਸ ਕਾਰਵਾਈ ਦੀ ਅਗਵਾਈ ਜ਼ਿਲ੍ਹਾ ਫੂਡ ਸੇਫਟੀ ਅਫ਼ਸਰ ਡਾ: ਪੁਨੀਤ ਜਮਵਾਲ ਅਤੇ ਡਾ: ਸਿਮਰਤ ਕੌਰ ਨੇ ਕੀਤੀ । ਅਧਿਕਾਰੀਆਂ ਨੇ ਕਾਰੋਬਾਰੀਆਂ ਨੂੰ ਨਿਰਮਾਣ ਅਤੇ ਸਟੋਰੇਜ ਵਾਲੀਆਂ ਥਾਵਾਂ ’ਤੇ ਸਫਾਈ ਬਣਾਈ ਰੱਖਣ, ਖਾਣ-ਪੀਣ ਵਾਲੀਆਂ ਵਸਤੂਆਂ ਨੂੰ ਖੁੱਲ੍ਹੇ ਵਿਚ ਨਾ ਰੱਖਣ ਅਤੇ ਨਿਰਧਾਰਿਤ ਹਾਈਜੀਨ ਮਾਪਦੰਡਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ । ਜਾਂਚ ਦੌਰਾਨ ਸਾਹਮਣੇ ਆਈਆਂ ਕਮੀਆਂ ਨੂੰ ਦੂਰ ਕਰਨ ਲਈ ਸਬੰਧਿਤ ਕਾਰੋਬਾਰੀਆਂ ਨੂੰ 15 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ । ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਨਿਰਧਾਰਿਤ ਮਿਆਦ ਤੋਂ ਬਾਅਦ ਮੁੜ ਜਾਂਚ ਕੀਤੀ ਜਾਵੇਗੀ । ਨਿਯਮਾਂ ਦੀ ਪਾਲਣਾ ਨਾ ਹੋਣ ਦੀ ਸੂਰਤ ਵਿਚ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾ ਸਕਦੀ ਹੈ । ਫੂਡ ਸੇਫਟੀ ਵਿਭਾਗ ਨੇ ਖਾਣ-ਪੀਣ ਵਾਲੀਆਂ ਵਸਤੂਆਂ ਦੇ ਕਾਰੋਬਾਰੀਆਂ ਨੂੰ ਅਪੀਲ ਕੀਤੀ ਕਿ ਤਿਉਹਾਰਾਂ ਦੇ ਮੱਦੇਨਜ਼ਰ ਆਪਣੀਆਂ ਵਿਵਸਥਾਵਾਂ ਪਹਿਲਾਂ ਹੀ ਦਰੁਸਤ ਰੱਖਣ, ਤਾਂ ਜੋ ਲੋਕਾਂ ਨੂੰ ਸੁਰੱਖਿਅਤ ਅਤੇ ਗੁਣਵੱਤਾਪੂਰਨ ਖਾਦ ਪਦਾਰਥ ਮੁਹੱਈਆ ਕਰਵਾਏ ਜਾ ਸਕਣ । ਵਿਭਾਗ ਵਲੋਂ ਆਉਣ ਵਾਲੇ ਦਿਨਾਂ ਵਿਚ ਵੀ ਜਾਂਚ ਮੁਹਿੰਮ ਜਾਰੀ ਰੱਖਣ ਦੇ ਸੰਕੇਤ ਦਿੱਤੇ ਗਏ ਹਨ ।
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ, ਮਾਮਲਾ ਦਰਜ ਅਗਲੀ ਖ਼ਬਰ ਜ਼ਿਲ੍ਹਾ ਪਠਾਨਕੋਟ ’ ਚ ਰਾਸ਼ਟਰੀ ਪੋਸ਼ਣ ਮਾਹ 2026 ਦੀਆਂ ਗਤੀਵਿਧੀਆਂ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।