24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸਿੰਘ ਸਾਹਿਬ ਟੇਕ ਸਿੰਘ ਧਨੌਲਾ, ਐਡਵੋਕੇਟ ਧਾਮੀ, ਲੋਧੀਨੰਗਲ, ਬਿਜਲੀਵਾਲ, ਨਰੇਸ਼ ਮਹਾਜਨ, ਗੋਰਾ, ਜੱਸਲ, ਬਾਲੇਵਾਲ ਨੇ ਭਰੀ ਹਾਜ਼ਰੀ

ਕਿਲਾ ਲਾਲ ਸਿੰਘ, 23 ਸਤੰਬਰ (ਬਲਬੀਰ ਸਿੰਘ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਆਰੰਭ ਹੋਏ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਮੀਰੀ-ਪੀਰੀ ਖਾਲਸਾ ਮਾਰਚ ਨਗਰ ਕੀਰਤਨ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਸਹਿਯੋਗ ਨਾਲ ਆਰੰਭ ਹੋਇਆ ਸੀ, ਜੋ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਬੀਤੀ ਰਾਤ ਗੁਰਦੁਆਰਾ ਓਠੀਆਂ ਸਾਹਿਬ ਵਿਖੇ ਵਿਸ਼ਰਾਮ ਕਰਨ ਉਪਰੰਤ ਅੱਜ ਅਗਲੇ ਪੜ੍ਹਾਅ ਲਈ ਰਵਾਨਾ ਹੋਇਆ। ਇਸ ਮੌਕੇ ਗਿਆਨੀ ਪਰਮਿੰਦਰਪਾਲ ਸਿੰਘ ਹੈੱਡ ਗ੍ਰੰਥੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਕਥਾ ਕਰਨ ਉਪਰੰਤ ਭਾਈ ਸਰਬਜੀਤ ਸਿੰਘ ਢੋਟੀਆਂ ਮੁੱਖ ਪ੍ਰਚਾਰਕ ਵਲੋਂ ਅਰਦਾਸ ਬੇਨਤੀ ਕਰ ਕੇ ਨਗਰ ਕੀਰਤਨ ਦੀ ਆਰੰਭਤਾ ਕੀਤੀ ਗਈ।

ਅਜੀਤ ਡੈਸਕ 24-09-2026
ਕਿਲਾ ਲਾਲ ਸਿੰਘ, 23 ਸਤੰਬਰ (ਬਲਬੀਰ ਸਿੰਘ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਆਰੰਭ ਹੋਏ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਮੀਰੀ-ਪੀਰੀ ਖਾਲਸਾ ਮਾਰਚ ਨਗਰ ਕੀਰਤਨ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਸਹਿਯੋਗ ਨਾਲ ਆਰੰਭ ਹੋਇਆ ਸੀ, ਜੋ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਬੀਤੀ ਰਾਤ ਗੁਰਦੁਆਰਾ ਓਠੀਆਂ ਸਾਹਿਬ ਵਿਖੇ ਵਿਸ਼ਰਾਮ ਕਰਨ ਉਪਰੰਤ ਅੱਜ ਅਗਲੇ ਪੜ੍ਹਾਅ ਲਈ ਰਵਾਨਾ ਹੋਇਆ। ਇਸ ਮੌਕੇ ਗਿਆਨੀ ਪਰਮਿੰਦਰਪਾਲ ਸਿੰਘ ਹੈੱਡ ਗ੍ਰੰਥੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਕਥਾ ਕਰਨ ਉਪਰੰਤ ਭਾਈ ਸਰਬਜੀਤ ਸਿੰਘ ਢੋਟੀਆਂ ਮੁੱਖ ਪ੍ਰਚਾਰਕ ਵਲੋਂ ਅਰਦਾਸ ਬੇਨਤੀ ਕਰ ਕੇ ਨਗਰ ਕੀਰਤਨ ਦੀ ਆਰੰਭਤਾ ਕੀਤੀ ਗਈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਟੇਕ ਸਿੰਘ ਧਨੌਲਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ, ਗੁਰਜੀਤ ਸਿੰਘ ਬਿਜਲੀਵਾਲ ਸਕੱਤਰ ਜਨਰਲ ਯੂਥ ਅਕਾਲੀ ਦਲ, ਸ਼੍ਰੋਮਣੀ ਕਮੇਟੀ ਮੈਂਬਰ ਗੁਰਨਾਮ ਸਿੰਘ ਜੱਸਲ ਤੇ ਗੁਰਿੰਦਰਪਾਲ ਸਿੰਘ ਗੋਰਾ, ਅਮਰੀਕ ਸਿੰਘ ਬਾਲੇਵਾਲ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮਨਜੀਤ ਸਿੰਘ ਤਲਵੰਡੀ ਆਦਿ ਵਲੋਂ ਪੰਜਾਂ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਖਾਲਸਾ ਮਾਰਚ ਦੀ ਆਰੰਭਤਾ ਕੀਤੀ ਗਈ। ਇਸ ਮੌਕੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਸੰਗਤਾਂ ਨੂੰ ਗੁਰੂ ਲੜ ਲੱਗ ਕੇ ਹਰ ਇਕ ਸਿੱਖ ਨੂੰ ਅੰਮ੍ਰਿਤਧਾਰੀ ਹੋਣ ਦਾ ਸੰਦੇਸ਼ ਦਿੱਤਾ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਖਾਲਸਾ ਮਾਰਚ ਵਿਚ ਵੱਡੀ ਗਿਣਤੀ ’ਚ ਸੰਗਤਾਂ ਦੀ ਸ਼ਮੂਲੀਅਤ ’ਤੇ ਤਸੱਲੀ ਪ੍ਰਗਟਾਈ ਅਤੇ ਕਿਹਾ ਕਿ ਇਸ ਮੀਰੀ-ਪੀਰੀ ਖਾਲਸਾ ਮਾਰਚ ਵਿਚ ਵੱਡੇ ਪੱਧਰ ’ਤੇ ਸੰਗਤਾਂ ਨਗਰ ਕੀਰਤਨ ਵਿਚ ਸ਼ਾਮਿਲ ਹੋ ਰਹੀਆਂ ਹਨ। ਸਲਗਾਨੀਆਂ ਖਾਦ ਸਟੋਰ ਅਤੇ ਸਲਗਾਨੀਆਂ ਟਾਇਲ ਫੈਕਟਰੀ ਵਾਲਿਆਂ ਵਲੋਂ ਠੰਡੇ-ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ। ਇਸ ਮੌਕੇ ਹਲਕਾ ਬਟਾਲਾ ਦੇ ਇੰਚਾਰਜ ਨਰੇਸ਼ ਮਹਾਜਨ, ਸ਼ਮਸ਼ੇਰ ਸਿੰਘ ਚੀਮਾ ਜਥੇਬੰਦਕ ਸਕੱਤਰ, ਜਨਰਲ ਕੌਂਸਲ ਮੈਂਬਰ ਅਮਰੀਕ ਸਿੰਘ ਬਾਲੇਵਾਲ, ਸਾ. ਚੇਅਰਮੈਨ ਸੰਤੋਖ ਸਿੰਘ ਦਮੋਦਰ, ਜਨਰਲ ਕੌਂਸਲ ਮੈਂਬਰ ਬਲਜਿੰਦਰ ਸਿੰਘ ਬੱਜੂਮਾਨ, ਸਰਕਲ ਪ੍ਰਧਾਨ ਰਣਧੀਰ ਸਿੰਘ ਦਾਖਲਾ, ਸਤਬੀਰ ਸਿੰਘ ਮਿਰਜਾਜਾਨ, ਸਰਪੰਚ ਗੁਰਮੁਖ ਸਿੰਘ ਬਿਜਲੀਵਾਲ, ਸੰਮਤੀ ਮੈਂਬਰ ਸੁਰਜੀਤ ਸਿੰਘ ਬਿਜਲੀਵਾਲ, ਸੁਖਜਿੰਦਰ ਸਿੰਘ ਪਾਰਸ, ਸੁਖਦੇਵ ਸਿੰਘ ਬਾਲੇਵਾਲ, ਸੂਬਾ ਸਿੰਘ ਜੌੜਾ, ਬਾਬਾ ਮਨਜੀਤ ਸਿੰਘ ਮੜੀਆਂ ਵਾਲੇ, ਮੈਨੇਜਰ ਗੁਰਤਿੰਦਰਪਾਲ ਸਿੰਘ, ਮੈਨੇਜਰ ਦਵਿੰਦਰ ਸਿੰਘ ਲਾਲੀ, ਮੈਨੇਜਰ ਜਗਦੀਪ ਸਿੰਘ ਧਾਰੋਵਾਲੀ, ਬਾਬਾ ਗੁਰਪ੍ਰੀਤ ਸਿੰਘ ਕਾਰ ਸੇਵਾ ਵਾਲੇ, ਬਾਬਾ ਮੇਜਰ ਸਿੰਘ ਕਾਰ ਸੇਵਾ ਵਾਲੇ, ਮਨਦੀਪ ਸਿੰਘ ਰਾਜਾਸਾਂਸੀ, ਸਰਬਜੀਤ ਸਿੰਘ ਗੱਜੂਗਾਜੀ, ਕਮਲ ਸ਼ਾਮਪੁਰ, ਗੁਰਮੁੱਖ ਸਿੰਘ ਬਹਾਦਰਪੁਰ, ਚੇਤਨ ਸਿੰਘ ਜੰਡੂ, ਢਾਡੀ ਜਸਵਿੰਦਰ ਸਿੰਘ ਭਾਗੋਵਾਲ, ਢਾਡੀ ਸ਼ਮਸ਼ੇਰ ਸਿੰਘ ਮਿਸ਼ਰਪੁਰਾ, ਤਰਲੋਚਨ ਸਿੰਘ ਭਾਗੋਵਾਲ, ਬਿਸ਼ਨ ਸਿੰਘ, ਬਾਬਾ ਸ਼ਮਸ਼ੇਰ ਸਿੰਘ ਗ੍ਰੰਥੀ, ਸ਼ਿੰਗਾਰ ਸਿੰਘ ਭਾਗੋਵਾਲ, ਬਾਬਾ ਰਣਜੀਤ ਸਿੰਘ ਸੋਢੀ ਦਸ਼ਮੇਸ਼ ਤਰਨਾ ਦਲ, ਸਰਪੰਚ ਇਕਬਾਲ ਸਿੰਘ, ਗੁਰਕਵਲ ਸਿੰਘ ਗੋਰਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਤੋਂ ਆਰੰਭ ਹੋਏ ਮਹਾਨ ਨਗਰ ਕੀਰਤਨ ਦਾ ਬਟਾਲਾ ਪਹੁੰਚਣ ’ਤੇ ਭਰਵਾਂ ਸਵਾਗਤ ਅਗਲੀ ਖ਼ਬਰ 100 ਫੀਸਦੀ ਪਲੇਸਮੈਂਟ ਗਾਰੰਟੀ ਦਾ ਵਾਅਦਾ ਪੂਰਾ ਨਾ ਕਰਨ ’ਤੇ ਸਿੱਖਿਆ ਸੰਸਥਾ ਨੂੰ 84,960 ਰੁਪਏ ਦੀ ਰਕਮ ਵਾਪਸ ਕਰਨ ਦੇ ਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।