ਲਾਭਪਾਤਰੀਆਂ ਨੂੰ ਸਿਹਤ ਬੀਮਾ ਕਾਰਡ ਮਿਲੇ
ਹਰਚੋਵਾਲ, 23 ਸਤੰਬਰ (ਰਣਜੋਧ ਸਿੰਘ ਭਾਮ/ਢਿੱਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਵਲੋਂ ਪਿੰਡ ਭਾਮ ਵਿਖੇ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਕਾਰਡ ਵੰਡੇ ਗਏ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਵਲੋਂ ਸਿਹਤ ਤੇ ਹੋਰ ਲੋਕ ਭਲਾਈ ਦੇ ਖੇਤਰਾਂ ਵਿੱਚ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਅਜੀਤ ਡੈਸਕ
24-09-2026