24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸਕੂਲ ’ਚ ਵਿਸ਼ਵ ਪੰਜਾਬੀ ਦਿਵਸ ਮਨਾਇਆ

ਕਲਾਨੌਰ, 23 ਸਤੰਬਰ (ਪੁਰੇਵਾਲ)-ਸਥਾਨਕ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਚ ਚੇਅਰਮੈਨ ਅਜੀਤ ਸਿੰਘ ਮੱਲ੍ਹੀ, ਸੁੱਖਜੀਤ ਕੌਰ ਮੱਲ੍ਹੀ ਦੀ ਰਹਿਨੁਮਾਈ ਹੇਠ ਅਤੇ ਪ੍ਰਿੰਸੀਪਲ ਡਾ. ਸ਼ਰਨਪ੍ਰੀਤ ਸਿੰਘ ਕਾਹਲੋਂ, ਉਪ-ਪ੍ਰਿੰਸੀਪਲ ਜਗਪ੍ਰੀਤ ਕੌਰ, ਕੋਆਰਡੀਨੇਟਰ ਗੁਰਮੀਤ ਕੌਰ ਤੇ ਪੰਜਾਬੀ ਵਿਭਾਗ ਦੇ ਸਮੂਹ ਅਧਿਆਪਕਾਂ ਦੀ ਯੋਗ ਅਗਵਾਈ ’ਚ ਵਿਸ਼ਵ ਪੰਜਾਬੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।

ਅਜੀਤ ਡੈਸਕ 24-09-2026
ਕਲਾਨੌਰ, 23 ਸਤੰਬਰ (ਪੁਰੇਵਾਲ)-ਸਥਾਨਕ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਚ ਚੇਅਰਮੈਨ ਅਜੀਤ ਸਿੰਘ ਮੱਲ੍ਹੀ, ਸੁੱਖਜੀਤ ਕੌਰ ਮੱਲ੍ਹੀ ਦੀ ਰਹਿਨੁਮਾਈ ਹੇਠ ਅਤੇ ਪ੍ਰਿੰਸੀਪਲ ਡਾ. ਸ਼ਰਨਪ੍ਰੀਤ ਸਿੰਘ ਕਾਹਲੋਂ, ਉਪ-ਪ੍ਰਿੰਸੀਪਲ ਜਗਪ੍ਰੀਤ ਕੌਰ, ਕੋਆਰਡੀਨੇਟਰ ਗੁਰਮੀਤ ਕੌਰ ਤੇ ਪੰਜਾਬੀ ਵਿਭਾਗ ਦੇ ਸਮੂਹ ਅਧਿਆਪਕਾਂ ਦੀ ਯੋਗ ਅਗਵਾਈ ’ਚ ਵਿਸ਼ਵ ਪੰਜਾਬੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਪੰਜਾਬੀ ਵਿਭਾਗ ਅਧਿਆਪਕਾਂ ਜਸਵਿੰਦਰ ਸਿੰਘ, ਮਨਿੰਦਰ ਕੌਰ, ਪਵਨਦੀਪ ਕੌਰ, ਕਿਰਨਦੀਪ ਕੌਰ, ਸਾਕਸ਼ੀ, ਪ੍ਰਭਜੋਤ ਕੌਰ ਵਲੋਂ ਵਿਸ਼ੇਸ਼ ਸਮਾਗਮ ਦਾ ਆਯੋਜਿਤ ਕਰਕੇ ਸੈਮੀਨਾਰ, ਭਾਸ਼ਣ ਮੁਕਾਬਲਾ ਅਤੇ ਕਵਿਤਾ ਮੁਕਾਬਲਾ ਕਰਵਾਇਆ ਗਿਆ। ਸੈਮੀਨਾਰ ਦੌਰਾਨ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਦੀ ਮਹੱਤਤਾ, ਪੰਜਾਬੀ ਸਾਹਿਤ ਦੀ ਅਮੀਰ ਵਿਰਾਸਤ ਤੇ ਮਾਂ-ਬੋਲੀ ਦੀ ਸੰਭਾਲ ਤੇ ਪ੍ਰਸਾਰ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਭਾਸ਼ਣ ਤੇ ਕਵਿਤਾ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ’ਚ ਪਲਕਪ੍ਰੀਤ ਕੌਰ, ਪਰਵੀਨ ਕੌਰ ਤੇ ਜਪਨੀਤ ਕੌਰ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ। ਜੇਤੂ ਰਹੇ ਵਿਦਿਆਰਥੀਆਂ ਨੂੰ ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਡਾ.. ਸ਼ਰਨਪ੍ਰੀਤ ਸਿੰਘ ਕਾਹਲੋਂ ਨੇ ਕਿਹਾ ਕਿ ਪੰਜਾਬੀ ਸਿਰਫ਼ ਸਾਡੀ ਮਾਂ-ਬੋਲੀ ਹੀ ਨਹੀਂ, ਸਗੋਂ ਸਾਡੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਪਹਿਚਾਣ ਦਾ ਅਹਿਮ ਹਿੱਸਾ ਹੈ। ਪ੍ਰਬੰਧਕ ਕਮੇਟੀ ਚੇਅਰਮੈਨ ਅਜੀਤ ਸਿੰਘ ਮੱਲ੍ਹੀ ਵਲੋਂ ਪੰਜਾਬੀ ਵਿਭਾਗ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਤੇ ਅਜਿਹੀਆਂ ਗਤੀਵਿਧੀਆਂ ਭਵਿੱਖ ’ਚ ਵੀ ਕਰਵਾਉਣ ਦਾ ਸੰਦੇਸ਼ ਦਿੱਤਾ।
ਪਿਛਲੀ ਖ਼ਬਰ ਖ਼ਾਲਸਾ ਕਾਲਜ ਗੁਰਦਾਸਨੰਗਲ ਵਲੋਂ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਨਿੱਘਾ ਸਵਾਗਤ ਅਗਲੀ ਖ਼ਬਰ ’ ਵਰਸਿਟੀ ਕਾਲਜ ਦੇ ਬੱਚਿਆਂ ਦਾ ਬੀ.ਐਸ.ਸੀ. ਫੈਸ਼ਨ ਡਿਜ਼ਾਇਨਿੰਗ ਸਮੈਸਟਰ ਚੌਥੇ ਦਾ ਨਤੀਜਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।