25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਐਚ.ਕੇ.ਐਮ.ਵੀ. ਵਿਖੇ ਨਸ਼ੇ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ

ਧਾਰੀਵਾਲ, 24 ਸਤੰਬਰ (ਸਵਰਨ ਸਿੰਘ)-ਸਥਾਨਕ ਹਿੰਦੂ ਕੰਨਿਆ ਮਹਾਂ ਵਿਦਿਆਲਿਆਂ ਧਾਰੀਵਾਲ ਵਿਖੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਐਨ. ਡੀ.

ਅਜੀਤ ਡੈਸਕ 25-09-2026
ਧਾਰੀਵਾਲ, 24 ਸਤੰਬਰ (ਸਵਰਨ ਸਿੰਘ)-ਸਥਾਨਕ ਹਿੰਦੂ ਕੰਨਿਆ ਮਹਾਂ ਵਿਦਿਆਲਿਆਂ ਧਾਰੀਵਾਲ ਵਿਖੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਐਨ.ਡੀ. ਆਨੰਦ, ਸਕੱਤਰ ਸ਼੍ਰੀ ਰਮੇਸ਼ ਕੋਹਲੀ, ਪ੍ਰਿੰਸੀਪਲ ਡਾ. ਰਜਵਿੰਦਰ ਕੌਰ ਦੀ ਅਗਵਾਈ ਹੇਠ ਐਨ.ਐਸ.ਐਸ. ਅਤੇ ਰੈਡ ਰਿਬਨ ਵਿਭਾਗ ਵਲੋਂ ਕਾਲਜ ਵਿਖੇ ਐਨ.ਐਸ.ਐਸ. ਸਥਾਪਨਾ ਦਿਵਸ ਤੇ ਨਸ਼ੇ ਨਾਲ ਸੰਬੰਧਿਤ ਜਾਗਰੂਕਤਾ ਲੈਕਚਰ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥਣਾਂ ਵਲੋਂ ਨਸ਼ਿਆਂ ਦਾ ਨੌਜਵਾਨ ਪੀੜੀ ਵਿਚ ਵਧ ਰਿਹਾ ਪ੍ਰਭਾਵ ਅਤੇ ਇਸ ਦੇ ਸਿਹਤ ਉੱਪਰ ਪੈਣ ਵਾਲੇ ਬੁਰੇ ਪ੍ਰਭਾਵਾਂ ਸਬੰਧੀ ਆਪਣੇ ਵਿਚਾਰਾਂ ਨੂੰ ਬਿਆਨ ਕੀਤਾ ਗਿਆ। ਪ੍ਰਿੰਸੀਪਲ ਡਾ. ਰਜਵਿੰਦਰ ਕੌਰ ਵਲੋਂ ਵਿਦਿਆਰਥੀਆਂ ਨੂੰ ਐਨ.ਐਸ.ਐਸ. ਸਥਾਪਨਾ ਦਿਵਸ ਦੀ ਵਧਾਈ ਦਿੱਤੀ ਗਈ ਅਤੇ ਨਾਲ ਹੀ ਇਸ ਦਿਵਸ ਨੂੰ ਮਨਾਉਣ ਸਬੰਧੀ ਵਿਚਾਰ ਪੇਸ਼ ਕੀਤੇ ਗਏ। ਉਨ੍ਹਾਂ ਦੱਸਿਆ ਕਿ ਐਨ.ਐਸ.ਐਸ. (ਨੈਸ਼ਨਲ ਸਰਵਿਸ ਸਕੀਮ) ਦਾ ਕੰਮ ਸਮਾਜਿਕ ਕੰਮਾਂ ਨੂੰ ਇਕ ਸੇਵਾ ਦੇ ਤੌਰ ’ਤੇ ਨਿਭਾਉਣਾ ਹੈ, ਇਸ ਦੇ ਨਾਲ ਹੀ ਉਨ੍ਹਾਂ ਨੇ ਨਸ਼ੇ ਸਬੰਧੀ ਵੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਕਿ ਕਿਵੇਂ ਇਹ ਨਸ਼ੇ ਸਾਡੇ ਭਵਿੱਖ ਨੂੰ ਖੋਖਲਾ ਕਰਦੇ ਹਨ ਤੇ ਸਾਨੂੰ ਸਮਾਜ ਪ੍ਰਤੀ ਆਪਣੇ ਫਰਜ਼ਾਂ ਨੂੰ ਨਿਭਾਉਣ ਤੋਂ ਵਾਂਝਿਆਂ ਕਰਦੇ ਹਨ, ਇਸ ਲਈ ਸਾਨੂੰ ਇਨ੍ਹਾਂ ਬੁਰਾਈਆਂ ਤੋਂ ਦੂਰ ਰਹਿ ਕੇ ਇਕ ਚੰਗਾ ਨਾਗਰਿਕ ਬਣਨਾ ਚਾਹੀਦਾ ਹੈ। ਇਸ ਮੌਕੇ ਵਿਦਿਆਰਥਣਾਂ ਵਲੋਂ ਨਸ਼ਿਆਂ ਨਾਲ ਸੰਬੰਧਿਤ ਚਾਰਟ ਤੇ ਪੋਸਟਰ ਬਣਾਉਣ ਦੇ ਮੁਕਾਬਲੇ ਵੀ ਕਰਵਾਏ ਗਏ ਅਤੇ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਸੁਹੰ ਵੀ ਚੁੱਕੀ ਗਈ। ਇਸ ਮੌਕੇ ਸਮੂਹ ਸਟਾਫ ਹਾਜ਼ਰ ਸੀ।
ਪਿਛਲੀ ਖ਼ਬਰ ਸਾਲਾਨਾ ਪਵਿੱਤਰ ਬਾਈਬਲ ਕਨਵੈਨਸ਼ਨ ਕੈਥੋਲਿਕ ਚਰਚ ਵਿਖੇ ਹੋਵੇਗੀ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਕੰਵਲਪ੍ਰੀਤ ਸਿੰਘ ਕਾਕੀ ਨੂੰ ਹਲਕਾ ਕਾਦੀਆਂ ਦਾ ਇੰਚਾਰਜ ਲਾਉਣ ’ਤੇ ਇਸਤਰੀ ਵਿੰਗ ਵਲੋਂ ਧ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।