26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਵਿਚਾਰ-ਗੋਸ਼ਟੀ ਤੇ ਕਵੀ-ਦਰਬਾਰ ਕੱਲ੍ਹ

ਦੀਨਾਨਗਰ, 24 ਸਤੰਬਰ (ਸੋਢੀ/ਘੁੰਮਣ/ਸ਼ਰਮਾ)-ਸਾਹਿਤ ਸੰਗਮ ਦੀਨਾਨਗਰ ਵਲੋਂ ਐਸ. ਐਸ.

ਅਜੀਤ ਡੈਸਕ 25-09-2026
ਦੀਨਾਨਗਰ, 24 ਸਤੰਬਰ (ਸੋਢੀ/ਘੁੰਮਣ/ਸ਼ਰਮਾ)-ਸਾਹਿਤ ਸੰਗਮ ਦੀਨਾਨਗਰ ਵਲੋਂ ਐਸ.ਐਸ.ਐਮ ਕਾਲਜ ਵਿਖੇ ਜ਼ਿਲ੍ਹਾ ਸਾਹਿਤ ਕੇਂਦਰ ਗੁਰਦਾਸਪੁਰ ਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਵਿਚਾਰ-ਗੋਸ਼ਟੀ ਤੇ ਕਵੀ-ਦਰਬਾਰ 26 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਾਹਿਤ ਸੰਗਮ ਦੀਨਾਨਗਰ ਦੇ ਜਨਰਲ ਸਕੱਤਰ ਦਵਿੰਦਰ ਮਗਰਾਲਾ ਨੇ ਦੱਸਿਆ ਕਿ ਸਮਾਗਮ ਦੌਰਾਨ ਸਾਹਿਤ ਸੰਗਮ ਦੇ ਪ੍ਰਧਾਨ ਮੰਗਤ ਚੰਚਲ ਦੇ ਨਵੇਂ ਛਪ ਕੇ ਆਏ ਗ਼ਜ਼ਲ-ਸੰਗ੍ਰਿਹ ‘ਚੁੱਪ ਦਾ ਅਨੁਵਾਦ’ ਵੀ ਕੀਤਾ ਜਾਵੇਗਾ। ਇਸ ਪ੍ਰੋਗਰਾਮ ਵਿਚ ਪੰਜਾਬ ਦੇ ਉੱਘੇ ਵਿਦਵਾਨ, ਚਿੰਤਕ ਤੇ ਕਵੀ ਸ਼ਿਰਕਤ ਕਰਨਗੇ। ਉਨ੍ਹਾਂ ਸਮੂਹ ਸਾਹਿਤਕਾਰਾਂ ਤੇ ਸਾਹਿਤਕ ਪ੍ਰੇਮੀਆਂ ਨੂੰ ਇਸ ਪ੍ਰੋਗਰਾਮ ਵਿਚ ਸ਼ਿਰਕਤ ਕਰਨ ਦਾ ਸੱਦਾ ਦਿੱਤਾ ਹੈ।
ਪਿਛਲੀ ਖ਼ਬਰ ਸ਼ੇਰ- ਏ-ਪੰਜਾਬ ਕਲਚਰ ਪ੍ਰਮੋਸ਼ਨ ਕੌਂਸਲ ਬਟਾਲਾ ਦੀ ਮੀਟਿੰਗ ਕੱਲ੍ਹ ਅਗਲੀ ਖ਼ਬਰ ਮੰਡੀ ਚੌਕ ਨੇੜਲੇ ਰੇਲਵੇ ਫਾਟਕ ’ਤੇ ਓਵਰਬ੍ਰਿਜ ਬਣਾੳਣ ਦੀ ਮੰਗ ਨੇ ਫੜਿਆ ਜ਼ੋਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।