26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਊਧਨਵਾਲ ’ਚ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਨਿੱਘਾ ਸਵਾਗਤ

ਊਧਨਵਾਲ, 24 ਸਤੰਬਰ (ਪਰਗਟ ਸਿੰਘ)-ਮੀਰੀ ਪੀਰੀ ਖਾਲਸਾ ਮਾਰਚ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸਥਾਨਕ ਕਸਬੇ ਵਿਚ ਪਹੰਚਣ ’ਤੇ ਕੈਪਟਨ ਕੁਲਵਿੰਦਰ ਸਿੰਘ ਐਸ. ਸੀ.

ਅਜੀਤ ਡੈਸਕ 25-09-2026
ਊਧਨਵਾਲ, 24 ਸਤੰਬਰ (ਪਰਗਟ ਸਿੰਘ)-ਮੀਰੀ ਪੀਰੀ ਖਾਲਸਾ ਮਾਰਚ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸਥਾਨਕ ਕਸਬੇ ਵਿਚ ਪਹੰਚਣ ’ਤੇ ਕੈਪਟਨ ਕੁਲਵਿੰਦਰ ਸਿੰਘ ਐਸ.ਸੀ. ਵਿੰਗ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਨੇ ਆਪਣੇ ਸਾਥੀਆਂ ਸਮੇਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਸਾਹਿਬ ਨੂੰ ਨਤਮਸਤਕ ਹੁੰਦਿਆਂ ਹੋਇਆਂ ਪੰਜਾਂ ਪਿਆਰਿਆਂ ਸਿਰੋਪਾਓ ਪਾ ਕੇ ਨਿੱਘਾ ਸਵਾਗਤ ਕੀਤਾ ਗਿਆ। ਨਗਰ ਕੀਰਤਨ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਦੱਸੇ ਮਾਰਗ ’ਤੇ ਚੱਲ ਕੇ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ। ਕੈਪਟਨ ਕੁਲਵਿੰਦਰ ਸਿੰਘ ਅਤੇ ਸਮੁੱਚੀਆਂ ਸੰਗਤਾਂ ਨੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਤੇ ਪ੍ਰਬੰਧਕਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ, ਸੁਖਦੇਵ ਸਿੰਘ ਛੀਨਾ, ਭੁਪਿੰਦਰ ਸਿੰਘ ਠੇਕੇਦਾਰ, ਪਰਗਟ ਸਿੰਘ, ਸਾਬਕਾ ਸਰਪੰਚ ਹਰਪਿੰਦਰ ਸਿੰਘ, ਪ੍ਰੇਮ ਸਿੰਘ, ਬਲਵਿੰਦਰ ਸਿੰਘ, ਬੂਟਾ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੁਲਿਸ ਪੈਨਸ਼ਨਰਾਂ ਦੀ ਚੋਣ 10 ਨੂੰ- ਪ੍ਰਧਾਨ ਰੰਧਾਵਾ ਅਗਲੀ ਖ਼ਬਰ ਸ਼ੇਰ- ਏ-ਪੰਜਾਬ ਕਲਚਰ ਪ੍ਰਮੋਸ਼ਨ ਕੌਂਸਲ ਬਟਾਲਾ ਦੀ ਮੀਟਿੰਗ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।