ਜ਼ਿਲ੍ਹਾ ਪੱਧਰੀ ਕ੍ਰਿਕਟ ਮੁਕਾਬਲੇ ’ਚ ਹਰਕੀਰਤ ਸਿੰਘ ਨੇ ਜਿੱਤਿਆ ਕਾਂਸੇ ਦਾ ਤਗਮਾ
ਗੁਰਦਾਸਪੁਰ, 24 ਸਤੰਬਰ (ਚੱਕਰਾਜਾ)-ਦੂਨ ਇੰਟਰਨੈਸ਼ਨਲ ਸਕੂਲ ਗੁਰਦਾਸਪੁਰ ਦੇ ਬਾਰ੍ਹਵੀਂ ਦੇ ਵਿਦਿਆਰਥੀ ਹਰਕੀਰਤ ਸਿੰਘ ਨੇ ਪੰਜਾਬ ਸਕੂਲ ਖੇਡਾਂ 2026 ਤਹਿਤ ਬਟਾਲਾ ਵਿਖੇ 15 ਸਤੰਬਰ ਨੂੰ ਕਰਵਾਏ ਜ਼ਿਲ੍ਹਾ ਪੱਧਰੀ ਕ੍ਰਿਕਟ ਟੂਰਨਾਮੈਂਟ (ਅੰਡਰ-17) ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੇ ਦਾ ਤਮਗਾ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ ਹੈ। ਹਰਕੀਰਤ ਸਿੰਘ ਦੀ ਇਸ ਉਪਲਬਧੀ ’ਚ ਇਕ ਹੋਰ ਮਾਣਮੱਤੀ ਗੱਲ ਇਹ ਰਹੀ ਕਿ ਉਸ ਦੀ ਸਟੇਟ ਕ੍ਰਿਕਟ ਟੀਮ ਲਈ ਵੀ ਚੋਣ ਹੋਈ ਹੈ।
ਜ਼ਿਲ੍ਹਾ ਪੱਧਰੀ ਕ੍ਰਿਕਟ ਮੁਕਾਬਲੇ ’ਚੋਂ ਕਾਂਸੇ ਦਾ ਤਗਮਾ ਹਾਸਲ ਕਰਨ ਵਾਲਾ ਹਰਕੀਰਤ ਸਿੰਘ ਪ੍ਰਿੰਸੀਪਲ ਊਸ਼ਾ ਸ਼ਰਮਾ ਨਾਲ। ਤਸਵੀਰ: ਵਿਸ਼ਾਲ ਮੁੰਨਾ
25-09-2026