25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਪੰਜਾਬ ਪ੍ਰਾਈਡ ਇੰਟਰਨੈਸ਼ਨਲ ਸਕੂਲ ਖੁਦਾਦਪੁਰ ਵਿਖੇ ਗ੍ਰੈਂਡ ਪੇਰੈਂਟਸ ਡੇ ਮਨਾਇਆ

ਬਹਿਰਾਮਪੁਰ, 24 ਸਤੰਬਰ (ਬਲਬੀਰ ਸਿੰਘ ਕੋਲਾ)-ਪੰਜਾਬ ਪ੍ਰਾਈਡ ਇੰਟਰਨੈਸ਼ਨਲ ਸਕੂਲ ਖੁਦਾਦਪੁਰ ਵਿਖੇ ਸਕੂਲ ਮੈਨੇਜਮੈਂਟ ਵਲੋਂ ਗਰੈਂਡ ਪੇਰੈਂਟਸ ਦੇ ਸਤਿਕਾਰ ਲਈ ਗਰੈਂਡ ਪੇਰੈਂਟਸ ਡੇ ਮਨਾਇਆ ਗਿਆ। ਇਸ ਮੌਕੇ ਸਕੂਲ ਮੈਨੇਜਮੈਂਟ ਦੇ ਚੇਅਰਮੈਨ ਸਿਮਰਜੀਤ ਸਿੰਘ ਤੇ ਮੈਨੇਜਿੰਗ ਡਾਇਰੈਕਟਰ ਗੁਰਬੀਰ ਸਿੰਘ ਵਲੋਂ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ ।

ਅਜੀਤ ਡੈਸਕ 25-09-2026
ਬਹਿਰਾਮਪੁਰ, 24 ਸਤੰਬਰ (ਬਲਬੀਰ ਸਿੰਘ ਕੋਲਾ)-ਪੰਜਾਬ ਪ੍ਰਾਈਡ ਇੰਟਰਨੈਸ਼ਨਲ ਸਕੂਲ ਖੁਦਾਦਪੁਰ ਵਿਖੇ ਸਕੂਲ ਮੈਨੇਜਮੈਂਟ ਵਲੋਂ ਗਰੈਂਡ ਪੇਰੈਂਟਸ ਦੇ ਸਤਿਕਾਰ ਲਈ ਗਰੈਂਡ ਪੇਰੈਂਟਸ ਡੇ ਮਨਾਇਆ ਗਿਆ। ਇਸ ਮੌਕੇ ਸਕੂਲ ਮੈਨੇਜਮੈਂਟ ਦੇ ਚੇਅਰਮੈਨ ਸਿਮਰਜੀਤ ਸਿੰਘ ਤੇ ਮੈਨੇਜਿੰਗ ਡਾਇਰੈਕਟਰ ਗੁਰਬੀਰ ਸਿੰਘ ਵਲੋਂ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ । ਸਕੂਲ ਦੇ ਪ੍ਰਿੰਸੀਪਲ ਮੈਡਮ ਭੁਪਿੰਦਰ ਕੌਰ ਨੇ ਦੱਸਿਆ ਕਿ ਗਰੈਂਡ ਪੇਰੈਂਟਸ ਦੇ ਸਤਿਕਾਰ ਲਈ ਸਕੂਲ ਮੈਨੇਜਮੈਂਟ ਤੇ ਸਟਾਫ਼ ਵਲੋਂ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ । ਜਿਸ ਵਿਚ ਸਕੂਲ ਪਹੁੰਚਣ ’ਤੇ ਮਾਪਿਆਂ ਦਾ ਸਕੂਲ ਸਟਾਫ ਵਲੋਂ ਸਤਿਕਾਰ ਕਰਦਿਆਂ ਜੀ ਆਇਆਂ ਕਿਹਾ ਗਿਆ । ਸਕੂਲ ਦੇ ਚੇਅਰਮੈਨ ਸਿਮਰਜੀਤ ਸਿੰਘ, ਐਮ.ਡੀ. ਗੁਰਬੀਰ ਸਿੰਘ ਤੇ ਪ੍ਰਿੰਸੀਪਲ ਭੁਪਿੰਦਰ ਕੌਰ ਨੇ ਜੋਤੀ ਦਾ ਪ੍ਰਚਲਨ ਕਰਕੇ ਪ੍ਰੋਗਰਾਮ ਦਾ ਆਰੰਭ ਕੀਤਾ । ਮਾਪਿਆਂ ਲਈ ਚਾਹ ਪਾਣੀ ਦਾ ਪ੍ਰਬੰਧ ਕੀਤਾ ਗਿਆ । ਗਰੈਂਡ ਪੇਰੈਂਟਸ ਵਿਚ ਬੱਚਿਆਂ ਦੇ ਦਾਦਾ, ਦਾਦੀ ਜੀ ਅਤੇ ਨਾਨਾ-ਨਾਨੀ ਸ਼ਾਮਿਲ ਹੋਏ । ਉਨ੍ਹਾਂ ਵਲੋਂ ਬੱਚਿਆਂ ਨਾਲ ਖੇਡਾਂ ਖੇਡੀਆਂ ਗਈਆਂ ਅਤੇ ਪ੍ਰੋਗਰਾਮ ਦਾ ਪੂਰਾ ਆਨੰਦ ਮਾਣਿਆ। ਇਹ ਪ੍ਰੋਗਰਾਮ ਬੱਚਿਆਂ ਅਤੇ ਪੇਰੈਂਟਸ ਲਈ ਯਾਦਗਾਰੀ ਬਣ ਗਿਆ । ਅਖੀਰ ’ਚ ਸਕੂਲ ਮੈਨੇਜਮੈਂਟ ਵਲੋਂ ਬੱਚਿਆਂ ਦੇ ਗਰੈਂਡ ਪੇਰੈਂਟਸ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੈਡਮ ਬਲਵਿੰਦਰ ਕੌਰ, ਅਨੂੰਬਾਲਾ, ਰਿਤੂ, ਰਵਿੰਦਰ ਕੌਰ, ਸੰਦੀਪ ਕੌਰ, ਸੁਮਨ ਬਾਲਾ, ਪਾਇਲਾ, ਨੀਲਮ ਸਲੋਤਰਾ, ਰਿਤੂ ਠਾਕੁਰ, ਰਚਨਾ, ਮਾਨਸੀ ਸ਼ਰਮਾ, ਪਲਵੀ, ਅਰਾਧਿਕਾ, ਰੂਬਿਕਾ, ਤਾਨੀਆ, ਕੋਮਲ ਅਤੇ ਰੀਨਾ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦਾਸਪੁਰ ਪੁਲਿਸ ਲਾਈਨ ’ਤੇ ਬਣ ਰਹੀ ਆਧੁਨਿਕ ਬਿਲਡਿੰਗ ਦਾ ਮਲਬਾ ਸੜਕ ’ਤੇ ਇਕੱਠਾ ਹੋਣ ਕਰਕੇ ਰਾਹਗੀਰ ਪ੍ਰੇਸ਼ਾਨ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਕ੍ਰਿਕਟ ਮੁਕਾਬਲੇ ’ਚ ਹਰਕੀਰਤ ਸਿੰਘ ਨੇ ਜਿੱਤਿਆ ਕਾਂਸੇ ਦਾ ਤਗਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।