25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

28 ਸਤੰਬਰ ਨੂੰ ਲੁਧਿਆਣਾ ਦੇ ਪੀ.ਏ.ਯੂ. ਗਰਾਊਂਡ ਵਿਚ ਨੌਜਵਾਨ ਇਕੱਠੇ ਹੋਣਗੇ

ਪਠਾਨਕੋਟ, 24 ਸਤੰਬਰ (ਵਿਨੋਦ)-ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਜ਼ਿਲ੍ਹਾ ਵਾਸੀਆਂ ਅਤੇ ਨੌਜਵਾਨਾਂ ਨੂੰ 28 ਸਤੰਬਰ ਨੂੰ ਲੁਧਿਆਣਾ ਦੇ ਪੀ. ਏ.

ਜਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ । 25-09-2026
ਪਠਾਨਕੋਟ, 24 ਸਤੰਬਰ (ਵਿਨੋਦ)-ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਜ਼ਿਲ੍ਹਾ ਵਾਸੀਆਂ ਅਤੇ ਨੌਜਵਾਨਾਂ ਨੂੰ 28 ਸਤੰਬਰ ਨੂੰ ਲੁਧਿਆਣਾ ਦੇ ਪੀ.ਏ.ਯੂ. ਗਰਾਊਂਡ ਵਿਚ ਹੋਣ ਵਾਲੇ ਸਮਾਗਮ ਵਿਚ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ । ਉਨ੍ਹਾਂ ਕਿਹਾ ਕਿ 28 ਸਤੰਬਰ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਹੈ ਤੇ ਇਸ ਮੌਕੇ ਲੁਧਿਆਣਾ ਵਿਚ ਨੌਜਵਾਨਾਂ ਦਾ ਇਕ ਵੱਡਾ ਇਕੱਠ ਕੀਤਾ ਜਾ ਰਿਹਾ ਹੈ । ਮੰਤਰੀ ਲਾਲਚੰਦ ਕਟਾਰੂਚੱਕ ਨੇ ਕਿਹਾ ਕਿ ਇਸ ਸਮਾਗਮ ਦਾ ਉਦੇਸ਼ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਅਤੇ ਜੀਵਨ ਤੋਂ ਪ੍ਰੇਰਨਾ ਲੈਣ ਲਈ ਨੌਜਵਾਨਾਂ ਨੂੰ ਇਕਜੁੱਟ ਕਰਨਾ ਹੈ । ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਦੇ ਜਸ਼ਨ ’ਚ ਸ਼ਾਮਿਲ ਹੋਣ ਤੇ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਦੇ ਸੰਕਲਪ ਦਾ ਹਿੱਸਾ ਬਣਨ ਲਈ ਵੱਡੀ ਗਿਣਤੀ ਵਿਚ ਸਮਾਗਮ ਵਿਚ ਸ਼ਾਮਿਲ ਹੋਣ । ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਦਾ ਜਨਮ 28 ਸਤੰਬਰ 1907 ਨੂੰ ਪੰਜਾਬ ਦੇ ਲਾਇਲਪੁਰ ਜ਼ਿਲ੍ਹੇ ਦੇ ਬੰਗਾ ਪਿੰਡ ਵਿਚ ਹੋਇਆ ਸੀ, ਜੋ ਹੁਣ ਪਾਕਿਸਤਾਨ ਵਿਚ ਹੈ । ਉਨ੍ਹਾਂ ਨੂੰ ਬਚਪਨ ਤੋਂ ਹੀ ਦੇਸ਼ ਦੀ ਆਜ਼ਾਦੀ ਲਈ ਡੂੰਘਾ ਜਨੂੰਨ ਸੀ । ਉਨ੍ਹਾਂ ਦੀ ਸ਼ਹਾਦਤ ਦੇਸ਼ ਦੇ ਨੌਜਵਾਨਾਂ ਨੂੰ ਪ੍ਰੇਰਿਤ ਕਰਦੀ ਰਹਿੰਦੀ ਹੈ। ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਜਨਮ ਦਿਨ ’ਤੇ ਵੱਡੀ ਗਿਣਤੀ ’ਚ ਇਕੱਠੇ ਹੋਣਾ ਤੇ ਉਨ੍ਹਾਂ ਦੇ ਆਦਰਸ਼ਾਂ ਨੂੰ ਯਾਦ ਕਰਨਾ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ ।
ਪਿਛਲੀ ਖ਼ਬਰ ਮਿਸ਼ਨ 2027 ਨੂੰ ਲੈ ਕੇ ਕਾਂਗਰਸ ਪਾਰਟੀ ਦੀ ਮੀਟਿੰਗ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਸ਼ੀਜਨ-2026 ਜਿਮਨਾਸਟਿਕ ਦੇ ਟਰਾਇਲ 3 ਅਕਤੂਬਰ ਤੇ ਰਗਬੀ ਦੇ ਟਰਾਇਲ 4 ਅਕਤੂਬਰ ਨੂੰ ਹੋਣਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।