25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਐਸ.ਐਮ.ਡੀ.ਆਰ.ਐਸ.ਡੀ. ਕਾਲਜ ਵਿਚ ਫਰੈਸ਼ਰਜ਼ ਪਾਰਟੀ ਦਾ ਆਯੋਜਨ

ਪਠਾਨਕੋਟ, 24 ਸਤੰਬਰ (ਸੰਧੂ)-ਐਸ. ਐਮ.

ਅਜੀਤ ਡੈਸਕ 25-09-2026
ਪਠਾਨਕੋਟ, 24 ਸਤੰਬਰ (ਸੰਧੂ)-ਐਸ.ਐਮ.ਡੀ.ਆਰ.ਐਸ.ਡੀ. ਕਾਲਜ ਵਿਚ ਨਵੇਂ ਵਿਦਿਆਰਥੀਆਂ ਦੇ ਸਵਾਗਤ ਅਤੇ ਉਨ੍ਹਾਂ ਦੇ ਉਤਸ਼ਾਹਵਰਧਨ ਲਈ ਫਰੈਸ਼ਰਜ਼ ਪਾਰਟੀ ਕਰਵਾਈ ਗਈ । ਸਮਾਗਮ ਦੌਰਾਨ ਵਿਦਿਆਰਥੀਆਂ ਨੇ ਨਾਚ, ਗਾਇਨ, ਮਾਡਲਿੰਗ ਤੇ ਹੋਰ ਮਨੋਰੰਜਕ ਪੇਸ਼ਕਾਰੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ । ਕਾਲਜ ਦੇ ਪ੍ਰਿੰਸੀਪਲ ਜੀ.ਐਸ. ਰਾਠੌਰ ਨੇ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ ਪੈਦਾ ਕਰਨ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਵਿਚ ਸਹਾਇਕ ਹੁੰਦੇ ਹਨ । ਡਾਇਰੈਕਟਰ ਜੇ.ਸੀ. ਕਟੋਚ ਨੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਸਿੱਖਿਆ ਦੇ ਨਾਲ ਸੱਭਿਆਚਾਰਕ ਤੇ ਸਹਿ-ਪਾਠਕ੍ਰਮ ਗਤੀਵਿਧੀਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ । ਪ੍ਰਬੰਧਕ ਕਮੇਟੀ ਦੇ ਆਜੀਵਨ ਪ੍ਰਧਾਨ ਚੌਧਰੀ ਡਾ: ਰਾਜੇਸ਼ਵਰ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ । ਇਸ ਮੌਕੇ ਵੱਖ-ਵੱਖ ਫਰੈਸ਼ਰਜ਼ ਖ਼ਿਤਾਬ ਵੀ ਦਿੱਤੇ ਗਏ । ਮਿਸ ਫਰੈਸ਼ਰ ਦਾ ਖਿਤਾਬ ਸਾਕਸ਼ੀ, ਮਿਸਟਰ ਫਰੈਸ਼ਰ ਦਾ ਖਿਤਾਬ ਰੋਹਨ, ਮਿਸਟਰ ਹੈਂਡਸਮ ਦਾ ਖਿਤਾਬ ਯੁਵਰਾਜ, ਮਿਸ ਗੌਰਜੀਅਸ ਦਾ ਖਿਤਾਬ ਮਨਦੀਪ, ਮਿਸਟਰ ਟੈਲੇਂਟਡ ਦਾ ਖਿਤਾਬ ਹਰਸ਼ਦੀਪ, ਮਿਸ ਟੈਲੇਂਟਡ ਦਾ ਖਿਤਾਬ ਦੀਆ, ਮਿਸ ਕਾਨਫ਼ਿਡੈਂਟ ਦਾ ਖਿਤਾਬ ਮੁਸਕਾਨ ਤੇ ਮਿਸਟਰ ਕਾਨਫ਼ਿਡੈਂਟ ਦਾ ਖਿਤਾਬ ਪ੍ਰਣਵ ਨੂੰ ਦਿੱਤਾ ਗਿਆ । ਇਸ ਮੌਕੇ ਪ੍ਰੋ: ਅਨੀਤਾ ਸ਼ਰਮਾ, ਡਾ: ਸੁਰਿੰਦਰਾ ਸਿੰਘ, ਪ੍ਰੋ: ਰਜਨੀ ਠਾਕੁਰ, ਡਾ: ਪਰਵੇਸ਼, ਡਾ: ਰਾਜਿੰਦਰ ਕੌਰ, ਡਾ: ਜਸਵੰਤ ਸਿੰਘ, ਪ੍ਰੋ: ਨੀਰਤ ਪਾਂਡੇ, ਪ੍ਰੋ: ਸ਼ੈਲੀ, ਪ੍ਰੋ: ਰਜਨੀ ਸ਼ਰਮਾ ਸਮੇਤ ਕਾਲਜ ਦੇ ਹੋਰ ਅਧਿਆਪਕ ਅਤੇ ਸਟਾਫ਼ ਮੈਂਬਰ ਵੀ ਹਾਜ਼ਰ ਸਨ ।
ਪਿਛਲੀ ਖ਼ਬਰ ਡੇਂਗੂ ਤੇ ਚਿਕਨਗੁਨੀਆ ਤੋਂ ਬਚਾਅ ਲਈ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਸਮੀਰ ਸ਼ਾਰਦਾ ਨੂੰ ਚੇਅਰਮੈਨ ਬਣਾਏ ਜਾਣ ’ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਭਾਸ਼ ਵਰਮਾ ਨੇ ਦਿੱਤੀਆਂ ਸ਼ੁੱਭਕਾਮਨਾਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।