25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਨਾਲ ਮਨਾਇਆ

ਪਠਾਨਕੋਟ, 24 ਸਤੰਬਰ (ਸੰਧੂ)-ਚੌਥੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਤਾ ਗੱਦੀ ਦਿਵਸ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਪਠਾਨਕੋਟ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਦੀ ਦੇਖ-ਰੇਖ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਸਮਾਗਮ ਦੌਰਾਨ ਸਭ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਛਪਾਲ ਸਿੰਘ ਨੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ, ਸੇਵਾ, ਨਿਮਰਤਾ ਤੇ ਗੁਰਸਿੱਖੀ ਦੇ ਸਿਧਾਂਤਾਂ ਤੋਂ ਜਾਣੂ ਕਰਵਾਉਂਦਿਆਂ ਗੁਰੂ ਚਰਨਾਂ ਨਾਲ ਜੋੜਿਆ ।

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਸਮਾਗਮ ਦੌਰਾਨ ਕੀਰਤਨ ਕਰਦੇ ਹੋਏ ਭਾਈ ਨਵਪ੍ਰੀਤ ਸਿੰਘ ਦਾ ਰਾਗੀ ਜਥਾ । ਤਸਵੀਰ: ਸੰਧੂ 25-09-2026
ਪਠਾਨਕੋਟ, 24 ਸਤੰਬਰ (ਸੰਧੂ)-ਚੌਥੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਤਾ ਗੱਦੀ ਦਿਵਸ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਪਠਾਨਕੋਟ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਦੀ ਦੇਖ-ਰੇਖ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਸਮਾਗਮ ਦੌਰਾਨ ਸਭ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਛਪਾਲ ਸਿੰਘ ਨੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ, ਸੇਵਾ, ਨਿਮਰਤਾ ਤੇ ਗੁਰਸਿੱਖੀ ਦੇ ਸਿਧਾਂਤਾਂ ਤੋਂ ਜਾਣੂ ਕਰਵਾਉਂਦਿਆਂ ਗੁਰੂ ਚਰਨਾਂ ਨਾਲ ਜੋੜਿਆ । ਉਪਰੰਤ ਭਾਈ ਨਵਪ੍ਰੀਤ ਸਿੰਘ ਹਜੂਰੀ ਰਾਗੀ ਜਥਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਨੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ । ਇਸ ਮੌਕੇ ਖ਼ਜ਼ਾਨਚੀ ਸੰਦੀਪ ਸਿੰਘ ਸ਼ਿੰਗਾਰੀ, ਸਕੱਤਰ ਗੁਰਵਿੰਦਰ ਸਿੰਘ ਡਿੱਕੀ, ਜਸਪਾਲ ਸਿੰਘ ਰਾਜੂ, ਰਵਨੀਤ ਸਿੰਘ ਗੜ੍ਹ, ਕੰਵਲਪ੍ਰੀਤ ਸਿੰਘ ਅਨੰਦ, ਗੁਰਣੂਰ ਪ੍ਰੀਤ ਸਿੰਘ, ਗੁਰਸਿਮਰਨ ਸਿੰਘ, ਰਣਬੀਰ ਸਿੰਘ, ਮੈਨੇਜਰ ਜਸਮੀਤ ਸਿੰਘ, ਕਮਲਦੀਪ ਸਿੰਘ, ਤਰੁਣਪਾਲ ਸਿੰਘ ਸ਼ੰਟੀ, ਦੇਸਾ ਸਿੰਘ, ਦਵਿੰਦਰ ਸਿੰਘ ਮਿੰਟੂ, ਧਨਵੀਰ ਸਿੰਘ ਬੱਤਰਾ, ਵੀਰ ਪ੍ਰਤਾਪ ਸਿੰਘ, ਗੁਰਪ੍ਰੀਤ ਸਿੰਘ, ਹਰਪਾਲ ਸਿੰਘ, ਸੁਰਜੀਤ ਸਿੰਘ, ਕਮਲਪ੍ਰੀਤ ਸਿੰਘ, ਦਿਲਬਾਗ ਸਿੰਘ, ਪਰਵਿੰਦਰ ਸਿੰਘ ਆਦਿ ਸੰਗਤਾਂ ਹਾਜ਼ਰ ਸਨ ।
ਪਿਛਲੀ ਖ਼ਬਰ ਭੋਗ ’ਤੇ ਵਿਸ਼ੇਸ਼:- ਕੁਲਦੀਪ ਸਿੰਘ ਅਗਲੀ ਖ਼ਬਰ ਸ਼ਿਕਾਇਤਕਰਤਾ ਆਪਣੀਆਂ ਸ਼ਿਕਾਇਤਾਂ ’ਤੇ ਕਾਰਵਾਈ ਕਰਵਾਉਣ ਲਈ ਇੱਧਰ-ਉੱਧਰ ਹੋ ਰਹੇ ਖੱਜਲ ਖੁਆਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।