25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਭੋਗ ’ਤੇ ਵਿਸ਼ੇਸ਼:- ਕੁਲਦੀਪ ਸਿੰਘ

ਸ਼ਾਹਪੁਰ ਕੰਢੀ-ਬਹੁਤ ਹੀ ਮਿੱਠ ਬੋਲੜੇ ਤੇ ਮਿਲਾਪੜੇ ਸੁਭਾਅ ਦੇ ਮਾਲਕ ਕੁਲਦੀਪ ਸਿੰਘ ਦਾ ਜਨਮ ਮਾਤਾ ਕ੍ਰਿਪਾਲ ਕੌਰ ਦੀ ਕੁੱਖੋਂ ਪਿਤਾ ਕਰਤਾਰ ਸਿੰਘ ਦੇ ਘਰ ਪਿੰਡ ਲੋਹੀਆਂ ਖਾਸ ਜ਼ਿਲ੍ਹਾ ਕਪੂਰਥਲਾ ਵਿਖੇ ਹੋਇਆ । ਉਨ੍ਹਾਂ ਰਣਜੀਤ ਸਾਗਰ ਡੈਮ ਉਪਰ ਬਤੌਰ ਸੁਪਰਡੈਂਟ ਵਜੋਂ ਸੇਵਾ ਨਿਭਾਈ ।

ਅਜੀਤ ਡੈਸਕ 25-09-2026
ਸ਼ਾਹਪੁਰ ਕੰਢੀ-ਬਹੁਤ ਹੀ ਮਿੱਠ ਬੋਲੜੇ ਤੇ ਮਿਲਾਪੜੇ ਸੁਭਾਅ ਦੇ ਮਾਲਕ ਕੁਲਦੀਪ ਸਿੰਘ ਦਾ ਜਨਮ ਮਾਤਾ ਕ੍ਰਿਪਾਲ ਕੌਰ ਦੀ ਕੁੱਖੋਂ ਪਿਤਾ ਕਰਤਾਰ ਸਿੰਘ ਦੇ ਘਰ ਪਿੰਡ ਲੋਹੀਆਂ ਖਾਸ ਜ਼ਿਲ੍ਹਾ ਕਪੂਰਥਲਾ ਵਿਖੇ ਹੋਇਆ । ਉਨ੍ਹਾਂ ਰਣਜੀਤ ਸਾਗਰ ਡੈਮ ਉਪਰ ਬਤੌਰ ਸੁਪਰਡੈਂਟ ਵਜੋਂ ਸੇਵਾ ਨਿਭਾਈ । ਉਹ ਬਚਪਨ ਤੋਂ ਹੀ ਗੁਰਬਾਣੀ ਕੀਰਤਨ ਨਾਲ ਜੁੜੇ ਰਹੇ । ਗੁਰਬਾਣੀ ਤੇ ਸਿੱਖੀ ਦੇ ਪ੍ਰਚਾਰ ਲਈ ਉਨ੍ਹਾਂ ਇੰਗਲੈਂਡ ਤੇ ਕੈਨੇਡਾ ਦੀਆਂ ਯਾਤਰਾਵਾਂ ਕੀਤੀਆਂ । ਬੀਤੀ 19 ਸਤੰਬਰ 2026 ਨੂੰ ਕੁਲਦੀਪ ਸਿੰਘ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ । ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਨ੍ਹਾਂ ਦੇ ਗ੍ਰਹਿ ਟੀ-4 ਐਡੀਸ਼ਨਲ ਕਾਲੋਨੀ, ਸ਼ਾਹਪੁਰ ਕੰਢੀ ਟਾਊਨਸ਼ਿਪ, ਰਾਜਪੁਰਾ ਰੋਡ, ਨੇੜੇ ਮਾਰਕਿਟ (ਜ਼ਿਲ੍ਹਾ ਪਠਾਨਕੋਟ) ਵਿਖੇ ਅੱਜ 25 ਸਤੰਬਰ 2026 ਦਿਨ ਸ਼ੁੱਕਰਵਾਰ ਨੂੰ ਪੈਣਗੇ । ਉਪਰੰਤ ਕੀਰਤਨ ਅਤੇ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬ ਸ਼ਾਹਪੁਰ ਕੰਢੀ (ਜ਼ਿਲ੍ਹਾ ਪਠਾਨਕੋਟ) ਵਿਖੇ ਹੋਵੇਗੀ । -ਰਣਜੀਤ ਸਿੰਘ
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੁਨੇਰਾ ਵਿਖੇ ਵੋਟਰ ਜਾਗਰੂਕਤਾ ਪ੍ਰੋਗਰਾਮ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।