26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਜੋਗੀ ਚੀਮਾ ਤੋਂ 25 ਪਰਿਵਾਰ ‘ਆਪ’ ਛੱਡ ਕੇ ਅਕਾਲੀ ਦਲ ’ਚ ਸ਼ਾਮਿਲ

ਕਾਦੀਆਂ, 25 ਸਤੰਬਰ (ਹਰਦੀਪ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਕਾਦੀਆਂ ਅਧੀਨ ਪੈਂਦੇ ਪਿੰਡ ਜੋਗੀ ਚੀਮਾ ਦੇ ਕੰਵਲਜੀਤ ਸਿੰਘ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਆਮ ਆਦਮੀ ਪਾਰਟੀ ਨਾਲ ਸਬੰਧਤ 25 ਪਰਿਵਾਰਾਂ ਨੇ ‘ਆਪ’ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਅਕਾਲੀ ਦਲ ਦੇ ਹਲਕਾ ਇੰਚਾਰਜ ਕੰਵਲਪ੍ਰੀਤ ਸਿੰਘ ਕਾਕੀ ਦੀ ਅਗਵਾਈ ਹੇਠ ਹੋਏ ਸਮਾਗਮ ਦੌਰਾਨ ਇਹ ਪਰਿਵਾਰ ਅਕਾਲੀ ਦਲ ’ਚ ਸ਼ਾਮਿਲ ਹੋਏ।

ਅਜੀਤ ਡੈਸਕ 26-09-2026
ਕਾਦੀਆਂ, 25 ਸਤੰਬਰ (ਹਰਦੀਪ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਕਾਦੀਆਂ ਅਧੀਨ ਪੈਂਦੇ ਪਿੰਡ ਜੋਗੀ ਚੀਮਾ ਦੇ ਕੰਵਲਜੀਤ ਸਿੰਘ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਆਮ ਆਦਮੀ ਪਾਰਟੀ ਨਾਲ ਸਬੰਧਤ 25 ਪਰਿਵਾਰਾਂ ਨੇ ‘ਆਪ’ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਅਕਾਲੀ ਦਲ ਦੇ ਹਲਕਾ ਇੰਚਾਰਜ ਕੰਵਲਪ੍ਰੀਤ ਸਿੰਘ ਕਾਕੀ ਦੀ ਅਗਵਾਈ ਹੇਠ ਹੋਏ ਸਮਾਗਮ ਦੌਰਾਨ ਇਹ ਪਰਿਵਾਰ ਅਕਾਲੀ ਦਲ ’ਚ ਸ਼ਾਮਿਲ ਹੋਏ। ਇਸ ਮੌਕੇ ਕੰਵਲਪ੍ਰੀਤ ਸਿੰਘ ਕਾਕੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀ ਪਾਰਟੀ ਹੈ ਤੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਹਰ ਵਰਕਰ ਦਾ ਪੂਰਾ ਮਾਣ-ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਪਿੰਡ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਨੂੰ ਨਾਲ ਲੈ ਕੇ ਕੰਮ ਕੀਤਾ ਜਾਵੇਗਾ। ਇਸ ਮੌਕੇ ਸੁਖਪਾਲ ਸਿੰਘ ਐਮ.ਡੀ., ਗੁਰਪ੍ਰੀਤ ਸਿੰਘ ਰਿਆੜ, ਅਵਤਾਰ ਸਿੰਘ ਕਾਲਾ ਬਾਲਾ, ਲਖਵਿੰਦਰ ਸਿੰਘ ਚੱਕ ਸਰੀਫ, ਮੇਜਰ ਸਿੰਘ ਭੈਣੀ ਮੀਆ ਖਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋਣ ਵਾਲਿਆਂ ’ਚ ਜਗੀਰ ਸਿੰਘ, ਸ਼ਰਨਜੀਤ ਸਿੰਘ, ਸੁਖਦੇਵ ਸਿੰਘ, ਰਾਮ ਸਿੰਘ, ਦਵਿੰਦਰ ਸਿੰਘ, ਹੀਰਾ ਸਿੰਘ, ਪਲਵਿੰਦਰ ਸਿੰਘ, ਸ਼ਮਸ਼ੇਰ ਸਿੰਘ, ਰਛਪਾਲ ਸਿੰਘ, ਰਘਬੀਰ ਸਿੰਘ, ਜਸਵੰਤ ਸਿੰਘ, ਮਲਕੀਤ ਸਿੰਘ, ਪਵਨ ਕੁਮਾਰ, ਠੇਕੇਦਾਰੀ ਵਿੱਕੀ ਮਿਸਤਰੀ ਤੇ ਪ੍ਰੇਮ ਸਿੰਘ ਸਮੇਤ ਹੋਰ ਪਰਿਵਾਰ ਸ਼ਾਮਿਲ ਸਨ। ਨਵੇਂ ਸ਼ਾਮਿਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੇ ਪਾਰਟੀ ਦੀ ਮਜ਼ਬੂਤੀ ਲਈ ਕੰਵਲਪ੍ਰੀਤ ਸਿੰਘ ਕਾਕੀ ਦੇ ਨਾਲ ਮਿਲ ਕੇ ਕੰਮ ਕਰਨਗੇ ।
ਪਿਛਲੀ ਖ਼ਬਰ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਚ ਕਲਾਸਰੂਮ ਮੈਨੇਜਮੈਂਟ ’ਤੇ ਵਿਸ਼ੇਸ਼ ਵਰਕਸ਼ਾਪ ਅਗਲੀ ਖ਼ਬਰ ਪ੍ਰਬੁੱਧ ਲੇਖਕ ਪ੍ਰੋ. ਗੁਰਭਜਨ ਸਿੰਘ ਗਿੱਲ ਦਾ ਗੁਰੂ ਨਾਨਕ ਕਾਲਜ ਬਟਾਲਾ ਵਿਖੇ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।